ਚੀਮਾ ਵੱਲੋਂ ਸੰਗਰੂਰ ਹਾਦਸੇ ‘ਚ ਚਾਰ ਬੱਚਿਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ, ਹਾਦਸੇ ਦੀ ਨਿਆਂਇਕ ਜਾਂਚ ਮੰਗੀ

ਚੰਡੀਗੜ•, 15 ਫਰਵਰੀ : ਸਾਬਕਾ ਸਿੱਖਿਆ ਮੰਤਰੀ,  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸੰਗਰੂਰ ਜ਼ਿਲ•ੇ ਵਿਚ ਇਕ ਸਕੂਲ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਬੱਚਿਆਂ ਦੀ ਮੌਤ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਡਾ. ਚੀਮਾ ਨੇ ਕਿਹਾ ਕਿ ਭਿਆਨਕ ਹਾਦਸਾ ਬਹੁਤ ਹੀ ਦੁਖਦਾਈ ਹੈ ਜਿਸ ਵਿਚ ਮਾਸੂਸ ਬੱਚੇ ਮੌਤ ਦਾ ਸ਼ਿਕਾਰ ਹੋ ਗਏ ਹਨ।  ਬੱਚਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਇਹ ਦੁੱਖ ਅਸਹਿ ਤੇ ਅਕਹਿ ਹੈ ਤੇ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਇਸ ਭਿਆਨਕ ਹਾਦਸੇ ਦੇ ਦੁੱਖ ਨੂੰ ਬਰਦਾਸ਼ਤ ਕਰਨ ਦੀ ਸ਼ਕਤੀ ਦੇਣ।

ਡਾ. ਚੀਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਾਦਸੇ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਜਾਣ ਤੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਇਹ ਹਾਦਸਾ ਵਾਪਰਨ ਪਿੱਛੇ ਵੱਡਾ ਕਾਰਨ ਸੜਕ ਸੁਰੱਖਿਆ ਤੇ ਸਕੂਲੀ ਵਿਦਿਆਰਥੀਆਂ ਦੀ ਆਵਾਜਾਈ ਬਾਰੇ ਤੈਅ ਨਿਯਮਾਂ ਦੀ ਪਾਲਣਾ ਨਾ ਹੋਣਾ ਹੈ ਜਿਸ ਲਈ ਜ਼ਿਲ•ੇ ਦੇ ਅਧਿਕਾਰੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਨਿਆਂਇਕ ਜਾਂਚ ਸਦਕਾ ਹੀ ਦੋਸ਼ੀ ਅਧਿਕਾਰੀ ਸਾਹਮਣੇ ਆਉਣਗੇ ਤੇ ਇਹਨਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।  

Read more