21 Apr 2021

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਦੀ ਜੱਜਮੈਂਟ ਹੋਈ ਪੂਰੀ

ਫਿਰੋਜ਼ਪੁਰ 18 ਜੁਲਾਈ 2020

ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਦੀ ਦੇ ਜੀਵਨ ਅਤੇ ਫਲਸਫੇ ਨਾਲ ਸਬੰਧਤ ਸ਼ਬਦ ਗਾਇਨ ਦੇ ਮੁਕਾਬਲੇ ਕਰਵਾਏ ਗਏ ਸੀ, ਜਿਨ੍ਹਾ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਨਲਾਈਨ ਵੀਡੀਓ ਰਾਹੀਂ ਹਿੱਸਾ ਲਿਆ ਸੀ।

          ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਰਾਜੀਵ ਛਾਬੜਾ ਨੇ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲਿਆਂ ਦੌਰਾਨ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਆਨਲਾਈਨ ਵੀਡੀਓ ਅਪਲੋਡ ਕੀਤੀਆਂ ਸਨ, ਜਿਨ੍ਹਾਂ ਦੀ ਜੱਜਮੈਂਟ ਲਈ ਹਰ ਬਲਾਕ ਵਿੱਚ ਤਿੰਨ-ਤਿੰਨ ਜੱਜ ਨਿਯਕੁਤ ਕੀਤੇ ਗਏ ਸੀ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੀ ਜੱਜਮੈਂਟ ਅੱਜ ਫਿਰੋਜ਼ਪੁਰ ਦੇ ਸਾਰੇ ਬਲਾਕਾਂ ਦੇ ਜੱਜ ਸਾਹਿਬਾਨ ਨੇ ਬੜੇ ਹੀ ਵਧੀਆ ਢੰਗ ਨਾਲ ਪੂਰੀ ਕੀਤੀ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਪਹਿਲੇ ਨੰਬਰ ਤੇ ਰਹਿਣ ਵਾਲੇ ਵਿਦਿਆਰਥੀ ਅੱਗੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲੇ ਅਤੇ ਫਿਰ ਸਟੇਟ ਪੱਧਰ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।

            ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘਰੁਪਿੰਦਰ ਕੌਰ ਨੋਡਲ ਅਫਸਰ ਵਿੱਦਿਅਕ ਮੁਕਾਬਲੇ (ਅੈ.ਸਿੱ) ਫਿਰੋਜ਼ਪੁਰ ਰਜਿੰਦਰ ਸਿੰਘ ਰਾਜਾਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਮਹਿੰਦਰ ਸਿੰਘ ਸ਼ੈਲੀਤਲਵਿੰਦਰ ਸਿੰਘਸਰਬਜੀਤ ਸਿੰਘ ਭਾਵੜਾ ਨੇ ਸਾਂਝੇ ਰੂਪ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਿਲਆਂ ਦਾ ਮੁੱਖ ਮੰਤਵ ਸ੍ਰੀ ਗੁਰ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂਉਨ੍ਹਾਂ ਦੇ ਬਲੀਦਾਨਫਲਸਫੇ ਨੂੰ ਘਰ ਘਰ ਤੱਕ ਪਹੁੰਚਾਉਣਾ ਹੈ ਅਤੇ ਬੱਚਿਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਇਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਵੱਲੋਂ ਆਪਣੀਆਂ ਵੀਡੀਓਜ਼ ਅਪਲੋਡ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਬਾਅਦ ਅਗਲੇ ਮੁਕਾਬਲਿਆਂ ਦੀ ਪੂਰੀ ਤਿਆਰੀ ਕੀਤੀ ਜਾ ਰਹੀ ਹੈ |

Read more