05 March 2021 09:26 am
Kinno

ਕਿਸਾਨਾਂ ਨੂੰ ਪੀਲੀ ਕੂੰਗੀ ਦੇ ਹਮਲੇ ਤੋਂ ਚੌਕਸ ਰਹਿਣ ਦੀ ਅਪੀਲ

- Posted on 01 February 2021


ਕਣਕ ਦੀ ਫ਼ਸਲ ਦਾ ਲਗਾਤਾਰ ਨਿਰੀਖਣ ਕਰਦੇ ਰਹਿਣ ਕਿਸਾਨ : ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ
ਹੁਸ਼ਿਆਰਪੁਰ, 1 ਫਰਵਰੀ

ਧੁੰਦ ਦੇ ਮੌਸਮ ਦੇ ਮੱਦੇਨਜ਼ਰ ਕਿਸਾਨਾਂ ਨੂੰ ਪੀਲੀ ਕੂੰਗੀ ਤੋਂ ਚੌਕਸ ਰਹਿਣ ਦੀ ਅਪੀਲ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਨੇ ਕਿਹਾ ਕਿ ਪੀਲੀ ਕੂੰਗੀ ਤੋਂ ਸਮੇਂ ਸਿਰ ਬਚਾਅ ਲਈ ਕਿਸਾਨ ਆਪਣੀ ਫਸਲ ਦਾ ਲਗਾਤਾਰ ਨਿਰੀਖਣ ਕਰਦੇ ਰਹਿਣ।
ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਨੇ ਦੱਸਿਆ ਕਿ ਕਣਕ ਦਾ ਪੀਲਾਪਨ ਖੁਰਾਕੀ ਤੱਤਾਂ ਦੀ ਘਾਟ ਕਾਰਨ ਵੀ ਹੋ ਸਕਦਾ ਹੈ ਜਿਸ ਪ੍ਰਤੀ ਕਿਸਾਨਾਂ ਨੂੰ ਪੂਰੀ ਤਰ੍ਹਾ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਪੀਲੀ ਕੂੰਗੀ ਤੋਂ ਪ੍ਰਭਾਵਿਤ ਕਣਕ ਦੇ ਬੂਟੇ ਨੂੰ ਹੱਥ ਲਾਉਣ ’ਤੇ ਹੱਥਾਂ ਨੂੰ ਪੀਲਾ ਪਾਊਡਰ ਲਗਦਾ ਹੈ ਜਾਂ ਕਣਕ ’ਚੋਂ ਲੰਘਣ ਵੇਲੇ ਪੀਲਾ ਧੂੜਾ ਕੱਪੜਿਆਂ ਨੂੰ ਲਗਦਾ ਹੈ ਤਾਂ ਖੇਤ ਵਿੱਚ ਪੀਲੀ ਕੂੰਗੀ ਦੇ ਹਮਲੇ ਤੋਂ ਬਚਣ ਲਈ 200 ਗਰਾਮ ਕੈਵੀਅਟ 25 ਡਬਲਯੂ.ਜੀ. ਜਾਂ 120 ਗਰਾਮ ਨਟੀਵੋ 75 ਡਬਲਯੂ.ਜੀ. ਜਾਂ 200 ਮਿਲੀਲੀਟਰ ਓਪੇਰਾ 18.3 ਐਸ.ਈ. ਜਾਂ 200 ਮਿਲੀਲੀਟਰ ਪ੍ਰੋਪੀਕੋਨਾਜ਼ੋਲ 25 ਈ.ਸੀ. ਨੂੰ 200 ਲੀਟਰ ਪਾਣੀ ਵਿੱਚ ਘੋਲ ਵਿੱਚ ਪ੍ਰਤੀ ਏਕੜ ਦੇ ਹਿਸਾਬ ਛਿੜਕਾਅ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਕਣਕ ਦੀ ਫ਼ਸਲ ’ਤੇ ਪੀਲੀ ਕੂੰਗੀ ਦਾ ਹਮਲਾ ਨੀਮ ਪਹਾੜੀ ਇਲਾਕਿਆਂ ਵਿੱਚ ਸਭ ਤੋਂ ਪਹਿਲਾਂ ਹੁੰਦਾ ਹੈ। ਡਾ. ਵਿਨੇ ਕੁਮਾਰ ਨੇ ਦੱਸਿਆ ਕਿ ਧੁੰਦ ਅਤੇ ਬਦਲਵਾਈ ਇਸ ਕੂੰਗੀ ਦੇ ਹਮਲੇ ਨੂੰ ਵਧਾਉਣ ਲਈ ਅਨੁਕੂਲ ਹੁੰਦੇ ਹਨ ਅਤੇ ਇਸ ਹਮਲੇ ਨਾਲ ਪੱਤਿਆਂ ’ਤੇ ਪੀਲੇ ਰੰਗ ਦੇ ਧੱਬੇ, ਲੰਬੀਆਂ ਧਾਰੀਆਂ ਦੇ ਰੂਪ ਵਿੱਚ ਦਿਖਾਈ ਦਿੰਦੇ ਹਨ ਜਿਸ ਤੋਂ ਕਿਸਾਨਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com
-->