ਕਾਂਗਰਸ ਪਾਰਟੀ 14 ਦਸੰਬਰ ਨੂੰ ਦਿੱਲੀ ਵਿਖੇ ਕਰੇਗੀ ‘ਭਾਰਤ ਬਚਾਓ’ ਰੈਲੀ- ਸੁਨੀਲ ਜਾਖੜ

ਚੰਡੀਗੜ, 10 ਦਸੰਬਰ: ਅਖਿਲ ਭਾਰਤੀ ਕਾਂਗਰਸ ਕਮੇਟੀ ਵੱਲੋਂ 14 ਦਸੰਬਰ ਨੂੰ ਨਵੀਂ ਦਿੱਲੀ ਵਿਖੇ ‘ਭਾਰਤ ਬਚਾਓ’ ਰੈਲੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਦਿੱਤੀ ਹੈ।

ਅੱਜ ਇੱਥੇ ਪਾਰਟੀ ਦੇ ਮੰਤਰੀਆਂ, ਵਿਧਾਇਕਾਂ, ਸੀਨਿਅਰ ਆਗੂਆਂ, ਜ਼ਿਲ•ਾ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨਾਲ ਮੀਟਿੰਗ ਕਰਦਿਆਂ ਸ੍ਰੀ ਸੁਨੀਲ ਜਾਖੜ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਕੁਸਾਸਨ ਵਿੱਚ ਦੇਸ ਹਰ ਖਿੱਤੇ ਵਿੱਚ ਪਿਛੜ ਰਿਹਾ ਹੈ ਅਤੇ ਸਮਾਜ ਦਾ ਹਰ ਵਰਗ ਪੀੜਤ ਹੈ। ਇਸ ਬੈਠਕ ਵਿਚ ਕੈਬਨਿਟ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ, ਸ: ਸਾਧੂ ਸਿੰਘ ਧਰਮਸੋਤ, ਸ: ਬਲਬੀਰ ਸਿੰਘ ਸਿੱਧੂ, ਸ੍ਰੀ ਭਾਰਤ ਭੂਸ਼ਣ ਆਸ਼ੂ, ਸ: ਗੁਰਪ੍ਰੀਤ ਸਿੰਘ ਕਾਂਗੜ ਅਤੇ ਰਜਿਆ ਸੁਲਤਾਨਾ ਵੀ ਵਿਸੇਸ਼ ਤੌਰ ਤੇ ਹਾਜਰ ਸਨ।

ਇਸ ਮੌਕੇ ਸ੍ਰੀ ਜਾਖੜ ਨੇ ਕਿਹਾ ਕਿ ਪਾਰਟੀ ਮੋਦੀ ਸਰਕਾਰ ਨੂੰ ਉਸਦੀਆਂ ਕਿਸਾਨ ਅਤੇ ਗਰੀਬ ਵਿਰੋਧੀ ਅਤੇ ਗਲਤ ਆਰਥਿਕ ਨੀਤੀਆਂ ਤੋਂ ਵਰਜਣ ਲਈ ਭਾਰਤ ਬਚਾਓ ਰੈਲੀ ਕਰ ਰਹੀ ਹੈ। ਉਨ•ਾਂ ਕਿਹਾ ਕਿ ਅੱਜ ਦੇਸ ਦੇ ਸਾਹਮਣੇ ਬੇਰੁਜਗਾਰੀ, ਮਹਿੰਗਾਈ, ਆਰਥਿਕ ਮੰਦਹਾਲੀ ਵਰਗੀਆਂ ਵੱਡੀਆਂ ਚੁਣੌਤੀਆਂ ਹਨ ਪਰ ਐੱਨਡੀਏ ਲੋਕ ਮਸਲਿਆਂ ਦੇ ਹਲ ਦੀ ਬਜਾਏ ਖੋਖੇ ਦਾਅਵਿਆਂ ਨਾਲ ਸਰਕਾਰ ਚਲਾ ਰਹੀ ਹੈ। ਉਨ•ਾਂ ਕਿਹਾ ਕਿ ਦੇਸ ਦੇ ਕਿਸਾਨਾਂ ਨੂੰ ਫਸਲਾਂ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ ਜਦਕਿ ਗ੍ਰਾਹਕਾਂ ਨੂੰ ਫਲ ਸਬਜੀਆਂ ਅਤੇ ਹੋਰ ਉਤਪਾਦ ਮਹਿੰਗੇ ਮੁੱਲ ਮਿਲ ਰਹੇ ਹਨ।

ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਨਾ ਨੀਤੀ ਹੈ ਅਤੇ ਨਾ ਹੀ ਨੀਅਤ ਹੈ ਤੇ ਇਸੇ ਕਾਰਨ ਸਮਾਜ ਦਾ ਹਰ ਵਰਗ ਇਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਬੁਰੀ ਤਰ•ਾਂ ਪ੍ਰਭਾਵਿਤ ਹੋ ਰਿਹਾ ਹੈ। ਉਨ•ਾਂ ਕਿਹਾ ਕਿ ਇਸੇ ਲਈ ਪਾਰਟੀ ਵੱਲੋਂ ਦੇਸ ਦੇ ਆਵਾਮ ਨੂੰ ਜਾਗਰੂਕ ਕਰਨ ਲਈ ਭਾਰਤ ਬਚਾਓ ਰੈਲੀ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਲੋਕ ਕੇਂਦਰ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਖਿਲਾਫ ਆਵਾਜ ਬੁਲੰਦ ਕਰਨ ਲਈ ਦਿੱਲੀ ਪੁੱਜਣਗੇ।

ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਦੇ ਹਿੱਸੇ ਦੇ 4100 ਕਰੋੜ ਰੁਪਏ ਦੇ ਜੀਐਸਟੀ ਬਕਾਏ ਨਜਾਇਜ਼ ਤੌਰ ਤੇ ਰੋਕ ਰੱਖੇ ਹਨ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਦੇਸ ਦੇ ਸੰਘੀ ਢਾਂਚੇ ਦੇ ਖਿਲਾਫ ਹੈ। ਉਨ•ਾਂ ਕਿਹਾ ਕਿ ਅਜਿਹਾ ਕਰਕੇ ਕੇਂਦਰ ਸਰਕਾਰ ਪੰਜਾਬ ਨਾਲ ਭੇਦ ਭਾਵ ਕਰ ਰਹੀ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਸਿਖਾਂਦਰੂ ਆਰਥਿਕ ਨੀਤੀਆਂ ਕਾਰਨ ਦੇਸ ਮੰਦੇ ਦੀ ਚਪੇਟ ਵਿੱਚ ਆ ਗਿਆ ਹੈ ਜਿਸ ਕਾਰਨ ਉਦਯੋਗ ਬੰਦ ਹੋ ਰਹੇ ਹਨ, ਵਪਾਰ ਤਬਾਹ ਹੋ ਰਿਹਾ ਹੈ, ਰੁਜਗਾਰ ਦੇ ਮੌਕੇ ਘਟ ਰਹੇ ਹਨ, ਬੇਰੁਜਗਾਰੀ ਵਧ ਰਹੀ ਹੈ ਅਤੇ ਸਮਾਜ ਦਾ ਕੋਈ ਵੀ ਵਰਗ ਅਜਿਹਾ ਨਹੀਂ ਜੋ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਿਆ ਹੋਵੇ।

ਸ੍ਰੀ ਜਾਖੜ ਨੇ ਇਸ ਮੌਕੇ ਪਾਰਟੀ ਆਗੂਆਂ ਤੇ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਵੱਡੀ ਗਿਣਤੀ ਵਿੱਚ ਭਾਰਤ ਬਚਾਓ ਰੈਲੀ ਵਿੱਚ ਸ਼ਿਰਕਤ ਕਰਕੇ ਦੇਸ ਨੂੰ ਮੋਦੀ ਸਰਕਾਰ ਦੀਆਂ ਕਿਸਾਨ, ਗਰੀਬ, ਵਪਾਰ ਅਤੇ ਉਦਯੋਗ ਵਿਰੋਧੀ ਨੀਤੀਆਂ ਤੋਂ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ।

Read more