ਸਰਕਾਰ ਦਾ ਨੌਕਰੀਆਂ ਦੀ ਥਾਂ ਡਾਂਗਾ ਅਤੇ ਇਨਸਾਫ ਦੀ ਥਾਂ ਤਸ਼ੱਦਦ ਕਰਨਾ ਕਿਸੇ ਵੀ ਤਰਾਂ ਜਾਇਜ਼ ਨਹੀਂ : ਪ੍ਰੋ. ਚੰਦੂਮਾਜਰਾ

ਚੰਡੀਗੜ, 8 ਮਾਰਚ (PunjabUpdate.Com)-ਪਟਿਆਲਾ ਵਿਚ ਰੁਜਗਾਰ ਮੰਗ ਰਹੇ ਬੇਰੁਜਗਾਰ ਈ.ਟੀ.ਟੀ .ਅਧਿਆਪਕਾਂ ’ਤੇ ਹੋਏ ਲਾਠੀਚਾਰਜ਼ ’ਤੇ ਸਖਤ ਪ੍ਰਤੀਿਆ ਕਰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ  ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦਾ ਨੌਕਰੀਆਂ ਦੀ ਥਾਂ ਡਾਂਗਾ ਅਤੇ ਇਨਸਾਫ ਦੀ ਥਾਂ ਤਸ਼ੱਦਦ ਕਰਨਾ ਕਿਸੇ ਵੀ ਤਰਾਂ ਜਾਇਜ਼ ਨਹੀਂ ਹੈ। ਉੲਨਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਜਿਹੜਾ ਘਰ ਘਰ ਨੌਕਰੀ ਦੇਣ ਦਾ ਵਾਆਦਾ ਕੀਤਾ ਸੀ ਉਸ ਪੂਰਾ ਨਾ ਕਰਨ ’ਤੇ ਸਤਾਏ ਬੇਰੁਜ਼ਗਾਰਾਂ ਨੂੰ ਨਹਿਰ ਵਿਚ ਛਾਲਾਂ ਮਾਰਨੀਆਂ ਪੈ ਰਹੀਆਂ ਹਨ ਜੋ ਕਿ ਸੂਬੇ ਦੀ ਇਕ ਬਹੁਤ ਵਿਸਫੋਟਕ ਸਥਿਤੀ ਹੈ। ਇਹ ਸਰਕਾਰ ਲਈ ਇਕ ਵਾਰਨਿੰਗ ਵੀ ਹੈ ਕਿ ਰੁਜ਼ਗਾਰ ਮੰਗ ਰਹੇ ਨੌਜਵਾਨਾਂ ’ਤੇ ਡਾਂਗਾਂ ਨਾ ਵਰਾਈਆਂ ਜਾਣ ਸਗੋਂ ਉਨਾਂ ਨਾਲ ਬੈਠ ਕੇ ਗੱਲਬਾਤ ਜ਼ਰੀਏ ਹੱਲ ਕੱਢਣਾ ਚਾਹੀਦਾ ਹੈ। ਪੋ੍ਰ. ਚੰਦੂਮਾਜਰਾ ਨੇ ਕਿਹਾ ਕਿ ਦਰਜਨਾਂ ਵਿਭਾਗਾਂ ਦੇ ਮੁਲਾਜ਼ਮ ਅੱਜ ਸੜਕਾਂ ’ਤੇ ਰੁਲ ਰਹੇ ਹਨ। ਆਪਣੀ ਗੱਲ ਸੁਣਾਉਣ ਲਈ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕਰ ਰਹੇ ਹਨ ਪਰ ਉਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨਾਂ ਕਿਹਾ ਕਿ ਸਰਕਾਰ ਇਸ ਵੱਲ ਬੇਧਿਆਨ ਹੈ ਪਰ ਸਰਕਾਰ ਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ ਹੱਕ ਮੰਗ ਰਹੇ ਲੋਕਾਂ ਨੂੰ ਇਨਸਾਫ ਦਵਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਉਨਾਂ ਦੇ ਨਾਲ ਚੱਟਾਨ ਵਾਂਗ ਖੜਾ ਹੈ ਅਤੇ ਲੋਕਾਂ ਨੂੰ ਹੱਕ ਦਵਾ ਕੇ ਰਹੇਗਾ। ਪੋ੍ਰ. ਚੰਦੂਮਾਜਰਾ ਨੇ ਕਿਹਾ ਕਿ ਜਿਹੜੇ ਅਧਿਕਾਰੀਆਂ ਵਲੋਂ ਸ਼ਾਂਤੀ ਪੂਰਨ ਤਰੀਕੇ ਨਾਲ ਆਪਣਾ ਹੱਕ ਮੰਗ ਰਹੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ’ਤੇ ਬੁਰੀ ਤਰਾਂ ਤਸ਼ੱਦਦ ਕੀਤਾ ਗਿਆ ਅਜਿਹੇ ਅਧਿਕਾਰੀਆਂ ਦੇ ਖਿਲਾਫ ਤੁਰੰਤ ਐਕਸ਼ਨ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਹੱਕ ਤੇ ਸੱਚ ਦੇ ਹੱਕ ਵਿਚ ਨਾਅਰਾ ਮਾਰਿਆ ਹੈ। ਅਕਾਲੀ ਭਾਜਪਾ ਸਰਕਾਰ ਦੇ ਸਮੇਂ ਵਿਚ ਸਭ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ, ਦਿਹਾੜੀਦਾਰ ਕਾਮਿਆਂ ਨੂੰ ਰੈਗੂਲਰ ਕੀਤਾ ਗਿਆ ਪਰ ਕਾਂਗਰਸ ਵਲੋਂ ਹੁਣ ਤੱਕ ਸਿਰਫ ਗੁੰਮਰਾਹ ਕਰਨ ਤੋਂ ਇਲਾਵਾ ਕੁੱਝ ਨਹੀਂ ਕੀਤਾ ਗਿਆ, ਜਿਸ ਤੋਂ ਸਤਾਏ ਨੌਜਵਾਨਾਂ ਨੂੰ ਇਸ ਤਰਾਂ ਨਹਿਰਾਂ ਵਿਚ ਛਾਲਾਂ ਮਾਰਨੀਆਂ ਪੈ ਰਹੀਆਂ ਹਨ। 

   

Read more