ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਪਰਾਲੀ ਨਾ ਸਾੜਨ ਦਾ ਸੰਦੇਸ਼ ਦਿੰਦੀ ਜਾਗਰੂਕਤਾ ਵੈਨਾਂ ਨੂੰ ਕੀਤਾ ਗਿਆ ਰਵਾਨਾ
ਫਿਰੋਜ਼ਪੁਰ 14 ਅਕਤੂਬਰ :
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਪਰਾਲੀ ਸੁਰੱਖਿਆ ਅਭਿਆਨ ਤਹਿਤ ਚਲਾਈਆਂ ਗਈਆਂ ਜਾਗਰੂਕਤਾ ਵੈਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ.) ਮੈਡਮ ਰਾਜਦੀਪ ਕੌਰ ਵੱਲੋ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਜਾਗਰੂਕਤਾ ਵੈਨ ਜ਼ਿਲ੍ਹੇ ਦੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨਗੀਆਂ। ਇਸ ਮੌਕੇ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਫਸਰ ਹਰਦੇਵ ਸਿੰਘ, ਖੇਤੀਬਾੜੀ ਅਫਸਰ ਜੰਗੀਰ ਸਿੰਘ ਵੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇਣ ਸਮੇਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾ ਕਿਹਾ ਕਿ ਬਾਣੀ ਕਹਿੰਦੀ ਹੈ ਕਿ ਬਰਕਤ ਹੁੰਦੀ ਨੇਕ ਕਮਾਈ ਦੀ, ਜਿਹੜੀ ਧਰਤ ਦਾ ਖਾਈਏ ਉਹਨੂੰ ਅੱਗ ਨਹੀ ਲਾਈਦੀ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਵਿੱਚ ਫੈਲੇ ਜਹਿਰੀਲੇ ਧੂੰਏ ਨਾਲ ਅੱਖਾਂ ਅਤੇ ਫੇਫੜਿਆਂ ਦੀਆਂ ਗੰਭੀਰ ਬਿਮਾਰੀਆਂ ਪੈਦਾ ਹੁੰਦੀਆਂ ਹਨ, ਉਥੇ ਹੀ ਇਹ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਾਉਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਨੂੰ ਵਰਤੋ ਵਿੱਚ ਲਿਆਉਣ ਲਈ ਕਿਹਾ।