ਜ਼ਿਲ੍ਹੇ ਅੰਦਰੋਂ 42 ਕੋਰੋਨਾ ਮਰੀਜ਼ ਹੋਰ ਸਿਹਤਯਾਬ ਹੋਏ -ਡਿਪਟੀ ਕਮਿਸ਼ਨਰ
*ਹੁਣ ਤੱਕ ਜ਼ਿਲ੍ਹੇ ਅੰਦਰ 2862 ਐਕਟਿਵ ਮਰੀਜ਼ਾਂ ਨੇ ਕੋਰੋਨਾ ਦੀ ਜੰਗ ਜਿੱਤੀ
ਸੰਗਰੂਰ, 26 ਸਤੰਬਰ:
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ’ਚ ਅੱਜ ਮਿਸ਼ਨ ਫਤਿਹ ਤਹਿਤ 42 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਕੋਵਿਡ ਕੇਅਰ ਸੈਂਟਰ ਤੋਂ ਇਲਾਵਾ ਹੋਮਆਈਸੋਲੇਸ਼ਨ ਤੋਂ ਵੀ ਸਿਹਤਯਾਬ ਹੋਏ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤ ਵਾਲਿਆ ‘ਚੋਂ 1 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ ਅਤੇ 41 ਮਰੀਜ਼ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ ਹਨ, ਜਿਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਸੁਭਕਾਮਨਾਂਵਾਂ ਦਿੰਦਿਆਂ ਦੂਜੇ ਲੋਕਾਂ ਨੰੂ ਕੋਰੋਨਾ ਦੀ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 75 ਹਜ਼ਾਰ 494 ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨ, ਜਿਸਦੇ ਵਿੱਚੋਂ 71 ਹਜ਼ਾਰ 03 ਨਮੂਨਿਆਂ ਦੀ ਰਿਪੋਰਟ ਨੈਗਟਿਵ ਆਈ ਹੈ ਅਤੇ 1068 ਨਮੂਨਿਆਂ ਦੀ ਰਿਪਰੋਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀਆ ਲਈ ਖੁਸ਼ੀ ਦੀ ਗੱਲ ਹੈ ਕਿ ਹੁਣ ਤੱਕ 2862 ਕੋਰੋਨਾ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ ’ਤੇ ਫਤਿਹ ਹਾਸਿਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਰੋਜ਼ਾਨਾ ਕਰੋਨਾ ਪਾਜ਼ਟਿਵ ਮਰੀਜ਼ਾਂ ਦਾ ਠੀਕ ਹੋਣਾ ਚੰਗੀ ਗੱਲ ਹੈ, ਪਰੰਤੂ ਬਾਵਜੂਦ ਕੋਰੋਨਾ ਸਾਵਧਾਨੀਆਂ ਦਾ ਧਿਆਨ ਰੱਖਣਾ ਅਤੇ ਸਮੇਂ ਨਾਲ ਕੋਵਿਡ-19 ਦੀ ਜਾਂਚ ਕਰਵਾਉਣਾ ਹੋਰ ਵੀ ਜ਼ਿਆਦਾ ਸਮਝਦਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੰੂ ਘਰੋਂ ਬਾਹਰ ਜਾਣ ਵੇਲੇ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਸਾਮਾਜਿਕ ਦੂਰੀ ਦਾ ਵਿਸੇਸ ਧਿਆਨ ਰੱਖਣ ਦੀ ਲੋੜ ਹੈ।