ਬੀਤੇ ਦਿਨ ਤੱਕ ਖਰੀਦ ਏਜੰਸੀਆਂ ਵੱਲੋਂ 91 ਹਜ਼ਾਰ 528 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ- ਡਿਪਟੀ ਕਮਿਸ਼ਨਰ
ਸੰਗਰੂਰ, 16 ਅਕਤੂਬਰ:
ਜ਼ਿਲੇ ਦੀਆਂ 210 ਮੰਡੀਆਂ ਵਿੱਚ ਝੋੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 15 ਅਕਤੂਬਰ ਸ਼ਾਮ ਤੱਕ ਵੱਖ ਵੱਖ ਮੰਡੀਆਂ ਵਿੱਚ 95 ਹਜ਼ਾਰ 705 ਮੀਟਰਕ ਟਨ ਝੋਨਾ ਆਇਆ ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 91 ਹਜ਼ਾਰ 528 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ।
ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦਿੰਦੇ ਹੋਏ ਦੱਸਿਆ ਕਿ ਪਨਗਰੇਨ ਵੱਲੋਂ 43 ਹਜਾਰ 298 ਮੀਟਰਕ ਟਨ, ਮਾਰਕਫੈੱਡ ਵੱਲੋਂ 26 ਹਜ਼ਾਰ 430 ਮੀਟਰਕ ਟਨ, ਪਨਸਪ ਵੱਲੋਂ 13 ਹਜਾਰ 530 ਮੀਟਰਕ ਟਨ ਅਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 8 ਹਜਾਰ 270 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ।
ਸ੍ਰੀ ਰਾਮਵੀਰ ਨੇ ਕਿਹਾ ਕਿ ਕਿਸਾਨਾਂ ਨੰੂ ਮੰਡੀਆਂ ਵਿੱਚ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੰੂ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ। ਉਨ੍ਹਾਂ ਕਿਸਾਨਾਂ ਨੰੂ ਝੋਨੇ ਦੀ ਪਰਾਲੀ ਨੰੂ ਅੱਗ ਨਾ ਲਗਾ ਕੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ’ਤੇ ਆਧੁਨਿਕ ਖੇਤੀ ਸੰਦਾਂ ਨਾਲ ਹੀ ਕਣਕ ਦੀ ਬਿਜਾਈ ਕਰਨ ਦੀ ਅਪੀਲ ਕੀਤੀ।