62 ਜਣੇ ਕੋਰੋਨਾ ਨੰੂ ਮਾਤ ਦੇ ਘਰ ਪਰਤੇ-ਡਿਪਟੀ ਕਮਿਸ਼ਨਰ
ਸੰਗਰੂਰ, 21 ਸਤੰਬਰ:
ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆਂ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ। ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ ਅੱਜ 62 ਜਣਿਆ ਨੇ ਹੋਰ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦਿੱਤੀ।
ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 3 ਮਰੀਜ਼ ਵਰਧਮਾਨ ਹਸਪਤਾਲ ਪਟਿਆਲਾ ਤੋਂ, ਰਜਿੰਦਰਾ ਹਸਪਤਾਲ ਤੋਂ 13, ਪੀ.ਜੀ.ਆਈ. ਤੋਂ 1, ਓਸਵਾਲ ਹਸਪਤਾਲ ਲੁਧਿਆਣਾ ਤੋਂ 1, ਡੀ.ਐਮ.ਸੀ. ਹਸਪਤਾਲ ਤੋਂ 3, ਸਿਵਲ ਹਸਪਤਾਲ ਸੰਗਰੂਰ ਤੋਂ 8, ਮਲੇਰਕੋਟਲਾ ਤੋਂ 2 ਅਤੇ ਹੋਮ ਕੁਆਰਨਟਾਈਨ ਤੋਂ 31 ਮਰੀਜ਼ਾਂ ਨੇ ਕੋਰੋਨਾ ਨੰੂ ਹਰਾਇਆ।
ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।