ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਇਕਜੁੱਟ ਹੋ ਕੇ ਮਨਾਉਣਾ ਸ਼ਲਾਘਯੋਗ ਕਦਮ: ਗਿਆਨੀ ਹਰਪ੍ਰੀਤ ਸਿੰਘ

punjabupdate:ਗਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਅੱਜ ਸਕੱਤਰੇਤ ਵਿੱਚ ਕੀਤੀ ਪ੍ਰੈਸ ਕਾਰਨਫਰੰਸ ਵਿੱਚ ਉਨ੍ਹਾਂ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੁ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਇਕਜੁੱਟ ਹੋਕੇ ਮਨਾਉਣਾ ਸ਼ਲਾਘਾਯੋਗ ਕਦਮ ਹੈ ਅਤੇ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਸਕਰਾਤਮਕ ਰਵਈਏ ਦਾ ਉਹ ਸਵਾਗਤ ਕਰਦੇ ਹਨ।ਉਨ੍ਹਾਂ ਦੱਸਿਆਂ ਕਿ ਤਖਤ ਸ੍ਰੀ ਹਰਮਿੰਦਰ ਸਾਹਿਬ ਪਟਨਾ ਸਾਹਿਬ ‘ਤੇ ਕੋਈ ਵਿਦਵਾਨ ਅਤੇ ਧਾਰਮਿਕ ਮਰਿਯਾਦਾ ਅਨੁਸਾਰ ਚੱਲਣ ਵਾਲਾ ਅਤੇ ਪੰਥ ਨੂੰ ਯੋਗ ਅਗਵਾਈ ਦੇਣ ਵਾਲੇ ਵਿਅਕਤੀ ਨੂੰ ਹੀ ਜੱਥੇਦਾਰ ਲਗਾਇਆਂ ਜਾਵੇਗਾ।
ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਪਵਨ ਸਰੂਪ ਵੇਚੇ ਜਾਚ ਸਬੰਧੀ ਪੁੱਛੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਇਸ ਕਮੇਟੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਫੈਸਲਾ ਲਿਆ ਜਾਵੇਗਾ।ਉਨ੍ਹਾਂ ਭਰੋਸਾ ਦਿਵਾਇਆਂ ਕਿ ਇਸ ਮਾਮਲੇ ਵਿੱਚ ਦੋਸ਼ੀ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

   
  

Read more