ਹਰਸਿਮਰਤ ਕੌਰ ਬਾਦਲ ਅੱਜ ਹੋਏ ਫੂਡ ਪ੍ਰੋਸੈਸਿੰਗ ਮੰਤਰਾਲੇ ਦੀ ਕੁਰਸੀ ‘ਤੇ ਬਿਰਾਜਮਾਨ

Gurwinder Singh Sidhu:ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣਾ ਫੂਡ ਪ੍ਰੋਸੈਸਿੰਗ ਦਾ ਆਹੁਦਾ ਸੰਭਾਲ ਲਿਆ ਹੈ।ਇਸ ਸਮੇਂ ਦੌਰਾਨ ਉਨ੍ਹਾਂ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਪਿਆਰ ਤੋਂ ਬਾਅਦ ਹੁਣ ਦੁਗਣੀ ਸ਼ਕਤੀ ਨਾਲ ਕੰਮ ਕਰਨਗੇ ਅਤੇ ਉਨਾਂ ਦੇ ਮੰਤਰਾਲੇ ਵੱਲੋਂ ਨਵੀਆਂ ਸਕੀਮਾਂ ਦੇ ਨਾਲ ਬੇਰੁਜ਼ਗਾਰੀ ਖ਼ਤਮ ਕਰਨ ਲਈ ਕੋਸ਼ਿਸ ਕੀਤੀ ਜਾਵੇਗੀ।ਬੀਬੀ ਬਾਦਲ ਨੇ ਕਿਹਾ ਕਿ ਸੂਬੇ ਦੀ ਭਲਾਈ ਲਈ ਨਵੇਂ ਪ੍ਰੋਜੈਕਟ ਲੈ ਕੇ ਜਾਣਗੇ ਜਿਸ ਨਾਲ ਕਿਸਾਨਾਂ ਅਤੇ ਨੌਜਵਾਨਾਂ ਨੂੰ ਉਪਰ ਚੁੱਕਿਆ ਜਾ ਸਕੇ।ਇਸ ਵਾਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਰਾ ਕਿ ਨਰਿੰਦਰ ਮੋਦੀ ਦੀ ਕੇਂਦਰੀ ਵਜ਼ਾਰਤ ਦਾ ਦੂਸਰੀ ਵਾਰ ਹਿੱਸਾ ਬਣੇ ਸਨ।   

Read more