ਫਾਜ਼ਿਲਕਾ ਦੇ ਸਾਰੇ ਕਰੋਨਾ ਪਾਜ਼ਿਟਿਵ ਮਰੀਜ ਠੀਕ ਹੋ ਕੇ ਘਰਾਂ ਨੂੰ ਪਰਤੇ


ਫਾਜਿਲਕਾ, 22 ਮਈ: ਜ਼ਿਲ੍ਹਾ ਫਾਜ਼ਿਲਕਾ ਵਿਖੇ ਕਰੋਨਾ ਦੀ ਲੜਾਈ ਲੜ੍ਹ ਰਹੇ 5 ਲੋਕ ਜੋ ਹਾਲੇ ਡਾਕਟਰਾਂ ਦੀ ਦੇਖਰੇਖ ਹੇਠ ਸਰਕਾਰੀ ਹਸਪਤਾਲ ਜਲਾਲਾਬਾਦ ਵਿਚ ਸਨ ਉਹ ਅੱਜ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ ਹੁਣ ਜ਼ਿਲ੍ਹੇ ਵਿਚ ਕੋਈ ਵੀ ਕਰੋਨਾ ਮਰੀਜ ਹਸਪਤਾਲ ਵਿਚ ਭਰਤੀ ਨਹੀਂ ਹੈ ਅਤੇ ਜ਼ਿਲ੍ਹੇ ਵਿਚ ਪਾਏ ਗਏ ਸਾਰੇ 44 ਮਰੀਜ ਠੀਕ ਹੋ ਕੇ ਘਰ ਪਰਤ ਚੁੱਕੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 39 ਮਰੀਜ ਪਹਿਲਾਂ ਹੀ ਪੂਰੀ ਤਰਾਂ ਠੀਕ ਹੋ ਕੇ ਘਰ ਪਰਤ ਚੁੱਕੇ ਸਨ ਅਤੇ ਕੇਵਲ 5 ਜਣੇ ਹੀ ਹਸਪਤਾਲ ਵਿਚ ਸਨ ਸਰਕਾਰ ਅਤੇ ਮੁੱਢਲੀ ਕਾਤਾਰ ’ਚ ਸੇਵਾਵਾਂ ਦੇ ਰਹੇ ਡਾਕਟਰ ਸਾਹਿਬਾਨ ਦੀ ਮਿਹਨਤ ਨਾਲ ਉਹ ਵੀ ਅੱਜ ਸ਼ੁੱਕਰਵਾਰ ਨੂੰ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ। ਇਸ ਤਰਾਂ ਹੁਣ ਜ਼ਿਲ੍ਹਾ ਫਾਜ਼ਿਲਕਾ ਇਕ ਵਾਰ ਕਰੋਨਾ ਤੋਂ ਮੁਕਤ ਹੋ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਦੀ ਤਰਾਂ ਸਾਵਧਾਨੀਆਂ ਵਰਤਨੀਆਂ ਜਾਰੀ ਰੱਖਣ ਅਤੇ ਜਨਤਕ ਥਾਂਵਾਂ ਤੇ ਜਾਣ ਸਮੇਂ ਹਮੇਸਾ ਮਾਸਕ ਪਾਓ ਅਤੇ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰੋ ਤਾਂ ਜੋ ਕਰੋਨਾ ਨੂੰ ਜ਼ਿਲ੍ਹੇ ਤੋਂ ਦੂਰ ਰੱਖਿਆ ਜਾ ਸਕੇ। ਇਸ ਮੌਕੇ ਘਰ ਪਰਤੇ ਰਹੇ ਮਰੀਜਾਂ ਨੇ ਡਾਕਟਰੀ ਅਮਲੇ ਦਾ ਧੰਨਵਾਦ ਵੀ ਕੀਤਾ।

Read more