ਕੇਦਰੀ ਵਿਧਾਨ ਸਭਾ ਹਲਕੇ ਆਉਦੇ ਸਾਰੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਕਰਵਾਈਆਂ ਜਾਣਗੀਆਂ ਮੁਹੱਈਆ-ਸੋਨੀ
ਪਿੰਡ ਮੂਲੇਚੱਕ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਸੋਪਿਆਂ 19 ਲੱਖ ਰੁਪਏ ਦਾ ਚੈਕ
ਗੁਰਦੁਆਰਾ ਗਿਆਨ ਦਾਸ ਧਰਮਸ਼ਾਲਾ ਬਣਾਉਣ ਲਈ 2 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਅੰਮਿ੍ਰਤਸਰ, 26 ਦਸੰਬਰ
ਕੇਦਰੀ ਵਿਧਾਨ ਸਭਾ ਹਲਕੇ ਅਧੀਨ ਆਉਦੇ ਸਾਰੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਵਿਕਾਸ ਪੱਖੋ ਕੋਈ ਵੀ ਇਲਾਕਾ ਸੱਖਣਾ ਨਹੀ ਰਹਿਣ ਦਿੱਤਾ ਜਾਵੇਗਾ।
ਇਨਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਪਿੰਡ ਮੂਲੇਚੱਕ ਦੀ ਪੰਚਾਇਤਅ ਨੁੂੰ 19 ਦਾ ਚੈਕ ਵਿਕਾਸ ਕਾਰਜਾਂ ਲਈ ਸੋਪਣ ਸਮੇ ਕੀਤਾ ਅਤੇ ਪਿੰਡ ਦੇ ਗੁਰਦੁਆਰਾ ਗਿਆਨਦਾਸ ਦੀ ਧਰਮਸ਼ਾਲਾ ਬਣਾਉਂਨ ਲਈ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਸ੍ਰੀ ਸੋਨੀ ਨੇ ਕਿਹਾ ਕਿ ਕੇਦਰੀ ਵਿਧਾਨ ਸਭਾ ਦੇ ਹਲਕੇ ਵਿਚ ਵਿਕਾਸ ਦੇ ਕਾਰਜ ਤੇਜੀ ਨਾਲ ਚੱਲ ਰਹੇ ਹਨ ਅਤੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨਾਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਹਰ ਹੀਲੇ ਪੂਰ ਕੀਤੇ ਜਾਣਗੇ। ਸ੍ਰੀ ਸੋਨੀ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਸਾਰੀਆਂ ਵਾਰਡਾਂ ਵਿੱਚ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਆਉਂਦੇ ਕੁਝ ਮਹੀਨਿਆਂ ਵਿੱਚ ਸਾਰੇ ਵਿਕਾਸ ਕਾਰਜ ਮੁਕੰਮਲ ਕਰ ਦਿੱਤੇ ਜਾਣਗੇ।
ਇਸ ਮੌਕੇ ਸ੍ਰੀ ਸੋਨੀ ਵੱਲੋਂ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਸੋਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਜਿਹੜੇ ਵਿਕਾਸ ਦੇ ਕਾਰਜ ਰਹਿ ਗਏ ਹਨ ਨੂੰ ਵੀ ਹਰ ਹੀਲੇ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਸ੍ਰੀ ਸੋਨੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸਰਪੰਚ ਸੁਖਵੰਤ ਸਿੰਘ ਰਿੰਕੂ,ਸਾਬਕਾ ਸਰਪੰਚ ਰਾਜਪਾਲ ਸਿੰਘ ਚੋਪੜਾ, ਸਕੱਤਰ ਸਿੰਘ, ਹਰਜੀਤ ਸਿੰਘ, ਸ੍ਰੀ ਪਰਮਜੀਤ ਸਿੰਘ ਚੋਪੜਾ, ਰਤਨ ਸਿੰਘ, ਕਾਲਾ ਸਿੰਘ, ਸਿੰਦਾ ਸਿੰਘ,ਗੁਰਤੇਜ ਸਿੰਘ, ਮੰਗਲ ਸਿੰਘ, ਸਤਨਾਮ ਸਿੰਘ, ਮਲਕੀਤ ਸਿੰਘ, ਸੁਖਬੀਰ ਸਿੰਘ ਨੰਬਰਦਾਰ, ਸੁਖਮੀਤ ਸਿੰਘ ਪ੍ਰਧਾਨ ਸਪਰੋਟਸ ਕਲੱਬ ਤੋਂ ਇਲਾਵਾ ਪਿੰਡ ਵਾਸੀ ਹਾਜਰ ਸਨ।