21 Apr 2021

ਕੇਂਦਰ ਅਤੇ ਕਿਸਾਨਾਂ ਵਿਚਕਾਰ 8ਵੇਂ ਗੇੜ ਦੀ ਮੀਟਿੰਗ ਜਾਰੀ, ਕਾਨੂੰਨ ਰੱਦ ਕਰਵਾਉਣ ਦੀ ਮੰਗ ‘ਤੇ ਅੜੇ ਕਿਸਾਨ

ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ 8ਵੇਂ ਗੇੜ ਦੀ ਮੀਟਿੰਗ ਜਾਰੀ ਹੈ।ਪਿਛਲੀਆਂ ਮੀਟਿੰਗਾਂ ਦੀ ਤਰ੍ਹਾਂ ਇਸ ਵਾਰ ਦੀ ਮੀਟਿੰਗ ਵੀ ਬੇਸਿੱਟਾ ਹੋਣ ਦੇ ਰਸਤੇ ਵੱਲ ਬਦਲ ਰਹੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨ ਜਥੇਬੰਦੀਆਂ ਅੱਗੇ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਪੂਰੇ ਦੇਸ਼ ਦੇ ਕਿਸਾਨਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਏ ਗਏ ਹਨ।ਇਸ ਲਈ ਕਿਸਾਨਾਂ ਨੂੰ ਖੇਤੀ ਕਾਨੂੰਨਾਂ ‘ਤੇ ਚਰਚਾ ਕਰਨੀ ਚਾਹੀਦੀ ਹੈ।ਜੇਕਰ ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਕਿਸੇ ਵੀ ਤਰ੍ਹਾਂ ਦੀ ਸੋਧ ਕਰਵਾਉਣੀ ਚਾਹੁੰਦੀਆਂ ਹਨ, ਸਰਕਾਰ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹੈ ਅਤੇ ਕੇਂਦਰ ਸਰਕਾਰ ਵੱਲੋਂ ਇਹ ਕਾਨੂੰਨ ਕਿਸਾਨਾਂ ਦੀ ਭਲਾਈ ਲਈ ਹੀ ਬਣਾਈ ਗਈ ਹਨ।

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੀ ਅਪੀਲ ਦੇ ਜਵਾਬ ਵਿੱਚ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ ਖੇਤੀ ਕਾਨੂੰਨਾਂ ਸਬੰਧੀ ਬਹੁਤ ਚਰਚਾ ਕਰ ਲਈ ਹੈ ਅਤੇ ਸਰਕਾਰ ਸਾਹਮਣੇ ਆਪਣੇ ਸਾਰੇ ਪੱਖ ਰੱਖ ਦਿੱਤੇ ਹਨ।ਹੁਣ ਉਨ੍ਹਾਂ ਨੂੰ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਤੋਂ ਘੱਟ ਕੁਝ ਵੀ ਮੰਨਜੂਰ ਨਹੀਂ ਹੈ

    

Read more