ਮਿਸ਼ਨ ਫਤਿਹ ਤਹਿਤ 28 ਮਰੀਜ਼ ਹੋਮਆਈਲੇਸ਼ਨ ਤੋਂ ਸਿਹਤਯਾਬ ਹੋਏ-ਰਾਮਵੀਰ
ਸੰਗਰੂਰ, 17 ਅਕਤੂਬਰ:
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ 28 ਜਣੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ ਜੋ ਜ਼ਿਲ੍ਹਾ ਵਾਸੀਆ ਲਈ ਚੰਗੀ ਖਬਰ ਹੈ।
ਹੋਮਆਈਸੋਲੇਸ਼ਨ ਤੋਂ ਠੀਕ ਹੋਣ ਵਾਲੇ ਕੋਵਿਡ ਪਾਜ਼ਟਿਵ ਮਰੀਜ਼ਾਂ ਨੰੂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਸਿਹਤਯਾਬ ਹੋਣ ’ਤੇ ਸੁਭਕਾਮਨਾਵਾਂ ਦਿੱਤੀਆ। ਉਨ੍ਹਾਂ ਕੋਵਿਡ ਦੀ ਜੰਗ ਜਿੱਤਣ ਵਾਲੇ ਸਾਰੇ ਲੋਕਾਂ ਨੰੂ ਅਪੀਲ ਕੀਤੀ ਕਿ ਆਪਣੇ ਪਰਿਵਾਰਾਂ ਅਤੇ ਆਲੇ-ਦੁਆਲੇ ਨੰੂ ਸੈਂਪਿਗ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ’ਚ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਤੇ ਸਾਵਧਾਨੀਆਂ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ।
ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।