ਕੈਬਨਿਟ ਮੰਤਰੀ ਅਰੋੜਾ ਨੇ 39.17 ਲੱਖ ਦੀ ਲਾਗਤ ਨਾਲ ਵਾਰਡ ਨੰਬਰ 39 ’ਚ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
-ਕਿਹਾ, ਹਰ ਖੇਤਰ ’ਚ ਲੋਕਾਂ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ
ਹੁਸ਼ਿਆਰਪੁਰ, 22 ਦਸੰਬਰ :
ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਵਾਰਡ ਨੰਬਰ 39 ਵਿੱਚ ਸ਼੍ਰੀ ਹਨੁਮਾਨ ਮੰਦਿਰ ਤੋਂ ਟੈਗੋਰ ਨਗਰ ਪਾਰਕ ਵਾਇਆ ਕਣਕ ਮੰਡੀ ਤੋਂ ਗਊਸ਼ਾਲਾ ਬਾਜਾਰ ਤੋਂ ਲੰਘਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਅਤੇ ਗਲੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਖੇਤਰ ਵਿੱਚ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਵੱਖ-ਵੱਖ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਕਰੀਬ 39.17 ਲੱਖ ਰੁਪਏ ਦੀ ਲਾਗਤ ਨਾਲ ਇਸ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਗਲੀਆਂ-ਨਾਲੀਆਂ ਤੋਂ ਇਲਾਵਾ ਕਮਿਊਨਿਟੀ ਸੈਂਟਰ ਦਾ ਨਿਰਮਾਣ, ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ, ਸੜਕਾਂ ਦਾ ਨਿਰਮਾਣ, ਸੀ.ਸੀ.ਟੀ.ਵੀ. ਕੈਮਰੇ ਅਤੇ ਹੋਰ ਵਿਕਾਸ ਕਾਰਜ ਮੁਕੰਮਲ ਹੋਣ ਨਾਲ ਸ਼ਹਿਰ ਦੇ ਵੱਖ-ਵੱਖ ਖੇਤਰਾਂ ਨੂੰ ਨਵਾਂ ਰੂਪ ਮਿਲ ਰਿਹਾ ਹੈ।
ਸੁੰਦਰ ਸ਼ਾਮ ਅਰੋੜਾ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਵਿੱਚ ਹੋਰ ਵੀ ਬੇਮਿਸਾਲ ਵਿਕਾਸ ਕਾਰਜ ਕਰਵਾਏ ਜਾਣਗੇ, ਜਿਸ ਨਾਲ ਵਿਕਾਸ ਦੇ ਨਕਸ਼ੇ ’ਤੇ ਹੁਸ਼ਿਆਰਪੁਰ ਦਾ ਇਕ ਵੱਖਰਾ ਹੀ ਸਥਾਨ ਹੋਵੇਗਾ। ਇਸ ਮੌਕੇ ’ਤੇ ਪ੍ਰਦੀਪ ਕੁਮਾਰ ਬਿੱਟੂ, ਰਾਮਪਾਲ ਸਹਿਗਲ, ਸੁਨੀਲ ਜੈਨ, ਰਵੀ ਜੈਨ, ਮਨਮੋਹਨ ਸਿੰਘ ਕਪੂਰ, ਰਵੀ ਗੁਪਤਾ, ਸ਼ਾਮ ਲਾਲ, ਬੋਬੀ ਜੈਨ, ਨੋਨੀ ਜੈਨ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।