Monday 13 July 2020

ਜ਼ਿਲ•ਾ ਲੁਧਿਆਣਾ ਵਿੱਚ 6 ਹੋਰ ਮਾਈਕਰੋਕੰਟੇਂਨਮੈਂਟ ਜ਼ੋਨ ਘੋਸ਼ਿਤ

- Posted on 27 June 2020

ਲੁਧਿਆਣਾ, 27 ਜੂਨ -ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਜ਼ਿਲ•ਾ ਲੁਧਿਆਣਾ ਨੂੰ ਕੋਵਿਡ 19 ਦੀ ਮਹਾਂਮਾਰੀ ਤੋਂ ਨਿਜ਼ਾਤ ਦਿਵਾਉਣ ਲਈ 6 ਹੋਰ ਮਾਈਕਰੋਕੰਟੇਨਮੈਂਟ ਜ਼ੋਨ ਘੋਸ਼ਿਤ ਕੀਤੇ ਗਏ ਹਨ, ਤਾਂ ਇਨ•ਾਂ ਪ੍ਰਭਾਵਿਤ ਇਲਾਕਿਆਂ ਵਿੱਚ ਮੁਕਾਬਲਤਨ ਜਿਆਦਾ ਕੰਮ ਜਾ ਸਕੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ•ਾ ਲੁਧਿਆਣਾ ਵਿੱਚ 3 ਕੰਟੇਨਮੈਂਟ ਜ਼ੋਨ ਅਤੇ 3 ਮਾਈਕਰੋਕੰਟੇਨਮੈਂਟ ਜ਼ੋਨ ਪਹਿਲਾਂ ਹੀ ਐਲਾਨੇ ਗਏ ਸਨ। ਇਸ ਤੋਂ ਇਲਾਵਾ ਛਾਉਣੀ ਮੁਹੱਲੇ ਦੀ ਸਥਿਤੀ ਵਿੱਚ ਸੁਧਾਰ ਦਰਜ ਹੋਣ ਨਾਲ ਹੁਣ ਇਸ ਇਲਾਕੇ ਨੂੰ ਕੰਟੇਨਮੈਂਟ ਜ਼ੋਨਾਂ ਦੀ ਸੂਚੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। ਇਸ ਤਰ•ਾਂ ਹੁਣ ਜ਼ਿਲ•ਾ ਲੁਧਿਆਣਾ ਵਿੱਚ 2 ਕੰਟੇਨਮੈਂਟ ਜ਼ੋਨ ਅਤੇ 9 ਮਾਈਕਰੋਕੰਟੇਨਮੈਂਟ ਜ਼ੋਨ ਹਨ।

ਇਸ ਸੰਬੰਧੀ ਜਾਰੀ ਹੁਕਮਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਅੱਜ ਘੋਸ਼ਿਤ ਕੀਤੇ ਗਏ ਮਾਈਕਰੋਕੰਟੇਨਮੈਂਟ ਜ਼ੋਨਾਂ ਵਿੱਚ ਸਮਰਾਟ ਕਲੋਨੀ ਗਿਆਸਪੁਰਾ, ਨਿਊ ਅਸ਼ੋਕ ਨਗਰ (ਗਲੀ ਨੰਬਰ 1 ਦੇ ਪਿੱਛੇ ਡਿਊਕ ਫੈਕਟਰੀ), ਨਿਊ ਕਰਤਾਰ ਨਗਰ ਸਲੇਮ ਟਾਬਰੀ, ਬਸੰਤ ਐਵੇਨਿਊ ਫੇਜ਼-2 ਦੁੱਗਰੀ, ਗੁਰੂ ਹਰਕ੍ਰਿਸ਼ਨ ਨਗਰ ਗਿਆਸਪੁਰਾ ਅਤੇ ਰਾਮ ਨਗਰ ਗਲੀ ਨੰਬਰ 21 ਦੇ ਪਿੱਛੇ ਸੰਗੀਤ ਸਿਨੇਮਾ ਵਿਸ਼ਵਕਰਮਾ ਕਲੋਨੀ ਸ਼ਾਮਿਲ ਹਨ।

ਉਨ•ਾਂ ਦੱਸਿਆ ਕਿ ਇਸ ਤੋਂ ਪਹਿਲਾਂ ਨਿਊ ਮਾਡਲ ਟਾਊਨ (ਧਮੀਜਾ ਮੈਡੀਕਲ ਦੇ ਪਿੱਛੇ ਗਲੀ ਨੰਬਰ 1,2 ਅਤੇ 3), ਨਿਊ ਜਨਤਾ ਨਗਰ (ਅਰੋੜਾ ਪੈਲੇਸ ਦੇ ਸਾਹਮਣੇ ਗਲੀ ਨੰਬਰ 1,2 ਅਤੇ 3) ਅਤੇ ਭਾਮੀਆ ਖੁਰਦ (ਕ੍ਰਿਸ਼ਨਾ ਕਲੋਨੀ ਗਲੀ ਨੰਬਰ 1 ਤੋਂ 4) ਪਹਿਲਾਂ ਹੀ ਮਾਈਕਰੋਕੰਟੇਨਮੈਂਟ ਜ਼ੋਨ ਐਲਾਨੇ ਗਏ ਹਨ। ਇਨ•ਾਂ ਸਾਰੇ ਇਲਾਕਿਆਂ ਨੂੰ ਸੀਲ ਕਰਕੇ ਸੰਬੰਧਤ ਵਿਭਾਗਾਂ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਲਈ ਕਿਹਾ ਗਿਆ ਹੈ।

ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਕੰਟੇਨਮੈਂਟ ਜ਼ੋਨਾਂ ਅਤੇ ਮਾਈਕਰੋਕੰਟੇਨਮੈਂਟ ਜ਼ੋਨਾਂ ਦੀ ਪਛਾਣ ਕਰਨ ਲਈ ਜ਼ਿਲ•ਾ ਲੁਧਿਆਣਾ ਵਿੱਚ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ, ਜਿਸ ਵਿੱਚ ਸ੍ਰੀ ਸੰਯਮ ਅਗਰਵਾਲ ਵਧੀਕ ਕਮਿਸ਼ਨਰ ਨਗਰ ਨਿਗਮ ਲੁਧਿਆਣਾ, ਡਾ. ਰਾਜੇਸ਼ ਕੁਮਾਰ ਬੱਗਾ ਸਿਵਲ ਸਰਜਨ, ਜ਼ਿਲ•ਾ ਐਪੀਡੀਮੋਲੋਜਿਸਟ ਡਾ. ਰਾਮੇਸ਼ ਕੁਮਾਰ ਅਤੇ ਮੈਡੀਕਲ ਕਾਲਜ ਦੇ ਮੁੱਖੀ ਡਾ. ਕਲੈਰੈਂਸ ਸੈਮੂਅਲ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਇਸ ਕਮੇਟੀ ਵੱਲੋਂ ਸਿਫ਼ਾਰਸ਼ ਕਰਨ ‘ਤੇ ਹੀ ਉਕਤ ਜ਼ੋਨਾਂ ਦੀ ਘੋਸ਼ਣਾ ਕੀਤੀ ਜਾਂਦੀ ਹੈ।

ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।

ਲੁਧਿਆਣਾ ਵਿੱਚ 38 ਹੋਰ ਮਰੀਜ਼ ਤੰਦਰੁਸਤ ਹੋਏ

 ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 38 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 22 ਹੋਰ ਮਾਮਲੇ ਸਾਹਮਣੇ ਆਏ ਹਨ। ਜੋ ਕਿ ਜ਼ਿਲ•ਾ ਲੁਧਿਆਣਾ ਅਤੇ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ।

ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਹਿ’ ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲ•ਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਮਿਤੀ 27 ਜੂਨ, 2020 ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 523 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।

ਉਨ•ਾਂ ਕਿਹਾ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 30526 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 29111 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ•ਾਂ ਵਿੱਚੋਂ 28184 ਨਤੀਜੇ ਨੈਗੇਟਿਵ ਆਏ ਹਨ, ਜਦਕਿ 1415 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 744 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 183 ਮਰੀਜ਼ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਉਨ•ਾਂ ਕਿਹਾ ਕਿ ਬਦਕਿਸਮਤੀ ਨਾਲ 19 ਮੌਤਾਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਅਤੇ 22 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 523 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।

ਉਨ•ਾਂ ਕਿਹਾ ਕਿ ਹੁਣ 13237 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 3313 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 200 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ•ਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ•ਾਂ ਅੱਜ ਵੀ 1013 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ•ਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।

ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।  

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com