Wednesday 28 October 2020

3 ਲੱਖ ਲੀਟਰ ਲਾਹਨ, ਚਾਲੂ ਭੱਠੀ, 100 ਤਰਪਾਲਾਂ, 15 ਲੋਹੇ ਦੇ ਡਰੰਮ, 9 ਐਲਮੀਨੀਅਮ ਦੇ ਭਾਂਡੇ, ਲਗਭਗ 100 ਕੁਇੰਟਲ ਸੁੱਕੀ ਲੱਕੜ ਤੇ 100 ਲੱਕੜ ਦੀਆਂ ਕਿਸ਼ਤੀਆਂ ਜ਼ਬਤ

- Posted on 20 September 2020
 
ਆਬਕਾਰੀ ਵਿਭਾਗ ਫਿਰੋਜ਼ਪੁਰ ਤੇ ਤਰਨਤਾਰਨ ਦੀਆਂ ਸਾਂਝੀਆਂ ਟੀਮਾਂ ਨੇ ਬਿਆਸ ਅਤੇ ਸਤਲੁਜ ਦੇ ਮਿਲਨ ਸਥਲ ਹਰੀਕੇ ਵਿੱਚ ਛਾਪਾ ਮਾਰ ਕੇ ਕੀਤੀ ਵੱਡੀ ਕਾਰਵਾਈ
 
 ਫਿਰੋਜ਼ਪੁਰ 20 ਸਤੰਬਰ 2020
            ਆਬਕਾਰੀ ਵਿਭਾਗ ਫਿਰੋਜ਼ਪੁਰ ਅਤੇ ਤਰਨਤਾਰਨ ਦੀਆਂ ਟੀਮਾਂ ਨੇ ਸਾਂਝੇ ਤੌਰ ਤੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ ਛਾਪੇਮਾਰੀ ਦੌਰਾਨ 3 ਲੱਖ ਲੀਟਰ ਲਾਹਨ, ਚਾਲੂ ਭੱਠੀ, 100 ਤਰਪਾਲਾਂ, 15 ਲੋਹੇ ਦੇ ਡਰੰਮ ਅਤੇ 9 ਐਲਮੀਨੀਅਮ ਦੇ ਭਾਂਡੇ ਬਰਾਮਦ ਕੀਤੇ।
ਡਿਪਟੀ ਕਮਿਸ਼ਨਰ ਆਬਕਾਰੀ ਜੇ.ਐਸ ਬਰਾੜ ਨੇ ਦੱਸਿਆ ਕਿ ਆਬਕਾਰੀ ਵਿਭਾਗ ਤੇ ਪੁਿਲਸ ਵਿਭਾਗ ਦੀਆਂ ਟੀਮਾਂ ਵੱਲੋਂ ਹਰੀਕੇ ਖੇਤਰ ਵਿੱਚ ਸਤਲੁਜ ਅਤੇ ਬਿਆਸ ਦਰਿਆ ਦੇ ਮਿਲਨ ਸਥਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਸਾਂਝੇ ਤੌਰ ਤੇ ਤਲਾਸੀ ਅਭਿਆਨ ਚਲਾਇਆ ਗਿਆ।  ਇਸ ਦੌਰਾਨ 3 ਲੱਖ ਲੀਟਰ ਲਾਹਨ, ਚਾਲੂ ਭੱਠੀ, 100 ਤਰਪਾਲਾਂ, 15 ਲੋਹੇ ਦੇ ਡਰੰਮ, 9  ਐਲਮੀਨੀਅਮ ਦੇ ਭਾਂਡੇ, ਲਗਭਗ 100 ਕੁਇੰਟਲ ਸੁੱਕੀ ਲੱਕੜ ਤੇ 100 ਲੱਕੜ ਦੀਆਂ ਕਿਸ਼ਤੀਆਂ ਜ਼ਬਤ ਕੀਤੀਆਂ ਗਈਆਂ।  ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਈਟੀਓ ਆਬਕਾਰੀ ਕਰਮਬੀਰ ਸਿੰਘ ਮਾਹਲਾ ਦੀ ਅਗਵਾਈ ਹੇਠ ਚਲਾਈ ਗਈ, ਉਨ੍ਹਾਂ ਦੇ ਨਾਲ ਡੀ.ਐੱਸ.ਪੀ ਅਪ੍ਰੇਸਨ ਤਰਨਤਾਰਨ ਇਕਬਾਲ ਸਿੰਘ ਸਮੇਤ ਪੁਲਿਸ ਵਿਭਾਗ ਦੀ ਟੀਮ ਵੀ ਮੌਜੂਦ ਸੀ।
            ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਅਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸਅਿਾ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਸ਼ਰਾਬ ਦਾ ਕੰਮ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਮਲਾ ਹਰੀਕੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com