Tuesday 20 October 2020

ਖੇਤੀ ਆਰਡੀਨੈਂਸਾਂ ਦੇ ਮੁੱਦੇ ’ਤੇ ਕਿਸਾਨ ਯੂਨੀਅਨਾਂ ਵਿੱਚ ਆਪਣੀ ਸ਼ਾਖ ਬਚਾਉਣ ਖਾਤਰ ਸ਼੍ਰੋਮਣੀ ਅਕਾਲੀ ਦਲ ਨੇ ਯੂ-ਟਰਨ ਲੈਣ ਦਾ ਢਕਵੰਜ ਰਚਿਆ: ਕੈਪਟਨ ਅਮਰਿੰਦਰ

- Posted on 13 September 2020

ਚੰਡੀਗੜ, 13 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕਿਸਾਨਾਂ ਦੇ ਅੱਖੀਂ ਘੱਟਾ ਪਾਉਣ ਲਈ ਖੇਤੀ ਆਰਡੀਨੈਂਸਾਂ ’ਤੇ ਆਪਣੇ ਪਹਿਲੇ ਸਟੈਂਡ ਤੋਂ ਅਚਾਨਕ ਪਲਟਣ (ਯੂ ਟਰਨ) ਦੇ ਕਦਮ ਨੂੰ ਢਕਵੰਜ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨਾਂ ਨੇ ਸੁਖਬੀਰ ਬਾਦਲ ਨੂੰ ਇਸ ਮਸਲੇ ’ਤੇ ਆਪਣੀ ਪਾਰਟੀ ਦੀ ਕਿਸਾਨਾਂ ਪ੍ਰਤੀ ਸੰਜੀਦਗੀ ਸਿੱਧ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਸਾਥ ਛੱਡਣ ਦੀ ਚੁਣੌਤੀ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਗੱਠਜੋੜ ਸਰਕਾਰ ਦਾ ਭਾਈਵਾਲ ਹੋਣ ਦੇ ਨਾਤੇ ਆਰਡੀਨੈਂਸ ਲਿਆਉਣ ਵਿੱਚ ਅਕਾਲੀ ਦਲ ਵੀ ਸ਼ਾਮਲ ਹੈ ਅਤੇ ਇੱਥੋਂ ਤੱਕ ਕਿ ਇਨਾਂ ਨੇ ਆਰਡੀਨੈਂਸਾਂ ਦੀ ਬਿਨਾਂ ਸ਼ਰਤ ਹਮਾਇਤ ਵੀ ਕੀਤੀ ਸੀ। ਮੁੱਖ ਮੰਤਰੀ ਨੇ ਇਸ ਮੁੱਦੇ ’ਤੇ ਅਕਾਲੀਆਂ ਵੱਲੋਂ ਦੂਹਰੇ ਮਾਪਦੰਡ ਅਪਣਾਉਣ ਲਈ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਪੁੱਛਿਆ ਕਿ ਜਦੋਂ ਵੀ ਕੇਂਦਰ ਸਰਕਾਰ ਇਨਾਂ ਆਰਡੀਨੈਂਸਾਂ ਨੂੰ ਸੰਸਦ ਵਿੱਚ ਪਾਸ ਕਰਵਾਉਣ ਲਈ ਪੇਸ਼ ਕਰੇਗੀ ਤਾਂ ਕੀ ਅਕਾਲੀ ਲੀਡਰ ਇਨਾਂ ਦੇ ਖਿਲਾਫ ਵੋਟ ਪਾਉਣ ਲਈ ਤਿਆਰ ਹੈ?

ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਕੇਂਦਰ ਸਰਕਾਰ ਨੂੰ ਕੀਤੀ ਅਖੌਤੀ ਅਪੀਲ ਨੂੰ ਬੇਹੂਦਗੀ ਕਰਾਰ ਦਿੱਤਾ ਜਿਸ ਨੇ ਤਿੰਨਾਂ ਕੇਂਦਰੀ ਖੇਤੀ ਆਰਡੀਨੈਂਸਾਂ ਬਾਰੇ ਕਿਸਾਨ ਜਥੇਬੰਦੀਆਂ ਦੇ ਤੌਖਲੇ ਦੂਰ ਹੋਣ ਤੱਕ ਇਨਾਂ ਨੂੰ ਪ੍ਰਵਾਨਗੀ ਲਈ ਸੰਸਦ ਵਿੱਚ ਪੇਸ਼ ਨਾ ਕਰਨ ਲਈ ਕਿਹਾ ਗਿਆ ਸੀ।

ਮੁੱਖ ਮੰਤਰੀ ਨੇ ਸੁਖਬੀਰ ਦੇ ਉਸ ਦਾਅਵੇ ਨੂੰ ਯਾਦ ਕੀਤਾ ਜਦੋਂ ਉਨਾਂ (ਕੈਪਟਨ ਅਮਰਿੰਦਰ ਸਿੰਘ) ਵੱਲੋਂ ਇਸ ਮੁੱਦੇ ’ਤੇ ਜੂਨ ਵਿੱਚ ਸੱਦੀ ਸਰਬ ਪਾਰਟੀ ਮੀਟਿੰਗ ਵਿੱਚ ਅਕਾਲੀ ਲੀਡਰ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਭਰੋਸਾ ਦਿੱਤਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਇਹ ਗੱਲ ਹੁਣ ਜੱਗ ਜ਼ਾਹਰ ਹੋ ਗਈ ਅਕਾਲੀ ਦਲ ਦੇ ਪ੍ਰਧਾਨ ਨੇ ਉਸ ਮੌਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਜਾਣਬੁੱਝ ਕੇ ਝੂਠ ਬੋਲਿਆ ਸੀ। ਉਨਾਂ ਕਿਹਾ ਕਿ ਸੁਖਬੀਰ ਦੇ ਪਿਛਲੇ ਰਿਕਾਰਡ ਨੂੰ ਦੇਖਦਿਆਂ ਇਸ ਮੁੱਦੇ ਦੇ ਉਹ ਜੋ ਵੀ ਕਹਿ ਰਹੇ ਹਨ, ਉਸ ਉਪਰ ਭਰੋਸਾ ਜਾਂ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।

ਮੁੱਖ ਮੰਤਰੀ ਨੇ ਸੂਬੇ ਨਾਲ ਜੁੜੇ ਹੋਰ ਵੱਡੇ ਮੁੱਦਿਆਂ ਵਿੱਚ ਸੀ.ਏ.ਏ/ਐਨ.ਸੀ.ਆਰ ’ਤੇ ਅਕਾਲੀ ਦਲ ਦੇ ਰੁਖ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਅਕਾਲੀਆਂ ਨੇ ਦੋਹਰੇ ਮਾਪਦੰਡਾਂ ਨੂੰ ਛੱਡਣ ਦੀ ਬਜਾਏ ਇਸਨੂੰ ਆਪਣੀ ਆਦਤ ਬਣਾ ਲਿਆ ਹੈ। ਉਨਾਂ ਕਿਹਾ ਜਦੋਂ ਆਰਡੀਨੈਂਸ ਲਿਆਂਦੇ ਜਾ ਰਹੇ ਸਨ ਤਾਂ ਉਹ ਕੀ ਕਰ ਰਹੇ ਸਨ? ਉਨਾਂ ਨੇ ਇਤਰਾਜ਼ ਕਿਉਂ ਨਹੀਂ ਕੀਤਾ? ਆਖਰਕਾਰ, ਉਹ ਇਨਾਂ ਆਰਡੀਨੈਂਸਾਂ ਲਈ ਜ਼ਿੰਮੇਵਾਰ ਕੇਂਦਰ ਸਰਕਾਰ ਦਾ ਹਿੱਸਾ ਹਨ?

ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ  ਵੱਲੋਂ ਕੇਂਦਰ ਨੂੰ ‘ਆਰਡੀਨੈਂਸਾਂ ’ਤੇ ਜਲਦਬਾਜ਼ੀ ਨਾ ਕਰਨ’ ਦੀ  ਅਪੀਲ ਕਰਨ ਸਬੰਧੀ ਅਚਾਨਕ ਲਏ ਗਏ ਫੈਸਲੇ ਤੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ, ਜਿਸ ਵਿੱਚ ਤਕਰੀਬਨ 18 ਮਹੀਨੇ ਰਹਿ ਗਏ ਹਨ, ਨੂੰ ਵੇਖਦਿਆਂ ਕਿਸਾਨ ਯੂਨੀਅਨਾਂ/ਸੰਗਠਨਾਂ ਦੀ ਨਜ਼ਰ ਵਿੱਚ ਆਪਣਾ ਅਕਸ ਸੁਧਾਰਨ ਦੀ ਉਨਾਂ ਦੀ ਨਿਰਾਸ਼ਾ ਸਾਫ਼ ਝਲਕਦੀ ਹੈ। ਕਿਸਾਨਾਂ ਦੇ ਹਿੱਤਾਂ ਨੂੰ ਬੁਰੀ ਤਰਾਂ ਦਰਕਿਨਾਰ ਕਰਨ ਤੋਂ ਬਾਅਦ ਅਕਾਲੀਆਂ ਹੁਣ ਨਵੇਂ ਪੈਂਤੜੇ ਨਾਲ ਆਪਣੇ ਮਾੜੇ ਕੰਮਾਂ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨਾਂ ਕਿਹਾ ਕਿ ਕਿਸਾਨਾਂ ਸਮੇਤ ਪੰਜਾਬ ਦੇ ਲੋਕ ਇਹ ਚੰਗੀ ਤਰਾਂ ਜਾਣਦੇ ਹਨ ਕਿ ਸੁਖਬੀਰ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਜਾਂ ਨਹੀਂ।

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੇ ਬਿਆਨ ਕਿ ਇਸ ਮੁੱਦੇ ’ਤੇ ਆਉਣ ਵਾਲੇ ਦਿਨਾਂ ਵਿੱਚ ਸ਼ੋਮਣੀ ਅਕਾਲੀ ਦਲ ਸਮਾਨ ਵਿਚਾਰ ਵਾਲੀਆਂ ਪਾਰਟੀਆਂ ਨਾਲ ਗੱਲਬਾਤ ਕਰੇਗਾ, ਨੂੰ ਝੂਠਾ ਕਹਿ ਕੇ ਪੂਰੀ ਤਰਾਂ ਨਕਾਰ ਦਿੱਤਾ ਹੈ। ਉਨਾਂ ਸਵਾਲ ਕੀਤਾ ਕਾਂਗਰਸ ਸਮੇਤ ਸਮਾਨ ਸੋਚ ਵਾਲੀਆਂ ਪਾਰਟੀਆਂ ਨੇ ਸਰਬ ਪਾਰਟੀ ਮੀਟਿੰਗ ਦੌਰਾਨ ਜੂਨ ਵਿੱਚ ਆਰਡੀਨੈਂਸ ਨੂੰ ਪੂਰੀ ਤਰਾਂ ਰੱਦ ਕਰ ਦਿੱਤਾ ਸੀ। ਉਹ ਉਦੋਂ ਕੀ ਕਰ ਰਹੇ ਸਨ? ਉਦੋਂ ਉਨਾਂ ਨੇ ਸਾਡੇ ਸਟੈਂਡ ਦਾ ਸਮਰਥਨ ਕਿਉਂ ਨਹੀਂ ਕੀਤਾ? 

ਮੁੱਖ ਮੰਤਰੀ ਨੇ ਕਿਸਾਨਾਂ ਦੀ ਚਿੰਤਾ ਸਬੰਧੀ ਵਿਚਾਰ ਵਟਾਂਦਰੇ ਲਈ ਕੇਂਦਰ ਸਰਕਾਰ ਨੂੰ ਮਿਲਣ ਵਾਸਤੇ ਸੁਖਬੀਰ ਦੀ ਅਗਵਾਈ ਹੇਠ ਇੱਕ ਵਫ਼ਦ ਭੇਜਣ ਬਾਰੇ ਅਕਾਲੀ ਦਲ ਦੇ ਫੈਸਲੇ ਨੂੰ ਹਾਸੋਹੀਣਾ ਕਰਾਰ ਦਿੱਤਾ। ਇਸ ਸਬੰਧ ਵਿੱਚ ਅਕਾਲੀਆਂ ਦੇ ਇੰਨੀ ਦੇਰ ਬਾਅਦ ਜਾਗਣ ’ਤੇ ਸਵਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਤੱਕ ਪਹੁੰਚ ਕਰਨ ਦਾ ਫੈਸਲਾ ਸਰਬ ਪਾਰਟੀ ਨੇ ਜੂਨ ਵਿੱਚ ਹੀ ਲਿਆ ਸੀ।

ਸੁਖਬੀਰ ਨੂੰ ਆਪਣੀਆਂ ਘਟੀਆਂ ਚਾਲਾਂ ਨਾਲ ਪੰਜਾਬ ਦੇ ਲੋਕਾਂ ਨੂੰ ਮੂਰਖ਼ ਬਣਾਉਣਾ ਬੰਦ ਕਰਨ ਦੀ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਰਹਿਣ ਦੇ ਦਾਅਵੇ ਪੂਰੀ ਤਰਾਂ ਝੂਠੇ ਪੈ ਗਏ ਹਨ। ਉਨਾਂ ਸੁਖਬੀਰ ਨੂੰ ਪੁੱਛਿਆ ਤੁਹਾਡੀ ਪਤਨੀ ਕੇਂਦਰੀ ਮੰਤਰੀ ਹੈ। ਕੀ ਉਨਾਂ ਨੇ ਇਕ ਵਾਰ ਵੀ ਮੰਤਰੀ ਮੰਡਲ ਵਿਚ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਈ? ਉਨਾਂ ਕਿਹਾ ਕਿ ਇਸ ਦੇ ਉਲਟ ਕੇਂਦਰੀ ਮੰਤਰੀ ਮੰਡਲ ਵਿਚ ਅਕਾਲੀਆਂ ਦੀ ਮੌਜੂਦਗੀ

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com