Monday 06 July 2020

ਫਰੀਦਕੋਟ ਦਾ ਇੱਕ ਹੋਰ ਐਸ.ਆਈ ਕੋਰੋਨਾ ਪਾਜ਼ੀਟਿਵ

- Posted on 24 June 2020

ਸੁਖਜਿੰਦਰ ਸਿੰਘ ਧਾਲੀਵਾਲ

ਫਰੀਦਕੋਟ, 24 ਮਈ:  ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ,ਆਈ.ਏ.ਐਸ ਦੀ ਯੋਗ ਅਗਵਾਈ ਹੇਠ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ, ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ। ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਕਿਹਾ ਕਿ ਮੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ  ਸਿਹਤ ਵਿਭਾਗ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੀਆਂ ਹਨ। ਡਾ.ਰਜਿੰਦਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 8859 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ।ਜਿੰਨਾਂ ਵਿੱਚੋਂ 321 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਪ੍ਰਾਪਤ ਨਤੀਜਿਆਂ ਵਿੱਚ 1 ਪੁਲਿਸ ਦਾ ਐਸ.ਆਈ ਜੋ ਪਿੰਡ  ਮੰਡਵਾਲਾ ਜ਼ਿਲਾ ਫਰੀਦਕੋਟ ਦਾ ਹੈ  ਜ਼ਿਲਾ ਗੁਰਦਾਸਪੁਰ ਦੇ ਰਹਿਣ ਵਾਲਾ 22 ਸਾਲਾ ਨੌਜਵਾਨ ਹੈ ਜੋ ਕਿਸੇ ਕੇਸ ਵਿੱਚ ਪੁਲਿਸ ਹਿਰਸਾਤ ਵਿੱਚ ਸੀ ਦੇ ਸੰਪਰਕ ਵਿੱਚ ਸੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।ਗੁਰਦਾਸਪੁਰ ਨਾਲ ਸਬੰਧਤ ਹੋਣ ਕਾਰਨ ਉਸ ਨੌਜਵਾਨ ਨੂੰ ਜ਼ਿਲਾ ਗੁਰਦਾਸਪੁਰ ਦੇ ਕੋਰੋਨਾ ਸੂਚੀ ਵਿੱਚ ਰੱਖਿਆ ਗਿਆ ਹੈ।ਜ਼ਿਲੇ ਵਿੱਚ ਕੁੱਲ ਕੋਰੋਨਾ ਕੇਸ 99 ਹੀ ਹਨ ਜਿੰਨਾਂ ਵਿੱਚੋਂ 87 ਵਿਅਕਤੀਆਂ ਨੂੰ ਤੰਦਰੁਸਤ ਹੋਣ ਤੇ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਪਾਜ਼ੀਟਿਵ ਆਏ ਮਰੀਜ਼ ਨੂੰੇ ਆਈਸੋਲੇਸ਼ੇਨ ਵਾਰਡ ਦਾਖਲ ਕਰਵਾਇਆ ਗਿਆ ਹੈ ਅਤੇ ਇਸ ਤਰ੍ਹਾ ਹੁਣ ਜ਼ਿਲੇ ਵਿੱਚ ਕੋਰੋਨਾ ਦੇ ਐਕਟਿਵ ਕੇਸ 12 ਹੀ ਹਨ।  ਮੀਡੀਆ ਇੰਚਾਰਜ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਵਿਭਾਗ ਵੱਲੋਂ ਵਿਸ਼ੇਸ਼ ਸਰਵੇ ਘਰ-ਘਰ ਨਿਗਰਾਨੀ ਤਹਿਤ ਘਰ-ਘਰ ਆਸ਼ਾ ਵਰਕਰਾਂ ਆਨਲਈਨ ਸਿਹਤ ਸਬੰਧੀ ਜਾਣਕਾਰੀ ਇਕੱਤਰ ਕਰ ਭੇਜ ਰਹੀਆਂ ਹਨ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਵੇ ਵਿੱਚ ਸਿਹਤ ਸਬੰਧੀ ਸਹੀ ਜਾਣਕਾਰੀ ਸਾਂਝੀ ਕੀਤੀ ਜਾਵੇ ।

ਇਸ ਮੌਕੇ ਜ਼ਿਲਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਡਾ.ਅਨੀਤਾ ਚੌਹਾਨ ਨੇ ਦੱਸਿਆ ਕਿ ਵਿਭਾਗ ਵੱਲੋਂ 200 ਸੱਕੀ ਮਰੀਜ਼ਾਂ ਦੇ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।ਉਨਾਂ ਕਿਹਾ ਕਿ ਪਾਜ਼ੀਟਿਵ ਆਏ ਕੇਸਾਂ ਦੇ ਸੰਪਰਕ ਵਿੱਚ ਆਏ ਪੁਲਿਸ ਵਿਭਾਗ ਦੇ ਏ.ਐਸ.ਆਈ ਦੇ ਪਰਿਵਾਰਕ ਮੈਂਬਰਾਂ ਅਤੇ ਸੰਪਰਕ ‘ਚ ਆਏ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਸੈਂਪਲ ਇਕੱਤਰ ਕਰਕੇ ਉਨਾਂ ਨੂੰ ਇਕਾਂਤਵਾਸ ਕੀਤਾ ਜਾ ਸਕੇ,ਉਨਾਂ ਕਿਹਾ ਕਿ ਕੋਈ ਵੀ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਜਾ ਕੇ ਕੋਰੋਨਾ ਸੈਂਪਲ ਦੇ ਸਕਦਾ ਹੈ।ਜ਼ਿਲੇ ਅੰਦਰ 5 ਫਲੂ ਕਾਰਨਰ ਜੈਤੋ,ਬਾਜਾਖਾਨਾ,ਕੋਟਕਪੂਰਾ,ਫਰੀਦਕੋਟ ਅਤੇ ਸਾਦਿਕ ਵਿਖੇ ਸਥਾਪਿਤ ਕੀਤੇ ਗਏ ਹਨ,ਕਿਸੇ ਵੀ ਤਰਾਂ ਦੀ ਜਾਣਕਾਰੀ ਸਾਂਝੀ ਕਰਨ ਅਤੇ ਹਾਸਲ ਕਰਨ ਲਈ ਟੋਲ-ਫਰੀ ਨੰਬਰ 104 ਜਾਂ ਕੰਟਰੋਲ ਰੂਮ ਨੰਬਰ 01639-250947 ਤੇ ਸੰਪਰਕ ਕੀਤਾ ਜਾ ਸਕਦਾ ਹੈ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com