ਹਰੀਕੇ ਪੱਤਣ ਦੇ ਨਜ਼ਦੀਕ ਇੱਕ ਕਾਰ ਚਾਲਕ ਨੂੰ ਅੱਗ ਲਾ ਕੇ ਸਾੜਿਆ

ਤਰਨਤਾਰਨ, 5 ਦਸੰਬਰ:  ਜ਼ਿਲਾ ਤਰਨਤਾਰਨ ਅਧੀਨ ਆਉਂਦੇ ਕਸਬਾ ਹਰੀਕੇ ਪੱਤਣ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਕਿਰਤੋਵਾਲ ਨਜ਼ਦੀਕ ਅੱਜ ਸਵੇਰੇ ਇੱਕ ਕਾਰ ਚਾਲਕ ਨੂੰ ਅੱਗ ਲਾ ਕੇ ਸਾੜ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਾਰ ਸਵਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਗੇਟ ਹਕੀਮਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ ਕਾਰ ਦਾ ਨੰਬਰ ਵੀ ਅੰਮ੍ਰਿਤਸਰ ਦਾ ਹੈ। ਮੌਕੇ ਤੇ ਹਰੀਕੇ ਥਾਣਾ ਹਰੀਕੇ ਪੱਤਣ ਦੀ ਪੁਲਿਸ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਅਜੇ ਕੋਈ ਪਛਾਣ ਨਹੀਂ ਹੋ ਸਕੀ ਹੈ ਪੁਲਿਸ ਕਾਰਵਾਈ ਵਿਚ ਲੱਗੀ ਹੋਈ ਹੈ|

Read more