19 January 2021 05:27 pm
Kinno

ਮਾਸਕ ਨਾ ਪਹਿਨਣ,ਜਨਤਕ ਸਥਾਨ ਤੇ ਥੁੱਕਣ ਅਤੇ ਇਕਾਂਤਵਾਸ ਦੀ ਉਲੰਘਣਾ ਦੇ ਜ਼ੁਰਮਾਨੇ ਸਬੰਧੀ ਰਹੋ ਸੁਚੇਤ

- Posted on 09 June 2020

ਫਰੀਦਕੋਟ 9 ਜੂਨ: ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਮਿਸ਼ਨ ਫਤਿਹ ਤਹਿਤ ਜ਼ਿਲੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ।

ਉਨਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜਾਰੀ ਪੱਤਰ ਤੇ ਅਮਲ ਕਰਦਿਆਂ ਜ਼ਿਲੇ ਵਿੱਚ ਜੇਕਰ ਕੋਈ ਵਿਅਕਤੀ ਮਾਸਕ ਨਹੀ ਪਹਿਨੇਗਾ ਤਾਂ ਉਸਨੂੰ 500/-ਰਪਏ,ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਨੂੰ 2000/- ਰੁਪਏ ਅਤੇ ਜਨਤਕ ਸਥਾਨ ਤੇ ਥੁੱਕਣ ਵਾਲੇ ਵਿਅਕਤੀ ਨੂੰ 500/- ਰੁਪਏ ਮੌਕੇ ਤੇ ਜ਼ੁਰਮਾਨਾ ਕੀਤਾ ਜਾ ਸਕਦਾ ਹੈ।ਡਾ.ਰਜਿੰਦਰ ਨੇ ਦੱਸਿਆ ਕਿ ਉਨਾਂ ਨੂੰ ਸ਼ਕਾਇਤ ਪ੍ਰਾਪਤ ਹੋਈ ਹੈ ਕਿ ਕੁਝ ਸ਼ਰਾਰਤੀ ਲੋਕ ਕੋਵਿਡ-19 ਤਹਿਤ ਚਲਾਨ ਅਤੇ ਤੰਬਾਕੂ ਉਤਪਾਦਾਂ ਸਬੰਧੀ ਕੋਟਪਾ ਅਧੀਨ ਚਲਾਨ ਦੀ ਆੜ ਵਿੱਚ ਦੁਕਾਨਦਾਰਾਂ ਤੋਂ ਡਰਾ-ਧਮਕਾ ਕੇ ਪੈਸਿਆਂ ਦੀ ਵਸੂਲੀ ਕਰ ਰਹੇ ਹਨ।ਉਨਾਂ ਲੋਕਾਂ ਨੂੰ ਸੁਚੇਤ ਕਰਦਿਆਂ ਦੱਸਿਆ ਕਿ ਇਸ ਕਿਸਮ ਦੇ ਚਲਾਨ ਕੱਟਣ ਲਈ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਸਿਹਤ ਵਿਭਾਗ ਦੇ ਸਹਾਇਕ ਸਿਵਲ ਸਰਜਨ,ਸਮੂਹ ਸੀਨੀਅਰ ਮੈਡੀਕਲ ਅਫਸਰ ਸਿਹਤ ਸੰਸਥਾਵਾਂ,ਜ਼ਿਲਾ ਸਿਹਤ ਅਫਸਰ,ਡਰੱਗ ਇੰਸਪੈਕਟਰ,ਫੂਡ ਇੰਸਪੈਕਟਰ,ਨੋਡਲ ਅਫਸਰ ਤੰਬਾਕੂ ਕੰਟਰੋਲ ਸੈੱਲ,ਮਾਸ ਮੀਡੀਆ ਅਫਸਰ,ਡਿਪਟੀ ਮਾਸ ਮੀਡੀਆ ਅਫਸਰ,ਬਲਾਕ ਐਕਸਟੈਂਸ਼ਨ ਐਜੂਕੇਟਰ ਅਤੇ ਮਲਟੀ ਪਰਪਜ਼ ਹੈਲਥ ਸੁਪਰਵਾਈਜ਼ਰ ਨੂੰ ਕਾਪੀਆਂ ਜਾਰੀ ਕਰਕੇ ਅਧਿਕਾਰਤ ਕੀਤਾ ਗਿਆ ਹੈ।

ਸਿਵਲ ਸਰਜਨ ਨੇ ਕਿਹਾ ਕਿ ਜੇ ਕੋਈ ਵਿਅਕਤੀ ਅਜਿਹੇ ਚਲਾਨ ਤੇ ਪੈਸੇ ਮੰਗਦਾ ਹੈ ਤਾਂ ਉਸਨੂੰ ਚਲਾਨ ਕਾਪੀ ਪ੍ਰਾਪਤ ਕਰਕੇ ਹੀ ਭੁਗਤਾਨ ਕੀਤਾ ਜਾਵੇ ਅਤੇ ਜੇ ਕੋਈ ਵੀ ਵਿਅਕਤੀ ਬਿਨਾ ਰਸੀਦ ਤੋਂ ਚਲਾਨ ਦੇ ਨਾਮ ਤੇ ਪੈਸੇ ਵਸੂਲਦਾ ਹੈ ਤਾਂ ਤੁਰੰਤ ਇਸ ਦੀ ਜਾਣਕਾਰੀ ਸਿਵਲ ਸਰਜਨ ਦਫਤਰ ਜਾਂ ਪੁਲਿਸ ਨੂੰ ਦਿੱਤੀ ਜਾਵੇ।ਉਨਾਂ ਸਮੂਹ ਜ਼ਿਲਾ ਨਿਵਾਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਤੇ ਅਡਵਾਇਜ਼ਰੀਆਂ ਨੂੰ ਧਿਆਨ ਵਿੱਚ ਰੱਖਣ ਸਬੰਧੀ ਹਦਾਇਤ ਵੀ ਕੀਤੀ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਸਮੇਂ ਸਮੇਂ ਹੱਥ ਧੋਂਦੇ ਰਹਿਣ,ਸਮਾਜਿਕ ਦੂਰੀ ਬਣਾਈ ਰੱਖਣ, ਮਾਸਕ ਪਹਿਨਣ,ਜਨਤਕ ਥਾਵਾਂ ਤੇ ਬਿਲਕੁਲ ਨਾ ਥੁੱਕਣ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com