-ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਉਤਰੇ ਮੈਦਾਨ-ਏ-ਜੰਗ ‘ਚ- -ਹਰਸਿਮਰਤ ਬਾਦਲ ਨੂੰ ਮੁੜ ਬਠਿੰਡਾ ਤੋਂ ਸੌਂਪੀ ਕਮਾਨ,

ਅਕਾਲੀ ਦਲ ਵਲੋਂ ਬਠਿੰਡਾ ਤੇ ਫਿਰੋਜ਼ਪੁਰ ਸੀਟ ਲਈ ਉਮੀਦਵਾਰਾਂ ਦਾ ਐਲਾਨ

ਸੁਖਜਿੰਦਰ ਸਿੰਘ ਧਾਲੀਵਾਲ
ਚੰਡੀਗੜ੍ਹ, 23 ਅਪ੍ਰੈਲ
ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਅਤੇ ਫਿਰੋਜ਼ਪੁਰ ਦੋਵੇਂ ਹੌਟ ਸੀਟਾਂ ਉਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਨੇ ਫਿਰੋਜ਼ਪੁਰ ਸੀਟ ਤੋਂ ਚੋਣ ਮੈਦਾਨ ਵਿਚ ਉਤਾਰਿਆ ਹੈ ਜਦੋਂ ਕਿ ਉਨ੍ਹਾਂ ਦੀ ਪਤਨੀ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ 2 ਵਾਰ ਐਮਪੀ ਰਹਿ ਚੁੱਕੀ ਹਰਸਿਮਰਤ ਕੌਰ ਬਾਦਲ ਨੂੰ ਮੁੜ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ।
ਸੁਖਬੀਰ ਅਤੇ ਹਰਸਿਮਰਤ ਦੇ ਵਲੋਂ ਚੋਣ ਮੈਦਾਨ ਵਿਚ ਉਤਰਨ ਪੰਜਾਬ ਦੀ ਸਿਆਸਤ ਇੱਕ ਵਾਰ ਗਰਮਾ ਗਈ ਹੈ ਅਤੇ ਚੋਣ ਪਿੜ ਭੱਖ ਗਿਆ ਹੈ। ਇੱਥੇ ਇਹ ਦੱਸਣਯੋਗ ਹੈ ਕਿ ਬਠਿੰਡਾ ਤੋਂ ਹਰਸਿਮਰਤ ਦੇ ਮੁਕਾਬਲੇ ਕਾਂਗਰਸ ਵਲੋਂ ਰਾਜਾ ਵਾੜਿੰਗ, ਆਪ ਵਲੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ, ਪੰਜਾਬੀ ਏਕਤਾ ਪਾਰਟੀ ਵਲੋਂ ਸੁਖਪਾਲ ਸਿੰਘ ਖਹਿਰਾ ਚੋਣ ਮੈਦਾਨ ਵਿਚ ਹਨ। 
ਅਕਾਲੀ ਦਲ ਨੇ ਸੁਖਬੀਰ ਬਾਦਲ ਨੂੰ ਆਪਣੇ ਦੂਰਅੰਦੇਸ਼ੀ ਮਿਸ਼ਨ 2022 ਦੇ ਏਜੰਡੇ ਤਹਿਤ ਚੋਣ ਪਿੜ ਵਿਚ ਉਤਾਰਿਆ ਹੈ।

Read more