Tuesday 24 November 2020

ਡੇਂਗੂ ਤੇ ਮਲੇਰੀਏ ਨੂੰ ਠੱਲ• ਪਾਉਣ ਲਈ ਜਾਗਰੂਕਤਾ ਜਰੂਰੀ: ਪੂਨਮ ਸਿੰਘ

- Posted on 20 October 2020


ਐਸ.ਡੀ.ਐਮ ਵੱਲੋਂ ਡੇਂਗੂ ਦੀ ਰੋਕਥਾਮ ਲਈ ਅਧਿਕਾਰੀਆਂ ਨੂੰ ਹਦਾਇਤਾਂ

ਫ਼ਰੀਦਕੋਟ 20 ਅਕਤੂਬਰ

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ.ਡੀ.ਐਮ ਮੈਡਮ ਪੂਨਮ ਸਿੰਘ ਨੇ ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ,ਸਥਾਨਕ ਸਰਕਾਰਾਂ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਤਹਿਸੀਲਦਾਰ ਸ੍ਰੀ ਪਰਮਜੀਤ ਸਿੰਘ ਬਰਾੜ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ ਮੈਡਮ ਪੂਨਮ ਸਿੰਘ ਨੇ ਕਿਹਾ ਕਿ ਅਸਰਦਾਰ ਜਾਗਰੂਕਤਾ ਮੁਹਿੰਮ ਰਾਹੀਂ ਡੇਂਗੂ ਅਤੇ ਮਲੇਰੀਏ ਨੂੰ ਰੋਕਿਆ ਜਾ ਸਕਦਾ ਹੈ ਅਤੇ ਇਸ ਮਕਸਦ ਲਈ ਵੱਧ ਤੋਂ ਵੱਧ ਲੋਕਾਂ, ਸਮਾਜਿਕ, ਧਾਰਮਿਕ ਜਥੇਬੰਦੀਆਂ ਅਤੇ ਵਿਦਿਆਰਥੀਆਂ ਦੀ ਸਮੂਲੀਅਤ ਅਤਿ ਜਰੂਰੀ ਹੈ। ਉਨ•ਾਂ ਸਿਹਤ ਵਿਭਾਗ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਉਹ ਲੋਕਾਂ ਨੂੰ ਜਾਗਰੂਕ ਕਰਨ ਲਈ ਡੇਂਗੂ ਤੋਂ ਸਾਵਧਾਨੀਆਂ ਵਰਤਣ ਵਾਲੇ ਪੰਡਲੈਟ ਵੰਡਵਾਏ ਜਾਣ। ਉਨ•ਾਂ ਕਿਹਾ ਕਿ ਸਰਕਾਰੀ ਦਫਤਰਾਂ ਅਤੇ ਹੋਰਨਾਂ ਥਾਵਾਂ ਦੇ ਜ਼ਿਲ•ਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਡਰਾਈ ਡੇ ਰੱਖਣ ਦੀ ਗੱਲ ਕਰਦਿਆਂ ਕਿਹਾ ਕਿ ਇਸ ਤਹਿਤ ਕੂਲਰਾਂ, ਵਾਟਰ ਟੈਂਕਾਂ, ਜਨਤਕ ਥਾਵਾਂ ਆਦਿ ਤੋਂ ਇਲਾਵਾ ਟਾਇਰਾਂ, ਗਮਲਿਆਂ ਆਦਿ ਵਿੱਚ ਪਾਣੀ ਜਿਆਦਾ ਦੇਰ ਨਾ ਖੜਾ ਹੋਣ ਦਿੱਤਾ ਜਾਵੇ ਅਤੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਰੱਖਿਆ ਜਾਵੇ। ਜੇਕਰ ਕਿਸੇ ਨੂੰ ਵੀ ਡੇਂਗੂ ਦੇ ਲੱਛਣਾਂ ਦਾ ਪਤਾ ਲੱਗਦਾ ਹੈ ਤਾਂ ਉਹ ਤੁਰੰਤ ਸਿਵਲ ਹਸਪਤਾਲ ਫ਼ਰੀਦਕੋਟ ਤੋਂ ਚੈਕ ਕਰਵਾ ਸਕਦਾ ਹੈ।  ਉਨ•ਾਂ ਦੱਸਿਆ ਕਿ ਸਿਵਲ ਹਸਪਤਾਲ ਵਿਚ ਡੇਂਗੂ ਦੇ ਮਰੀਜਾਂ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ ।  
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਅਜਿਹੇ ਕਪੜੇ ਪਹਿਨੋ ਜਿਸ ਨਾਲ ਸਰੀਰ ਪੂਰੀ ਤਰਾਂ ਢੱਕਿਆ ਰਹੇ। ਉਨਾਂ ਦੱਸਿਆ ਕਿ ਇਹ ਮੱਛਰ ਜ਼ਿਆਦਾ ਉੱਚਾ ਨਹੀਂ ਉਡ ਸਕਦਾ, ਜਿਸ ਲਈ ਗੋਡਿਆਂ ਤੋਂ ਨਿਚਲਾ ਹਿੱਸਾ ਪੂਰੀ ਤਰਾਂ ਨਾਲ ਢੱਕ ਕੇ ਰੱਖਿਆ ਜਾਵੇ। ਉਨ•ਾਂ ਕਿਹਾ ਕਿ ਘਰਾਂ ਅਤੇ ਦਫਤਰਾਂ ਵਿੱਚ ਮੱਛਰ ਭਜਾਓ ਕਰੀਮਾਂ ਜਾਂ ਤੇਲ ਦੀ ਵਰਤੋ ਕਰੋ ਅਤੇ ਸੋਣ ਸਮੇ ਮੱਛਰਦਾਨੀ ਦੀ ਵਰਤੋ ਕਰਨੀ ਚਾਹੀਦੀ ਹੈ। ਉਨਾਂ ਹੋਰ ਕਿਹਾ ਕਿ ਜੇਕਰ ਡੇਂਗੂ ਦੇ ਲੱਛਣ ਹੋਣ, ਤਾਂ ਆਪਣੇ ਨੇੜਲੇ ਸਿਹਤ ਜਾਂਚ ਕੇਂਦਰ ਜਾਂ ਸਰਕਾਰੀ ਹਸਪਤਾਲ ਨਾਲ ਸੰਪਰਕ ਕਰਨਾ ਚਾਹੀਦਾ ਹੈ ਜਿਥੇ ਡੇਂਗੂ ਦਾ ਟੈਸਟ ਅਤੇ ਸੁਪੋਰਟਿਵ ਇਲਾਜ਼ ਮੁਫ਼ਤ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਸਹੀ ਜਾਣਕਾਰੀ ਅਤੇ ਕੁੱਝ ਸਾਵਧਾਨੀਆਂ ਵਰਤਨ ਨਾਲ ਇੰਨਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਡੇਂਗੂ ਬੁਖਾਰ ਦੇ ਲੱਛਣ ਬਚਾਓ ਅਤੇ ਹੋਰ ਜਾਣਕਾਰੀ 104 ਟੋਲ ਫਰੀ ਮੈਡੀਕਲ ਹੈਲਪਲਾਈਨ ਤੇ ਹਾਸਲ ਕੀਤੀ ਜਾ ਸਕਦੀ ਹੈ।
 ਇਸ ਮੌਕੇ ਏ.ਐਮ.ਈ ਸ੍ਰੀ ਰਾਕੇਸ਼ ਕੰਬੋਜ਼ ਨੇ ਦੱਸਿਆ ਕਿ ਨਗਰ ਕੌਂਸਲ ਫ਼ਰੀਦਕੋਟ ਵੱਲੋਂ ਲਗਭਗ ਡੇਢ ਲੱਖ ਰੁਪਏ ਦੀ ਕੀਮਤ ਵਾਲੀਆਂ ਦੋ ਆਧੁਨਿਕ ਫੋਗਿੰਗ ਮਸ਼ੀਨਾਂ ਦੀ ਖਰੀਦ ਕੀਤੀ ਗਈ ਹੈ ਅਤੇ ਸ਼ਹਿਰ ਦੇ ਵਾਰਡਾਂ ਵਿਚ ਇਸ ਫੋਗਿੰਗ ਸਪਰੇਅ ਕਰਵਾਈ ਜਾ ਰਹੀ ਹੈ। 

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com