19 January 2021 11:15 pm
Kinno

ਸੱਜਣ ਕੁਮਾਰ ਤੇ ਕਮਲਨਾਥ ਮਗਰੋਂ ਹੁਣ 1984 ਦੇ ਸਿੱਖ ਕਤਲੇਆਮ ਕੇਸ ‘ਚ ਟਾਈਟਲਰ ਖਿਲਾਫ ਗਵਾਹੀ ਲਈ ਦੋ ਗਵਾਹ ਅਦਾਲਤ ਪੁੱਜੇ

- Posted on 25 September 2019

ਨਵੀਂ ਦਿੱਲੀ, 25 ਸਤੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ  ਕਮੇਟੀ ਨੇ ਅੱਜ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਖਿਲਾਫ 1984 ਦੇ ਸਿੱਖ ਕਤਲੇਆਮ ਦੇ ਇਕ ਮਾਮਲੇ ਵਿਚ ਅਦਾਲਤ ਵਿਚ ਕੇਸ ਦਾਇਰ ਕੀਤਾ। ਇਹ ਕੇਸ ਪੁਲਬੰਗਸ਼ ਵਿਖੇ ਦੋ ਸਿੱਖਾਂ ਨੂੰ ਜਿਉਂਦੇ ਸਾੜਨ ਅਤੇ ਗੁਰਦੁਆਰਾ ਸਾਹਿਬ ਅਗਨਭੇਂਟ ਕਰਨ ਨਾਲ ਸਬੰਧਤ ਹੈ। ਮਨੁੱਖਤਾ ਖਿਲਾਫ ਅਪਰਾਧ ਦੇ 35 ਵਰਿਆਂ ਮਗਰੋਂ ਇਹ ਕਾਂਗਰਸ ਪਾਰਟੀ ਦੇ ਕਿਸੇ ਸੀਨਂਅਰ ਆਗੂ ਦੇ ਖਿਲਾਫ ਤੀਜਾ ਕੇਸ ਹੈ। ਇਸ ਤੋਂ ਪਹਿਲਾਂ ਸੱਜਣ ਕੁਮਾਰ ਨੂੰ ਸਜ਼ਾ ਹੋ ਚੁੱਕੀ ਹੈ ਜਦਕਿ ਐਸ ਆਈ ਟੀ ਨੇ ਕਮਲਨਾਥ ਦੇ ਖਿਲਾਫ ਕੇਸ ਮੁੜ ਖੋਲ ਦਿੱਤਾ ਹੈ। ਅੱਜ ਅਦਾਲਤ ਨੇ ਚਸ਼ਮਦੀਦ ਗਵਾਹਾਂ ਦੇ ਬਿਆਨ ਦਰਜ ਕਰਨ ਦੇ ਮਾਮਲੇ ‘ਤੇ ਸੀ ਬੀ ਆਈ ਨੂੰ ਨੋਟਿਸ ਜਾਰੀ ਕੀਤਾ।

        ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ  ਨੇ ਦੱਸਿਆ ਕਿ ਇਹ ਕੇਸ ਰੋਜ਼ ਅਵੈਨਿਊ ਕੋਰਟ ਵਿਚ ਸ੍ਰੀ ਨਵੀਨ ਕਸ਼ਯਪ ਦੀ ਅਦਾਲਤ ਵਿਚ ਦਾਇਰ ਕੀਤਾ ਅਿਗਾ ਜਿਥੇ ਦੋ ਚਸ਼ਮਦੀਦ ਗਵਾਹਾਂ ਅਮਰਜੀਤ ਸਿੰਘ ਤੇ ਹਰਪਾਲ ਕੌਰ ਨੇ ਪੇਸ਼ ਹੋ ਕੇ ਅਦਾਲਤ ਨੂੰ ਦੱਸਿਆ ਕਿ ਉਹਨਾਂ ਨੇ ਜਗਦੀਸ਼ ਟਾਈਟਲਰ ਨੂੰ ਭੀੜ ਦੀ ਅਗਵਾਈ ਕਰਦਿਆਂ ਅਤੇ ਸਿੱਖਾਂ ਨੂੰ ਮਾਰਨ ਵਾਸਤੇ ਲੋਕਾਂ ਨੂੰ ਭੜਕਾਉਂਦਿਆਂ ਜਗਦੀਸ਼ ਟਾਈਟਲਰ ਨੂੰ ਵੇਖਿਆ ਸੀ। ਉਹਨਾਂ ਅਦਾਲਤ ਵਿਚ ਆਖਿਆ ਕਿ ਉਹ ਧਾਰਾ 164 ਤਹਿਤ ਆਪਣੇ ਬਿਆਨ ਦਰਜ ਕਰਵਾਉਣ ਲਈ ਤਿਆਰ ਹਨ। ਸ੍ਰੀ ਸਿਰਸਾ ਨੇ ਹੋਰ ਦੱਸਿਆ ਕਿ ਮਾਣਯਗੋ ਜੱਜ ਨੇ ਉਹਨਾਂ ਦੀ ਅਪੀਲ ਸਵੀਕਾਰ ਕਰ ਲਈ ਤੇ ਸੀ ਬੀ ਆਈ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਸਦੀ ਬਦੌਲਤ ਹੁਣ 35 ਵਰਿਆਂ ਮਗਰੋਂ ਪੀੜਤਾਂ  ਨੂੰ ਇਨਸਾਫ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ।

        ਉਹਨਾਂ ਕਿਹਾ ਕਿ ਹੁਣ ਦਿੱਲੀ ਗੁਰਦੁਆਰਾ ਕਮੇਟੀ ਇਸ ਕੇਸ ਦੀ ਵੀ ਪੈਰਵਾਈ ਕਰੇਗੀ ਅਤੇ ਯਕੀਨੀ ਬਣਾਏਗੀ ਕਿ 1984 ਦੇ ਸਿੱਖ ਕਤਲੇਆਮ ਵਿਚ ਭੂਮਿਕਾ ਲਈ ਟਾਈਟਲਰ ਨੂੰ ਜੇਲ ਭੇਜਿਆ ਜਾਵੇ।  ਉਹਨਾਂ ਕਿਹਾ ਕਿ ਇਹ ਇਕ ਪੁਰਾਣਾ ਮਾਮਲਾ ਹੈ ਜਿਸ ਵਿਚ ਯੂ ਪੀ ਏ ਸਰਕਾਰ ਵੇਲੇ ਟਾਈਟਲਰ ਨੇ ਸੀ ਬੀ ਆਈ ਤੋਂ ਕਲੀਨ ਚਿੱਟ ਹਾਸਲ ਕਰ ਲਈ ਸੀ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਹ ਤਾਂ ਕੇਂਦਰ ਵਿਚ ਮੋਦੀ ਸਰਕਾਰ ਸਥਾਪਿਤ ਹੋਣ  ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਇਹਨਾਂ ਕੇਸਾਂ ਦੀ ਪੈਰਵਾਈ ਕੀਤੀ ਗਈ ਜਿਸ ਵਿਚ ਕਾਂਗਰਸੀ ਨੇਤਾਵਾਂ ਨੂੰ ਸੀ ਬੀ ਆਈ ਤੇ ਹੋਰ ਅਦਾਲਤਾਂ ਨੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਸੀ ਕਿਉਂਕਿ ਸਭ ਕੁਝ ਗਾਂਧੀ ਪਰਿਵਾਰ ਦੇ ਮਜ਼ਬੂਤ ਪ੍ਰਭਾਵ ਹੇਠ ਸੀ।

        ਉਹਨਾਂ ਕਿਹਾ ਕਿ ਹੁਣ 35 ਵਰਿਆਂ ਮਗਰੋਂ ਸਿੱਖ ਭਾਈਚਾਰੇ ਨੂੰ ਸੁੱਖ ਦਾ ਸਾਹ ਆਇਆ ਹੈ ਕਿ ਇਹ ਦੋਸ਼ੀ ਹੁਣ ਕਾਨੂੰਨ ਦਾ ਸਾਹਮਣਾ ਕਰਨਗੇ ਅਤੇ ਅਦਾਲਤਾਂ ਵੱਲੋਂ ਦੋਸ਼ੀ ਠਹਿਰਾਏ ਜਾਣ ਮਗਰੋਂ ਸਲਾਖਾਂ ਪਿੱਛੇ ਹੋਣਗੇ। ਕੋਰਟ ਵਿਚ ਗਵਾਹਾਂ ਦੇ ਨਾਲ ਦਿੱਲੀ ਕਮੇਟੀ ਮੈਂਬਰ ਆਤਮਾ ਸਿੰਘ ਲੁਬਾਣਾ ਵੀ ਮੌਜੁਦ ਸਨ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com