Thursday 26 November 2020

ਬੀ.ਡੀ.ਪੀ.ਓ. ਦਫ਼ਤਰ ਤਲਵਾੜਾ ਵਿਖੇ ਰੋਜ਼ਗਾਰ ਮੇਲਾ 21 ਸਤੰਬਰ ਨੂੰ

- Posted on 20 September 2020


ਹੁਸ਼ਿਆਰਪੁਰ, 20 ਸਤੰਬਰ:
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 21 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਤਲਵਾੜਾ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲਾ ਸਵੇਰੇੇ 10-30 ਵਜੇ ਤੋਂ ਬਾਅਦ ਦੁਪਹਿਰ 3-00 ਵਜੇ ਤੱਕ ਹੋਵੇਗਾ ਜਿਸ ਵਿੱਚ ਪ੍ਰਾਈਵੇਟ ਸੈਕਟਰ ਦੀਆਂ ਵੱਖ-ਵੱਖ ਕੰਪਨੀਆਂ ਵਲੋਂ ਭਾਗ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ਵਲੋਂ ਲਗਭਗ 296 ਵੱਖ-ਵੱਖ ਆਸਾਮੀਆਂ ਦੀ ਮੌਕੇ ’ਤੇ ਭਰਤੀ ਕੀਤੀ ਜਾਵੇਗੀ। ਇਸ ਰੋਜਗਾਰ ਮੇਲੇ ਵਿੱਚ ਭਰਤੀ ਲਈ ਅੱਠਵੀਂ, ਦਸਵੀਂ, ਬਾਹਰਵੀਂ, ਆਈ.ਟੀ.ਆਈ. ਇਲੈਕਟ੍ਰੀਕਲ ਵੱਖ-ਵੱਖ ਟਰੇਡਾਂ, ਕੰਟਿੰਗ ਅਤੇ ਸਟਿਚਿੰਗ ਲਈ ਕੇਵਲ ਲੜਕੀਆਂ, ਡਿਪਲੋਮਾ ਹੋਲਡਰ ਤੋਂ ਲੈ ਕੇ ਗਰੈਜੂਏਟ ਅਤੇ ਪੋਸਟ ਗਰੈਜੂਏਟ ਵਾਲੇ ਬੱਚੇ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਤਹਿਸੀਲ ਮੁਕੇਰੀਆਂ ਦੇ ਬਲਾਕ ਮੁਕੇਰੀਆਂ, ਤਲਵਾੜਾ, ਹਾਜੀਪੁਰ, ਦਸੂਹਾ ਆਦਿ ਦੇ ਬੱਚੇ ਇਸ ਮੇਲੇ ਵਿੱਚ ਹਿੱਸਾ ਲੈ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕਰਮ ਚੰਦ ਨੇ ਦੱਸਿਆ ਕਿ ਵਿਦਿਆਰਥੀ ਹੋਰ ਜਾਣਕਾਰੀ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਫੇਸ ਬੁੱਕ ਪੇਜ਼  DBEE Hoshiarpur        ਨੂੰ ਲਾਇਕ ਕਰਕੇ ਜਾਂ ਇਸ ਦਫ਼ਤਰ ਦੇ ਹੈਲਪਲਾਈਨ ਨੰਬਰ 62801-97708 ’ਤੇ ਸੰਪਰਕ ਕਰਕੇ ਪ੍ਰਾਪਤ ਕਰ ਸਕਦੇ ਹਨ। 

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com