26 February 2021 09:45 am
Kinno

ਪੰਜਾਬ ਸਰਕਾਰ ਨੇ ਬਾਲੜੀਆਂ ਤੇ ਔਰਤਾਂ ਦੀ ਭਲਾਈ ਲਈ ਕੀਤੇ ਵੱਡੇ ਉਪਰਾਲੇ-ਕਿੱਕੀ ਢਿੱਲੋਂ

- Posted on 24 January 2021
– ਮਜਦੂਰਾਂ ਦੀਆਂ ਬੇਟੀਆਂ ਦੀ ਸ਼ਗਨ ਸਕੀਮ 31000 ਤੋਂ ਵਧਾ ਕੇ  51000 ਕੀਤੀ
•ਪੰਜਾਬ ਸਰਕਾਰ ਰਾਜ ਵਿੱਚ ਔਰਤਾਂ ਅਤੇ ਬੱਚੀਆਂ ਦੀ ਭਲਾਈ , ਤਰੱਕੀ ਅਤੇ ਸੁਰੱਖਿਆ ਲਈ ਵਚਨਬੱਧ
•ਰਾਸ਼ਟਰੀ ਬਾਲੜੀ ਦਿਵਸ ਤੇ ਦਿੱਤੀ ਬੱਚੀਆਂ ਤੇ ੳਨ੍ਹਾ ਦੇ ਮਾਪਿਆ ਨੂੰ ਵਧਾਈ 
 
ਫਰੀਦਕੋਟ  24 ਜਨਵਰੀ
ਮੁੱਖ ਮੰਤਰੀ  ਦੇ ਸਿਆਸੀ ਸਲਾਹਕਾਰ ਅਤੇ ਫ਼ਰੀਦਕੋਟ ਤੋਂ ਵਿਧਾਇਕ ਸ:ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਅੱਜ ਰਾਸ਼ਟਰੀ ਬਾਲੜੀ ਦਿਵਸ ਤੇ  ਸਮੂਹ ਬੱਚੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ  ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੱਚੀਆਂ /ਔਰਤਾਂ ਦੀ ਭਲਾਈ ਲਈ ਜ਼ਿਕਰਯੋਗ  ਤੇ  ਵੱਡੇ ਉਪਰਾਲੇ ਕੀਤੇ ਹਨ ਤੇ ਪੰਜਾਬ ਸਰਕਾਰ ਰਾਜ ਵਿੱਚ ਔਰਤਾਂ ਅਤੇ ਬੱਚੀਆਂ ਦੀ ਭਲਾਈ , ਤਰੱਕੀ ਅਤੇ ਸੁਰੱਖਿਆ ਲਈ ਵਚਨਬੱਧ ਹੈ  ।
 
ਉਨ੍ਹਾ ਕਿਹਾ ਕਿ  ਅੱਜ ਦਾ ਦਿਨ ਪੂਰੇ ਦੇਸ ਵਿੱਚ ਬੱਚੀਆਂ ਨੂੰ ਸਮਰਪਿਤ ਰਾਸਟਰੀ ਬਾਲੜੀ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਵਾਰ ਸੂਬੇ ਦੀਆਂ ਬਾਲੜੀਆਂ ਨੂੰ ਸਮਾਰਟ ਫੋਨ ਦਾ ਤੋਹਫਾ ਦਿੱਤਾ ਹੈ।ਔਰਤਾਂ ਨੂੰ ਸਰਕਾਰੀ ਨੋਕਰੀਆਂ ਵਿੱਚ 33  ਪ੍ਰਤੀਸ਼ਤ ਰਾਖਵਾਂ ਕਰਨ ਦਿੱਤਾ ਜਾ ਰਿਹਾ ਹੈ ਅਤੇ ਔਰਤਾਂ ਨੂੰ ਪੰਚਾਇਤੀ ਰਾਜ ਸੰਸਥਾਵਾਂ ਅਤੇ ਸਹਿਰੀ ਸਥਾਨਕ ਸਰਕਾਰ ਸੰਸਥਾਵਾਂ ਦੀਆਂ ਚੋਣਾਂ ਵਿੱਚ 50 ਪ੍ਰਤੀਸ਼ਤ ਰਾਖਵਾਂਕਰਨ ਦਿੱਤਾ ਹੈ।ਮਜਦੂਰਾਂ ਦੀਆਂ ਬੇਟੀਆਂ ਦੀ ਸ਼ਗਨ ਸਕੀਮ 31000 ਤੋਂ ਵਧਾ ਕੇ  51000 ਕੀਤੀ।
 ਸਰਕਾਰ ਵੱਲੋ ਰਾਜ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ 50 ਪਰ੍ਤੀਸ਼ਤ ਕਿਰਾਏ ਵਿੱਚ ਛੋਟ ਦੇਣ ਦੀ ਯੋਜਨਾ ਵੀ ਉਲੀਕੀ ਜਾ ਰਹੀ ਹੈ। 
ਸ: ਕੁਸ਼ਲਦੀਪ ਸਿੰਘ ਢਿੱਲੋ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ  ਬਾਰਵੀਂ  ਜਮਾਤ ਦੇ ਬੱਚਿਆਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਯੋਜਨਾ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਸੁਰੂ ਕੀਤੀ ਹੋਈ ਹੈ ,ਇਸ ਯੋਜਨਾ ਤਹਿਤ ਪੂਰੇ ਰਾਜ ਦੇ ਵਿਦਿਆਰਥੀਆਂ ਨੂੰ  ਸਮਾਰਟ ਫੋਨਾਂ ਦੀ ਵੰਡ ਕੀਤੀ ਗਈ ਹੈ। ਇਸ ਯੋਜਨਾ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ 12ਵੀ ਜਮਾਤ ਦੇ 1 ਲੱਖ 73 ਹਜ਼ਾਰ 823 ਵਿਦਿਆਰਥੀਆਂ (ਲੜਕੇ-ਲੜਕੀਆਂ) ਨੂੰ ਇਹ ਸਮਾਰਟ ਫੋਨ ਦਿੱਤੇ ਜਾ ਰਹੇ ਹਨ, ਜਿਨ੍ਹਾਂ ਵਿੱਚ 86915 ਕੁੜੀਆਂ ਹਨ।ਉਨ੍ਹਾ ਕਿਹਾ ਕਿ ਇਹ ਸਕੀਮ ਸਮਾਰਟ ਫੋਨ ਜਰੀਏ ਨੌਜਵਾਨਾਂ ਦਾ ਖਾਸ ਕਰਕੇ ਕੁੜੀਆਂ ਦੇ ਡਿਜ਼ੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਸਾਬਤ ਹੋਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਨੌਜਵਾਨਾਂ ਨੂੰ ਸਮੇ ਦੇ ਹਾਣੀ ਬਣਾਉਣ ਲਈ ਸਮਾਰਟ ਫੋਨ ਦੇਣ ਦਾ ਉਪਰਾਲਾ ਕੀਤਾ ਹੈ, ਜਿਸ ਲਈ ਸਾਲ 2018-19 ਦੇ ਬਜ਼ਟ ਵਿੱਚ ਹੀ 92 ਕਰੋੜ ਰੁਪਏ ਵਿਸੇਸ਼ ਤੌਰ ਤੇ ਰੱਖੇ ਗਏ ਸਨ।ਸਮਾਰਟ ਫੋਨ ਦੇ ਨਾਲ ਬੱਚੇ ਆਧੁਨਿਕ ਸਿੱਖਿਆ, ਕਿੱਤੇ ਦੀ ਚੋਣ, ਕਿੱਤਾਮੁੱਖੀ ਸਿੱਖਿਆ, ਰੋਜ਼ਗਾਰ ਮੌਕਿਆਂ ਅਤੇ ਹੋਰ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣਗੇ। ਆਧੁਨਿਕ ਸਹੂਲਤਾਂ ਨਾਲ ਲੈਸ ਇਸ ਮੋਬਾਇਲ ਵਿੱਚ ਸਿੱਖਿਆ ਨਾਲ ਸਬੰਧਤ ਸਾਰੇ ਐਪ, ਐਮ-ਸੇਵਾ, ਕੈਪਟਨ ਕੁਨੈਕਟ ਅਤੇ ਹੋਰ ਫੀਚਰ ਪਹਿਲਾਂ ਹੀ ਇੰਨਸਟਾਲ ਹਨ। ਇਸ ਯੋਜਨਾ ਨਾਲ ਉਨ੍ਹਾਂ ਨੂੰ ਕੋਵਿਡ 19 ਦੌਰਾਨ ਘਰ ਜਾਂ ਸਕੂਲ ਆਪਣੀ ਪੜਾਈ ਨੂੰ ਜਾਰੀ ਰੱਖਣ ਵਿੱਚ ਬਹੁਤ ਸਹਾਰਾ ਮਿਲੇਗਾ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com
-->