ਸ. ਬਾਦਲ ਵੱਲੋਂ ਰਵੀਕਰਨ ਸਿੰਘ ਕਾਹਲੋਂ ਨੂੰ ਫਤਿਹਗੜ• ਚੂੜੀਆਂ ਦੇ ਹਲਕਾ ਇੰਚਾਰਜ ਦੀ ਜਿੰਮੇਵਾਰੀ ਸੌਂਪੀ।

ਚੰਡੀਗੜ• 11 ਫਰਵਰੀ — ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਨੌਂਜਵਾਨ ਆਗੂ ਸ. ਰਵੀਕਰਨ ਸਿੰਘ ਕਾਹਲੋਂ  ਨੂੰ ਯੂਥ ਅਕਾਲੀ ਦਲ ਦੇ ਮਾਝਾ ਜੋਨ ਦੀ ਪ੍ਰਧਾਨਗੀ ਦੇ ਨਾਲ-ਨਾਲ ਵਿਧਾਨ ਸਭਾ ਹਲਕਾ ਫਤਿਹਗੜ• ਚੂੜੀਆਂ ਦੇ ਹਲਕਾ ਇੰਚਾਰਜ ਦੀ ਜਿੰਮੇਵਾਰੀ ਸੌਂਪੀ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਹ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਸ. ਨਿਰਮਲ ਸਿੰਘ ਕਾਹਲੋਂ ਪਿਛਲੇ ਲੰਮੇ ਸਮੇ ਤੋਂ ਇਸ ਹਲਕੇ ਦੀ ਅਗਵਾਈ ਕਰਦੇ ਆ ਰਹੇ ਹਨ ਪਰ ਉਹਨਾਂ ਦੀ ਸਿਹਤ ਪੂਰੀ ਤਰ•ਾਂ ਠੀਕ ਨਾਂ ਰਹਿਣ ਕਰਕੇ ਵਰਕਰਾਂ ਦੀ ਮੰਗ ਸੀ ਕਿ ਇਹ ਜਿੰਮੇਵਾਰੀ ਸ. ਰਵੀਕਰਨ ਸਿੰਘ ਕਾਹਲੋਂ ਨੂੰ ਦਿੱਤੀ ਜਾਵੇ ਤਾਂ ਜੋ ਉਹ ਕਾਂਗਰਸ ਦੇ ਜ਼ਬਰ-ਜੁਲਮ ਵਿਰੁੱਧ ਅਕਾਲੀ ਵਰਕਰਾਂ ਦੇ ਨਾਲ ਚਟਾਨ ਵਾਂਗ ਖੜ ਸਕਣ ਅਤੇ ਭੱਜ ਨੱਠ ਕਰਕੇ ਵਰਕਰਾਂ ਦੀ ਪੈਰਵੀ ਕਰ ਸਕਣ।  ਵਰਕਰਾਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਸ. ਬਾਦਲ ਨੇ ਹਲਕਾ ਇੰਚਾਰਜ ਦੀ ਜਿੰਮੇਵਾਰੀ ਸ. ਰਵੀਕਰਨ ਸਿੰਘ ਕਾਹਲੋਂ ਨੂੰ ਸੌਪੀ ਹੈ। 

Read more