ਫਰੀਦਕੋਟ ‘ਚ ਮਿਲ਼ੇ 3 ਹੋਰ ਕੋਰੋਨਾ ਪਾਜ਼ੀਟਿਵ ਕੇਸ
ਫਰੀਦਕੋਟ, 7 ਜੂਨ: ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਮਾਤ ਦੇਣ ਲਈ ਲੋਕਾਂ ਦਾ,ਲੋਕਾਂ ਵੱਲੋਂ ਲੋਕਾਂ ਲਈ ਮਿਸ਼ਨ ਨੂੰ ਪੰਜਾਬ ਫਾਈਟ ਮਿਸ਼ਨ ਫਤਿਹ ਦਾ ਨਾਮ ਦਿੱਤਾ ਗਿਆ ਹੈ।ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 5749 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਜਿੰਨਾਂ ਵਿੱਚੋਂ 358 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ। ਪ੍ਰਾਪਤ ਨਤੀਜਿਆਂ ਵਿੱਚ 5230 ਰਿਪੋਰਟਾਂ ਨੈਗੇਟਿਵ ਆਈਆਂ ਹਨ।ਪ੍ਰਾਪਤ ਨਤੀਜਿਆਂ ਵਿੱਚ ਫਰੀਦਕੋਟ ‘ਚ 3 ਹੋਰ ਕੋਰੋਨਾ ਪਾਜ਼ੀਟਿਵ ਕੇਸ ਜਿੰਨਾਂ ਵਿੱਚ ਪਹਿਲਾਂ ਪਾਜ਼ੀਟਿਵ ਆਏ ਪੁਲਿਸ ਦੇ ਏ.ਐਸ.ਅਈ ਦੇ ਸੰਪਰਕ ਆਏ 2 ਕੋਟਕਪੂਰਾ ਦੇ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦ ਕੇ 1 ਹੋਰ ਪੁਲਿਸ ਦਾ ਹੀ ਏ.ਐਸ.ਆਈ ਜੋ ਬਾਜੇਖਾਨਾ ਵਿਖੇ ਡਿਊਟੀ ਕਰਦਾ ਹੈ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ।ਹੁਣ ਜ਼ਿਲੇ• ਵਿੱਚ ਕੋਰੋਨਾ ਦੇ 10 ਐਕਟਿਵ ਕੇਸ ਹੋ ਗਏ ਹਨ ।ਪਾਜ਼ੀਟਿਵ ਆਏ ਵਿਅਕਤੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਹਨ। ਵਿਭਾਗ ਵੱਲੋਂ ਜ਼ਿਲ•ੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।ਉਨਾਂ ਦੱਸਿਆ ਕਿ ਫਰੰਟ ਲਾਈਨ ਤੇ ਸੇਵਾਵਾ ਨਿਭਾ ਰਹੇ ਪੁਲਿਸ ਵਿਭਾਗ ਦੇ ਅਧਿਕਾਰੀ-ਕਰਮਚਾਰੀ,ਸਿਹਤ ਵਿਭਾਗ ਦੇ ਸਟਾਫ ਮੈਂਬਰ,ਆਸ਼ਾ ਵਰਕਰ,ਗਰਭਵਤੀ ਔਰਤਾ,ਹਾਲ ਹੀ ਵਿੱਚ ਬਾਹਰਲੇ ਸੂਬਿਆਂ ਤੇ ਵਿਦੇਸ਼ਾਂ ਤੋਂ ਆਏ ਵਿਅਕਤੀਆਂ ਦੇ ਸੈਂਪਲ ਇਕੱਤਰ ਕਰਕੇ ਲੈਬ ਵਿੱਚ ਭੇਜੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਜ਼ਿਲ•ੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ।ਕੋਵਿਡ-19 ਦੇ ਜ਼ਿਲ•ਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਮੀਡੀਆ ਅਫਸਰ ਡਾ.ਪ੍ਰਭਦੀਪ ਸਿੰਘ ਚਾਵਲਾ ਨੂੰ ਜਾਗਰੂਕਤਾ ਗਤੀਵਿਧੀਆਂ ਜਾਰੀ ਰੱਖਣ ਲਈ ਹਦਾਇਤ ਕੀਤੀ ਤਾਂ ਜੋ ਕੋਰੋਨਾ ਸੈਂਪਲਿੰਗ ਸਬੰਧੀ ਝੂੱਠੀਆਂ ਅਫਵਾਹਾਂ ਨੂੰ ਦੂਰ ਕਰਕੇ ਲੋਕਾਂ ਨੂੰ ਸੈਂਪਲਿੰਗ ਪ੍ਰਕਿਰਿਆ ਸਬੰਧੀ ਸਹੀ ਜਾਣਕਾਰੀ ਪਹੁੰਚਾਈ ਜਾ ਸਕੇ। ਉਨਾਂ ਕਿਹਾ ਕਿ ਮਿਸ਼ਨ ਫਤਿਹ ਤਹਿਤ ਫਰੰਟ ਲਈਨ ਤੇ ਸੇਵਾਵਾਂ ਨਿਭਾ ਰਹੀਆਂ ਆਸ਼ਾ ਵਰਕਰ,ਸਿਹਤ ਵਿਭਾਗ ਦਾ ਸਟਾਫ,ਪੁਲਿਸ ਵਿਭਾਗ ਦੇ ਸਟਾਫ ਮੈਂਬਰਾਂ ਅਤੇ ਗਰਭਵਤੀ ਔਰਤਾਂ ਦੀ ਸਕਰੀਨੰਗ ਕਰ ਖੰਘ,ਜ਼ੁਕਾਮ,ਬੁਖਾਰ ਜਾਂ ਫਲੂ ਵਰਗੇ ਲੱਛਣ ਵਾਲਿਆਂ ਦੇ ਸੈਂਪਲ ਇਕੱਤਰ ਕਰਨ ਦੀ ਮੁਹਿੰਮ ਜਾਰੀ ਹੈ।ਜਿੰਨਾ ਵਿਅਕਤੀਆਂ ਨੂੰ ਫਲੂ ਦੇ ਲੱਛਣ ਨਾ ਵੀ ਹੋਣ ਜੇ ਉਹ ਕੋਰੋਨਾ ਦਾ ਸ਼ੱਕ ਦੂਰ ਕਰਨਾ ਚਾਹੁੰਦੇ ਹਨ ਤਾਂ ਉਹ ਨੇੜੇ ਦੇ ਫਲੂ ਕਾਰਨਰ ਤੇ ਸੈਂਪਲ ਦੇ ਸਕਦੇ ਹਨ।ਜ਼ਿਲ•ਾ ਐਪੇਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਡਾ.ਅਨੀਤਾ ਚੌਹਾਨ ਨੇ ਦੱੱਸਿਆ ਕਿ ਜ਼ਿਲ•ੇ ਦੇ ਪਾਜ਼ੀਟਿਵ ਆਏ ਕੇਸਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਵਿਭਾਗ ਦੀ ਟੀਮ ਵੱਲੋਂ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਜਲਦੀ ਤੋਂ ਜਲਦੀ ਉਨਾਂ ਨੂੰ ਇਕਾਂਤਵਾਸ ਕਰਕੇ ਉਨਾਂ ਦਾ ਕੋਰੋਨਾ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜਿਆ ਜਾ ਸਕੇ।