Friday 10 July 2020

30 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੇ ਰੀਵਿਊ ਮੀਟਿੰਗ ਵਿੱਚ ਲਿਆ ਭਾਗ

- Posted on 15 November 2019

– ਸਿੱਖਿਆ ਸਕੱਤਰ ਨੇ ਬਲਾਕ ਸਿੱਖਿਆ ਅਫ਼ਸਰਾਂ ਨੂੰ ਕੀਤਾ ਉਤਸ਼ਾਹਿਤ 

ਐੱਸ .ਏ.ਐੱਸ ਨਗਰ, 15 ਨਵੰਬਰ:(Punjab Update)- ਸਿੱਖਿਆ ਵਿਭਾਗ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ ਰੀਵਿਊ ਮੀਟਿੰਗਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਮੁੱਖ ਦਫ਼ਤਰ ਦੇ ਕਾਨਫਰੰਸ ਹਾਲ ਵਿਖੇ ਅਾਯੋਜਿਤ ਮੀਟਿੰਗ ਵਿੱਚ 30 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੇ ਭਾਗ ਲਿਆ।

ਇਸ ਮੀਟਿੰਗ ਵਿੱਚ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਮੂਹ ਬਲਾਕ ਪ੍ਰਾਇਮਰੀ ਅਫ਼ਸਰਾਂ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਪੰਜਾਬ ਦੀ ਸਿੱਖਿਆ ਨੂੰ ਹੋਰ ਉਚਾਈਆਂ ਤੇ ਲਿਜਾਉਣ ਲਈ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਕਾਮਯਾਬੀ ਲਈ ਸਕੂਲ ਪੱਧਰ ਤੱਕ ਮਾਈਕਰੋ ਯੋਜਨਾਬੰਦੀ ਕਰਨ ਲਈ ਕਿਹਾ। ੳੁਹਨਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ ਅਧਿਆਪਕ ਬਹੁਤ ਲਗਨ ਅਤੇ ਉਤਸ਼ਾਹ ਨਾਲ ਕੰਮ ਕਰ ਰਹੇ ਹਨ ਅਤੇ ਅਧਿਆਪਕਾਂ ਦੀ ਸਖ਼ਤ ਘਾਲਣਾ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵਿੱਚ ਬਣਦਾ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ 14 ਨਵੰਬਰ ਤੋਂ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਤੀਜੇ ਸੈਸ਼ਨ ਦੇ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ । ਮਾਪਿਆਂ ਦਾ ਰੁਝਾਨ ਸਰਕਾਰੀ ਸਕੂਲਾਂ ਵੱਲ ਵੱਧ ਰਿਹਾ ਹੈ ਇਸ ਲਈ ਹੁਣ ਸਮੂਹ ਬੀਪੀਈਓ ਅਤੇ ਅਧਿਆਪਕਾਂ ਦਾ ਇਹ ਫਰਜ਼ ਬਣ ਗਿਆ ਹੈ ਕਿ ਉਹ ਵੱਧ ਤੋਂ ਵੱਧ ਵਿਦਿਆਰਥੀਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿੱਚ ਕਰਵਾੳੁਣ। ਉਨ੍ਹਾਂ ਸਕੂਲਾਂ ਵਿੱਚ ਵੱਧ ਤੋਂ ਵੱਧ ਈ-ਕੰਟੈਂਟ ਦੀ ਵਰਤੋਂ ਕਰਨ ਤੇ ਜੋਰ ਦਿੱਤਾ| ਬੀਪੀਈਓ ਨੂੰ ੳੁਹਨਾਂ ਦੇ ਬਲਾਕਾਂ ਦੇ ਸਕੂਲਾਂ ਵਿੱਚ ਚਲ ਰਹੀਆਂ ਬੈਸਟ ਪੈ੍ਕਟਿਸਜ ਨੂੰ ਦੂਸਰੇ ਸਕੂਲਾਂ ਨਾਲ ਸਾਂਝੇ ਕਰਨ ਲਈ ਕਿਹਾ। 

ਮੀਟਿੰਗ ਨੂੰ ਸੰਬੋਧਨ ਕਰਦਿਆਂ ਇੰਦਰਜੀਤ ਸਿੰਘ ਡੀ. ਪੀ.ਆਈ. ਐਲੀਮੈਂਟਰੀ ਸਿੱਖਿਆ ਪੰਜਾਬ ਨੇ ਕਿਹਾ ਪ੍ਰਾਇਮਰੀ ਸਿੱਖਿਆ ਦੇ ਮਿਆਰ ਨੂੰ ਹੋਰ ਗੁਣਾਤਮਕ ਬਣਾਉਣ ਲਈ ਸਮੂਹ ਬਲਾਕ ਪਾ੍ਇਮਰੀ ਸਿੱਖਿਆ ਅਫ਼ਸਰ ਵਿਉਂਤਬੰਦੀ ਕਰਨ ਅਤੇ ਉਸ ਵਿਉਂਤਬੱਧੀ ਸੁਚਾਰੂ ਢੰਗ ਨਾਲ ਲਾਗੂ ਕਰਨ। 

ਉਨ੍ਹਾਂ ਪ੍ਰੀ-ਪ੍ਰਾਇਮਰੀ ਦੇ ਸਪਲੀਮੈਂਟਰੀ ਮਟੀਰੀਅਲ ਦੀ ਬਾਖੂਬੀ ਵਰਤੋਂ, ਵਿਦਿਆਰਥੀਆਂ ਅੰਦਰ ਕਿਤਾਬਾਂ ਪੜ੍ਹਨ ਦੀ ਰੁਚੀ ਵਿਕਸਤ ਕਰਨ, ਸਮਾਰਟ ਸਕੂਲਾਂ ਅਤੇ ਅੰਗਰੇਜ਼ੀ ਮਾਧਿਅਮ ਸਕੂਲਾਂ ਵੱਲ ਧਿਆਨ ਕੇਂਦਰਿਤ ਕਰਨ, ਸਕੂਲ ਵਿਜ਼ਟ ਦੌਰਾਨ ਸਕੂਲਾਂ ਦੇ ਅਧਿਆਪਕਾਂ ਨੂੰ ਪ੍ਰੇਰਿਤ ਕਰਨ ਬਾਰੇ ਚਰਚਾ ਕੀਤੀ।

ਇਸ ਮੌਕੇ ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਅਾਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨੇ ਵੀ ਬਲਾਕ ਪਾ੍ਇਮਰੀ ਸਿੱਖਿਆ ਅਫ਼ਸਰਾਂ ਨੂੰ ਸੰਬੋਧਨ ਕੀਤਾ| ਮੀਟਿੰਗ ਵਿੱਚ ਸਬੰਧਤ ਬਲਾਕਾਂ ਦੇ ਬਲਾਕ ਮਾਸਟਰ ਟਰੇਨਰ ਵੀ ਮੌਜੂਦ ਸਨ|

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com