17 January 2021 05:02 am
Kinno

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤਾ ਪਾਬੰਦੀ ਦਾ ਹੁਕਮ ਜਾਰੀ

- Posted on 24 December 2020
ਮਾਨਸਾ, 24 ਦਸੰਬਰ 
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ, ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਣ ਦੇਣ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਲਗਾਈ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ/ਜਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਚ ਲਾਊਡ ਸਪੀਕਰ ਲਗਾ ਕੇ ਭਾਸ਼ਣ ਦਿੰਦੇ ਹਨ ਜਾਂ ਧਰਨਾ ਲਗਾ ਕੇ ਬੈਠ ਜਾਂਦੇ ਹਨ, ਜਿਸ ਕਾਰਨ ਅਮਨ ਸ਼ਾਂਤੀ ਭੰਗ ਹੁੰਦੀ ਹੈ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪੈਦਾ ਹੁੰਦੀ ਹੈ ਅਤੇ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਦਿੱਕਤ ਪੇਸ਼ ਆਉਂਦੀ ਹੈ।
ਇਹ ਹੁਕਮ 31 ਜਨਵਰੀ 2021 ਤੱਕ ਲਾਗੂ ਰਹੇਗਾ।
I/122398/2020 

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com