ਕੈਪਟਨ ਨੇ ਨਵਜੋਤ ਸਿੱਧੂ ਨੂੰ ਲੰਚ ‘ਤੇ ਸੱਦਿਆ
ਪੰਜਾਬ ਅੱਪਡੇਟ ਬਿਊਰੋ,ਚੰਡੀਗੜ੍ਹ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਲਈ ਲੰਚ ਡਿਪਲੋਮੈਸੀ ਅਪਣਾਉਣ ਦਾ ਫੈਸਲਾ ਕੀਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ 25 ਨਵੰਬਰ (ਬੁੱਧਵਾਰ) ਨੂੰ ਲੰਚ ਲਈ ਸੱਦਿਆ ਹੈ।ਇਸਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਵੱਲੋਂ ਆਪਣੇ ਟਵੀਟਰ ਅਕਾਊਂਟ ‘ਤੇ ਦਿੱਤੀ ਗਈ ਹੈ।ਇਸ ਦੌਰਾਨ ਕਿਹੜੇ-ਕਿਹੜੇ ਮੁੱਦਿਆਂ ‘ਤੇ ਗੱਲਬਾਤ ਕੀਤੀ ਜਾਵੇਗੀ, ਇਸ ਬਾਰੇ ਹਾਲ ਦੀ ਘੜੀ ਕੋਈ ਜਾਣਕਾਰੀ ਨਹੀਂ ਹੈ।ਭਰਜੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਚ ਡਿਪਲੋਮੈਸੀ ਦੌਰਾਨ ਸੂਬੇ ਦੇ ਰਾਜਨੀਤੀ ਦੇ ਵਿਚਾਰ ਵਿਟਾਂਦਰਾਂ ਕੀਤਾ ਜਾ ਸਕਦਾ ਹੈ।ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਮੁੱਖ ਮੰਤਰੀ ਨੇ ਨਵਜੋਤ ਸਿੰਘ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਲੈ ਕੇ ਬਿਜਲੀ ਵਿਭਾਗ ਦਾ ਜ਼ਿੰਮਾ ਸੌਪਿਆਂ ਸੀ, ਪਰ ਸਿੱਧੂ ਵੱਲੋਂ ਵਿਭਾਗ ਸੰਭਾਲਣ ਦੀ ਬਜਾਏ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ