Tuesday 14 July 2020

ਸ਼ਾਮ 5 ਤੋਂ ਸਵੇਰੇ 9 ਤੱਕ ਐਮਰਜੈਂਸੀ ਸਿਹਤ ਸੇਵਾਵਾਂ ਲਈ 108 ’ਤੇ ਕਾਲ ਕੀਤੀ ਜਾਵੇ

- Posted on 10 May 2020

ਨਵਾਂਸ਼ਹਿਰ, 10 ਮਈ- ਐਸ ਡੀ ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਵੱਲੋਂ ਕੋਵਿਡ ਕੇਸ ਬਾਅਦ ਸੀਲ ਕੀਤੇ ਹੋਏ ਪਿੰਡ ਕਮਾਮ ਦਾ ਅੱਜ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਸ਼ਾਮ 5 ਤੋਂ ਸਵੇਰੇ 9 ਵਜੇ ਤੱਕ ਐਮਰਜੈਂਸੀ ਸਿਹਤ ਸੇਵਾਵਾਂ ਲਈ 108 ’ਤੇ ਕਾਲ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਐਸ ਐਮ ਓ ਮੁਕੰਦਪੁਰ ਡਾ. ਰਵਿੰਦਰ ਸਿੰਘ ਵੱਲੋਂ ਰੋਸਟਰ ਮੁਤਾਬਕ ਮੈਡੀਕਲ ਟੀਮਾਂ ਦੀ ਡਿਊਟੀ ਲਾ ਦਿੱਤੀ ਗਈ ਹੈ ਜੋ ਕਿ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪਿੰਡ ’ਚ ਸਰਗਰਮ ਰਹਿਣਗੀਆਂ। ਉਸ ਸਮੇਂ ਤੋਂ ਬਾਅਦ ਜੇਕਰ ਕੋਈ ਐਮਰਜੈਂਸੀ ਲੋੜ ਪੈਂਦੀ ਹੈ ਤਾਂ ਇਸ ਸਮੇਂ ਦੌਰਾਨ 108 ’ਤੇ ਕਾਲ ਕਰਕੇ ਮੈਡੀਕਲ ਸੇਵਾਵਾਂ ਲਈਆਂ ਜਾ ਸਕਦੀਆਂ ਹਨ।

ਐਸ ਡੀ ਐਮ ਅਨੁਸਾਰ ਸੀਲ ਕੀਤੇ ਪਿੰਡ ’ਚ ਨਾ ਤਾਂ ਬਾਹਰੋਂ ਕਿਸੇ ਨੂੰ ਆਉਣ ਦੀ ਆਗਿਆ ਹੈ ਅਤੇ ਨਾ ਹੀ ਅੰਦਰੋਂ ਕਿਸੇ ਨੂੰ ਬਾਹਰ ਜਾਣ ਦੀ ਆਗਿਆ ਹੁੰਦੀ ਹੈ। ਲੋਕਾਂ ਦੀਆਂ ਜ਼ਰੂਰੀ ਸੇਵਾਵਾਂ ਨਾਲ ਸਬੰਧਤ ਲੋੜਾਂ ਲਈ ਹਰ ਇੱਕ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪਿੰਡ ਦੇ ਲੋਕਾਂ ਨੂੰ ਫ਼ਿਰ ਵੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਕੰਟਰੋਲ ਰੂਮ ਨੰਬਰਾਂ 01823-227470, 227471, 227473, 227474, 227476, 227478, 227479 ਅਤੇ 227480 ’ਤੇ ਫ਼ੋਨ ਕਰਕੇ ਆਪਣੀ ਮੁਸ਼ਕਿਲ ਦੱਸ ਸਕਦੇ ਹਨ।

ਫ਼ੋਟੋ ਕੈਪਸ਼ਨ: ਐਸ ਡੀ ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਕੋਵਿਡ ਕੇਸ ਸਾਹਮਣੇ ਆਉਣ ਬਾਅਦ ਸੀਲ ਕੀਤੇ ਗਏ ਪਿੰਡ ਕਮਾਮ ਦੀ ਨਾਕਾਬੰਦੀ ਦਾ ਜਾਇਜ਼ਾ ਲੈਂਦੇ ਹੋਏ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com