Thursday 26 November 2020

ਬਲਾਕ ਅਧੀਨ ਪਿੰਡ ਪੰਜਗਰਾਈਆਂ ਹਕੀਮਪੁਰਾ ਅਤੇ ਜਿਤਵਾਲ ਤੋਂ ਕੋਵਿਡ-19 ਦੇ 101 ਨਮੂਨੇ ਲੈ ਕੇ ਜਾਂਚ ਲਈ ਭੇਜੇ

- Posted on 09 September 2020


ਸੰਦੌੜ/ਸੰਗਰੂਰ, 9 ਸਤੰਬਰ:
ਡਿਪਟੀ ਕਮਿਸਨਰ ਸ੍ਰੀ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ ਰਾਜ ਕੁਮਾਰ ਦੇ ਦਿਸਾ ਨਿਰਦੇਸਾਂ ‘ਤੇ ਬਲਾਕ ਫਤਿਹਗੜ ਪੰਜਗਰਾਈਆਂ ਅਧੀਨ ਵੱਖ-ਵੱਖ ਪਿੰਡਾਂ ਵਿਚ ਕੋਵਿਡ -19 ਦੇ 101 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ। ਇਸ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਲੋਕਾਂ ਨੂੰ  ਸਹਿਯੋਗ ਦੀ ਅਪੀਲ ਕਰਦਿਆਂ  ਕਿਹਾ ਕਿ ਬਲਾਕ ਅਧੀਨ ਪੈਂਦੇ ਪਿੰਡ ਪੰਜਗਰਾਈਆਂ, ਹਕੀਮਪੁਰਾ ਤੇ ਜਿਤਵਾਲ ਕਲਾਂ  ਤੋਂ ਕੋਵਿਡ 19 ਦੇ 101 ਨਮੂਨੇ ਲੈ ਕੇ ਜਾਂਚ ਲਈ ਪਟਿਆਲਾ ਭੇਜੇ ਗਏ ਹਨ।
ਉਨਾਂ ਕਿਹਾ ਕਿ ਕੋਰੋਨਾ ਦੀ ਸੈਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀ ਹੈ। ਜੇਕਰ ਕਿਸੇ ਨੂੰ ਖਾਂਸੀ, ਜੁਕਾਮ, ਹਲਕਾ ਬੁਖਾਰ, ਸਿਰ ਦਰਦ ਆਦਿ ਦੇ ਲੱਛਣ ਹੋਣ ਦੀ ਸੂਰਤ ‘ਚ ਤੁਰੰਤ ਨੇੜਲੇ ਸਿਹਤ ਕੇਂਦਰ ਵਿਖੇ  ਜਾਂਚ ਕਰਵਾਈ ਜਾਵੇ । ਉਨਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੈਸਟ ਅਤੇ ਇਲਾਜ ਦੀਆਂ ਸੇਵਾਵਾਂ ਮੁਫਤ ਦਿੱਤੀਆ ਜਾ ਰਹੀਆ ਹਨ। ਟੈਸਟ ਲੈਣ ਦੀ ਪ੍ਰਕਿਰਿਆ ਬਹੁਤ ਸੌਖੀ ਹੈ ਅਤੇ ਵਿਅਕਤੀ ਨੂੰ ਕਿਸੇ ਕਿਸਮ ਦੀ ਕੋਈ  ਤਕਲੀਫ ਨਹੀਂ ਹੁੰਦੀ। ।
ਇਸ ਮੌਕੇ  ਨੋਡਲ ਅਫਸਰ ਡਾ. ਰਿਤੂ ਸੇਠੀ, ਬਲਾਕ ਐਜੂਕੇਟਰ ਸੋਨਦੀਪ ਸਿੰਘ, ਸਿਹਤ ਇੰਸਪੈਕਟਰ ਗੁਰਮੀਤ ਸਿੰਘ, ਨਿਰਭੈ ਸਿੰਘ, ਦਲੀਪ ਸਿੰਘ , ਰਾਜੇਸ ਰਿਖੀ, ਮੁਹੰਮਦ ਰਫਾਨ ਫਾਰਮਾਸਿਸਟ, ਰਣਦੀਪ ਕੌਰ, ਸੰਦੀਪ ਕੌਰ, ਜਸਪ੍ਰੀਤ ਕੌਰ, ਆਦਿ ਹਾਜਰ ਸਨ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com