ਕੇਂਦਰ ਅਤੇ ਕਿਸਾਨ ਆਗੂਆਂ ਦਰਮਿਆਨ ਮੀਟਿੰਗ ਦਾ ਪਹਿਲਾਂ ਗੇੜ ਰਿਹਾ ਬੇਸਿੱਟਾ
ਕੇਂਦਰੀ ਮੰਤਰੀਆਂ ਨੇ ਦਿੱਤਾ ਕਮੇਟੀ ਬਣਾਉਣ ਦਾ ਸੁਝਾਅ
ਪੰਜਾਬਅੱਪਡੇਟ
ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਚੱਲ ਰਹੀ ਮੀਟਿੰਗ ਦੇ ਪਹਿਲਾ ਗੇੜ ਬੇਸਿੱਟਾ ਰਿਹਾ ਹੈ।ਜਾਣਕਾਰੀ ਆਨੁਸਾਰ ਕੇਂਦਰੀ ਮੰਤਰੀਆਂ ਵੱਲੋਂ ਕਿਸਾਨ ਜਥੇਬੰਦੀਆਂ ਸਾਹਮਣੇ ਕਮੇਟੀ ਬਣਾਉਣ ਦਾ ਸੁਝਾਅ ਰੱਖਿਆ ਸੀ। ਜਿਸਨੂੰ ਕਿਸਾਨ ਆਗੂਆਂ ਵੱਲੋਂ ਸਵਿਕਾਰ ਨਹੀਂ ਕੀਤਾ ਗਿਆ।ਜਿਸ ਕਾਰਨ ਮੀਟਿੰਗ ਦੇ ਪਹਿਲੇ ਦੌਰ ‘ਚ ਗੱਲ ਕਿਸੇ ਵੀ ਸਿਰੇ ਨਹੀਂ ਲੱਗ ਸਕੀ।ਹੁਣ ਜਲਦੀ ਹੀ ਮੀਟਿੰਗ ਦਾ ਦੂਸਰਾ ਗੇੜ ਸ਼ੁਰੂ ਹੋਵੇਗਾ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਕਮੇਟੀ ਦਾ ਗਠਨ ਕਰਕੇ ਇਸ ਸਾਰੇ ਮਾਮਲੇ ਨੂੰ ਠੰਡੇ ਬਸਤੇ ਵਿੱਚ ਪਾਉਣਾ ਚਾਹੁੰਦੀ ਹੈ।ਦੱਸਣਯੋਗ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿੱਚਕਾਰ ਚੱਲ ਰਹੀ ਮੀਟਿੰਗ ਵਿੱਚ ਕੇਂਦਰ ਸਰਕਾਰ ਦੀ ਤਰਫੋਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪਿਊਸ਼ ਗੋਇਲ ਅਤੇ ਸੰਸਦ ਮੈਂਬਰ ਸ਼ਾਮਿਲ ਹੋਏ ਹਨ।