Tuesday 24 November 2020

ਘਰੇਲੂ ਬਗੀਚੀ ਨੂੰ ਪ੍ਰੋਫੁਲਿਤ ਕਰਨ ਲਈ ਸਰਦ ਰੁੱਤ ਦੀਆਂ 2000 ਸਬਜੀ ਬੀਜ਼ ਕਿੱਟਾਂ ਵੰਡੀਆਂ ਜਾਣਗੀਆਂ

- Posted on 03 September 2020


ਸੰਗਰੂਰ, 3 ਸਤੰਬਰ:
ਘਰੇਲੂ ਖਪਤ ਨੂੰ ਪੂਰਾ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਜਿਲ੍ਹਾ ਸੰਗਰੂਰ ਵੱਲੋਂ ਸਰਦ ਰੁੱਤ ਵਿੱਚ ਉਗਾਈਆਂ ਜਾਣ ਵਾਲੀਆਂ ਸਬਜ਼ੀ ਦੇ ਬੀਜਾਂ ਦੀਆਂ 2000 ਮਿੰਨੀ ਕਿੱਟਾਂ ਸਰਕਾਰੀ ਰੇਟਾਂ ਤੇ ਜਿਲ੍ਹਾ ਸੰਗਰੂਰ ਵਿੱਚ ਵੰਡੀਆ ਜਾਣਗੀਆਂ। ਇਹ ਜਾਣਕਾਰੀ ਡਾ ਕਰਨੈਲ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਸੰਗਰੂਰ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਕਿੱਟਾਂ ‘ਚ ਸਬਜੀ ਬੀਜ ਮੂਲੀ, ਗਾਜਰ, ਸ਼ਲਗਮ, ਮਟਰ, ਪਾਲਕ, ਮੇਥੀ, ਧਨੀਆਂ, ਬਰੌਕਲੀ ਅਤੇ ਚੀਨੀ ਸਰੋਂ ਸ਼ਾਮਿਲ ਹਨ। ਇਹ ਬੀਜ 5-6 ਮਰਲੇ ਰਕਬੇ ਵਿੱਚ ਲਗਾਇਆ ਜਾ ਸਕਦਾ ਹੈ ਜਿਸ ‘ਚ ਇੱਕ ਪਰਿਵਾਰ ਲਈ ਲਗਭਗ 500 ਕਿਲੋ ਦੇ ਕਰੀਬ ਸਬਜੀ ਪੈਦਾ ਹੋਵੇਗੀ ਜ਼ੋ ਕਿ ਪਰਿਵਾਰ ਦੇ 6 ਮਹੀਨੇ ਲਈ ਸਬਜੀ ਦੀ ਲੋੜ ਨੂੰ ਪੂਰਾ ਕਰੇਗਾ। ਸਬਜੀ ਬੀਜ ਦੀ ਮਿੰਨੀ ਕਿੱਟ ਦਾ ਰੇਟ 80/-ਰੁਪੈ ਰੱਖਿਆ ਗਿਆ ਹੈ। ਘਰੇਲੂ ਬਗੀਚੀ ਵਿੱਚ ਤਿਆਰ ਕੀਤੀ ਉਪਜ ਨਾ ਸਿਰਫ਼ ਤਾਜ਼ੀ ਹੋਵੇਗੀ ਬਲਕਿ ਕੀੜੇਮਾਰ ਦਵਾਈਆਂ ਤੋਂ ਮੁਕਤ ਹੋਵੇਗੀ ਅਤੇ ਪੈਦਾ ਕਰਨ ਵਾਲੇ ਦਾ ਅੰਦਾਜ਼ਨ 5000/-ਰੁਪੈ ਪ੍ਰਤੀ ਜੀਅ ਸਾਲਾਨਾ ਖਰਚ ਬਚੇਗਾ।
ਉਨ੍ਹਾਂ ਦੱਸਿਆ ਕਿ ਇਹ ਕਿੱਟਾਂ ਜਿਲ੍ਹਾ ਹੈਡਕੁਆਟਰ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ ਸੰਗਰੂਰ ਅਤੇ ਬਲਾਕ ਪੱਧਰੀ ਦਫਤਰ ਬਾਗਬਾਨੀ ਵਿਕਾਸ ਅਫਸਰ ਅਹਿਮਦਗੜ੍ਹ (ਫੋਨ ਨੰਬਰ 75080 18915) ਦਫਤਰ ਬਾਗਬਾਨੀ ਵਿਕਾਸ ਅਫਸਰ ਮਲੇਰਕੋਟਲਾ (ਫੋਨ ਨੰਬਰ 75080 18915) ਦਫਤਰ ਬਾਗਬਾਨੀ ਵਿਕਾਸ ਅਫਸਰ ਧੂਰੀ (ਫੋਨ ਨੰਬਰ 98143 58845) ਬਾਗਬਾਨੀ ਵਿਕਾਸ ਅਫਸਰ ਸੁਨਾਮ, ਸੰਗਰੂਰ (ਫੋਨ ਨੰਬਰ 94646 30302) ਤੋਂ ਪ੍ਰਾਪਤ ਕੀਤੀਆ ਜਾ ਸਕਦੀਆਂ ਹਨ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com