ਮੋਟਰ ਵਹੀਕਲ ਮੁਹਿੰਮ ਤਹਿਤ ਐਸ ਡੀ ਐਮ ਫਾਜ਼ਿਲਕਾ ਨੇ ਵਾਹਨਾਂ ਦੀ ਚੈਕਿੰਗ ਮੁਹਿੰਮ ਚਲਾਈ
ਫਾਜ਼ਿਲਕਾ, 6 ਜਨਵਰੀ
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਮੋਟਰ ਵਹੀਕਲ ਮੁਹਿੰਮ ਦੇ ਤਹਿਤ ਫਾਜ਼ਿਲਕਾ ਦੇ ਐਸ ਡੀ ਐਮ ਕਮ ਰਜਿਸਟ੍ਰੇਸ਼ਨ ਲਾਇਸੈਂਸ ਅਥਾਰਟੀ ਸ਼੍ਰੀ ਕੇਸ਼ਵ ਗੋਇਲ ਨੇ ਵਾਹਨਾਂ ਦੀ ਚੈਕਿੰਗ ਮੁਹਿੰਮ ਚਲਾਈ ਅਤੇ ਵਾਹਨਾਂ ਦੇ ਕਾਗਜ਼ਾਤ ਪੂਰੇ ਨਾ ਪਾਏ ਜਾਣ ਤੇ ਟ੍ਰੈਫਿਕ ਨਿਯਮਾਂ ਅਨੁਸਾਰ ਚਲਾਨ ਵੀ ਕੱਟੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਐਸ ਡੀ ਐਮ ਕੇਸ਼ਵ ਗੋਇਲ ਨੇ ਦੱਸਿਆ ਕਿ ਮੋਟਰ ਵਹੀਕਲ ਵਾਹਨ ਮੁਹਿੰਮ ਤਹਿਤ ਅੱਜ ਫਾਜ਼ਿਲਕਾ ਦੇ ਟਰੱਕ ਯੂਨੀਅਨ ਚੌਕ `ਤੇ ਚੈਕਿੰਗ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਜਿੰਨਾ ਵਾਹਨ ਚਾਲਕਾਂ ਨੇ ਆਪਣੇ ਵਾਹਨ ਦੇ ਕਾਗਜ਼ਾਤ ਮੁਕੰਮਲ ਨਹੀਂ ਕੀਤੇ ਤਾਂ ਉਹ ਜਲਦ ਪੂਰੇ ਕਰ ਲੈਣ ਨਹੀਂ ਤਾਂ ਪ੍ਰਸ਼ਾਸਨ ਵੱਲੋਂ ਉਨ੍ਹਾ ਖਿਲਾਫ ਆਉਣ ਵਾਲੇ ਦਿਨਾਂ ਵਿੱਚ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਜਿੰਨਾ ਬੱਚਿਆਂ ਦੀ ਉਮਰ 18 ਸਾਲ ਤੋਂ ਘਟ ਹੈ ਉਹ ਪਰਿਵਾਰ ਮੈਂਬਰ ਅਪਣੇ ਬੱਚਿਆਂ ਨੂੰ ਵਹੀਕਲ ਨਾ ਦੇਣ ਤਾ ਜ਼ੋ ਹਾਦਸਿਆਂ ਤੋਂ ਬਚਿਆ ਜਾ ਸਕੇ ਤੇ ਨਿਯਮਾਂ ਦੀ ਉਲੰਘਣਾ ਨਾ ਹੋ ਸਕੇ।
ਇਸ ਮੌਕੇ ਸ੍ਰੀ ਗੋਇਲ ਨੇ ਦੱਸਿਆ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਵਹੀਕਲ ਚਲਾਉਣ ਵਾਲੇ ਹੈਲਮੈਂਟ ਜਰੂਰ ਪਾਉਣ। ਉਨ੍ਹਾਂ ਕਿਹਾ ਕਿ ਜੇਕਰ ਹੈਲਮੈਟ ਪਾਇਆ ਹੋਵੇ ਤਾਂ ਨਾਗਰਿਕ ਦਾ ਜਾਨੀ ਨੁਕਸਾਨ ਹੋਣ ਤੋਂ ਬਚ ਜਾਂਦਾ ਹੈ।ਉਨ੍ਹਾਂ ਕਿਹਾ ਕਿ ਹੈਲਮੈਂਟ ਨਾ ਪਾਉਣ ਵਾਲੇ ਮੋਟਰਸਾਈਕਲ ਚਾਲਕਾਂ ਖਿਲਾਫ ਆਉਣ ਵਾਲੇ ਦਿਨਾਂ `ਚ ਹੋਰ ਸਖ਼ਤ ਕਾਰਵਾਈ ਆਰੰਭੀ ਜਾਵੇਗੀ।
ਇਸ ਮੌਕੇ ਟੈ੍ਰਫਿਕ ਇੰਚਾਰਜ ਸ. ਜੰਗੀਰ ਸਿੰਘ, ਸ. ਜਸਵਿੰਦਰ ਸਿੰਘ ਚਾਵਲਾ ਮੌਜੂਦ ਸਨ।