05 December 2020 05:52 pm

ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਸਕੂਲ ਕੀਤਾ ਲੋਕ ਅਰਪਣ

- Posted on 11 November 2020
ਫ਼ਰੀਦਕੋਟ 10 ਨਵੰਬਰ
ਸਰਕਾਰੀ ਮਿਡਲ ਸਕੂਲ ਝੋਟੀਵਾਲਾ ਦਾ ਨਾਮ ਬਦਲਕੇ ਸ਼ਹੀਦ ਹੌਲਦਾਰ ਸੁਖਵਿੰਦਰ ਸਿੰਘ ਦੇ ਨਾਮ ਤੇ ਰੱਖਣ ਉਪਰੰਤ ਅੱਜ ਸਕੂਲ ਨੂੰ ਲੋਕ ਅਰਪਣ ਹਲਕੇ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਬਤੌਰ ਮੁੱਖ ਮਹਿਮਾਨ ਸਮਾਗਮ ‘ਚ ਸ਼ਾਮਲ ਹੋ ਕੇ ਕੀਤਾ। ਇਸ ਮੌਕੇ ਉਨ•ਾਂ ਸਮਾਗਮ ਦੇ ਪ੍ਰਧਾਨਗੀ ਮੰਡਲ ‘ਚ ਗਿੰਦਰਜੀਤ ਸਿੰਘ ਸੇਖੋਂ ਚੇਅਰਮੈੱਨ ਮਾਰਕੀਟ ਕਮੇਟੀ ਫ਼ਰੀਦਕੋਟ, ਹਰਵਿੰਦਰ ਸਿੰਘ ਟਿੱਕਾ ਸੰਧੂ ਚੇਅਰਮੈੱਨ ਬਲਾਕ ਸੰਮਤੀ ਫ਼ਰੀਦਕੋਟ, ਗੁਰਸ਼ਵਿੰਦਰ ਸਿੰਘ ਬਰਾੜ ਜ਼ਿਲਾ ਪ੍ਰਧਾਨ ਪੰਚਾਇਤ ਯੂਨੀਅਨ ਫ਼ਰੀਦਕੋਟ, ਦਲਜੀਤ ਸਿੰਘ ਢਿੱਲੋਂ ਢਿਲਵਾਂ ਖੁਰਦ, ਪ੍ਰਦੀਪ ਦਿਓੜਾ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ, ਪ੍ਰਿੰਸੀਪਲ ਮਨਜੀਤ ਸਿੰਘ ਭੁੱਲਰ ਸ.ਸ.ਸ.ਸ.ਘੁਗਿਆਣਾ, ਗੁਰਚਰਨਪਾਲ ਸਿੰਘ ਮੰਟੂ ਏ.ਡੀ.ਐੱਫ਼.ਐੱਸ.ਸੀ., ਤਾਰਾ ਚੰਦ, ਮਹਿੰਦਰਪਾਲ, ਸੁਖਚੈੱਨ ਸਿੰਘ ਪੰਚਾਇਤ ਵਿਭਾਗ ਸ਼ਾਮਲ ਹੋਏ। ਇਸ ਮੌਕੇ ਸਕੂਲ ਮੁਖੀ ਆਤਮਾ ਸਿੰਘ ਨੇ ਸਭ ਨੂੰ ਜੀ ਆਇਆਂ ਨੂੰ ਆਖਦਿਆਂ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।
                         ਇਸ ਮੌਕੇ ਵੱਡੀ ਗਿਣਤੀ ‘ਚ ਹਾਜ਼ਰ ਪਿੰਡ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਸ਼ਹੀਦ ਕਿਸੇ ਵੀ ਕੌਮ ਦਾ ਸਰਮਾਇਆ ਹੁੰਦੇ ਹਨ। ਸਾਨੂੰ ਉਨ•ਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ•ਾਂ ਕਿਹਾ ਪਿੰਡ ਝੋਟੀਵਾਲਾ ਦੇ ਸ਼ਹੀਦ ਸੁਖਵਿੰਦਰ ਸਿੰਘ ਨੇ ਗੰਗਟੋਕ (ਅਸਾਮ) ਵਿਖੇ ਸ਼ਹਾਦਤ ਦਾ ਜਾਮ ਪੀਤਾ ਸੀ। ਅੱਜ ਪੰਜਾਬ ਸਰਕਾਰ ਵੱਲੋਂ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਤੇ ਰੱਖਿਆ ਗਿਆ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਸ਼ਹੀਦ ਸੁਖਵਿੰਦਰ ਸਿੰਘ ਦੀ ਸ਼ਹਾਦਤ ਬਾਰੇ ਪਤਾ ਲੱਗ ਸਕੇ। ਇਸ ਮੌਕੇ ਪਿੰਡ ਦੇ 247 ਲੋਕਾਂ ਨੂੰ ਸਮਾਰਟ ਕਾਰਡਾਂ ਦੀ ਵੰਡ ਕੀਤੀ। ਉਨ•ਾਂ ਦੱਸਿਆ ਇਸ ਸਮਾਰਟ ਕਾਰਡ ਤੇ ਜਿੱਥੇ ਰਾਸ਼ਨ ਦੀ ਸਹੂਲਤ ਮਿਲੇਗੀ, ਉੱਥੇ ਇੱਕ ਸਾਲ ਦੌਰਾਨ 5 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਾਉਣ ਦੀ ਸਹੂਲਤ ਵੀ ਮਿਲੇਗੀ। ਉਨ•ਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈੱਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਿਸਾਨਾਂ ਨੂੰ ਸਮਾਰਟ ਕਾਰਡ ਜਾਰੀ ਕੀਤੇ ਗਏ। ਉਨ•ਾਂ ਹਾਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ•ਾਂ ਨੇ ਅਜੇ ਤੱਕ ਸਮਾਰਟ ਕਾਰਡ ਨਹੀਂ ਬਣਵਾਏ, ਉਹ ਆਪਣੀ ਫ਼ਸਲ ਦੇ ਜੇ ਫ਼ਾਰਮ ਜਮ•ਾਂ ਕਰਵਾ ਕੇ ਸਮਾਰਟ ਕਾਰਡ ਬਣਾ ਕੇ ਪੂਰੇ ਪ੍ਰੀਵਾਰ ਦੇ ਇਲਾਜ ਲਈ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਉਨ•ਾਂ ਕਿਹਾ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਹੈ। ਉਨ•ਾਂ ਸ਼ਹੀਦ ਹੌਲਦਾਰ ਸੁਖਵਿੰਦਰ ਸਿੰਘ ਦੇ ਘਰ ਤੋਂ ਮੇਨ ਰੋਡ ਤੱਕ ਨਮੂਨੇ ਦੀ ਸੜਕ ਬਣਾਉਣ ਦਾ ਐਲਾਨ ਕੀਤਾ।
ਇਸ ਮੌਕੇ ਕੁਸ਼ਲਦੀਪ ਸਿੰਘ ਢਿੱਲੋਂ ਨੇ ਸਰਕਾਰੀ ਮਿਡਲ ਸਕੂਲ ਝੋਟੀਵਾਲਾ ਦੀਆਂ ਵਿਦਿਆਰਥਣਾਂ ਰਮਨਦੀਪ ਕੌਰ, ਵੀਰਪਾਲ ਕੌਰ, ਸਿਮਰਨ ਕੌਰ, ਗੁਰਪ੍ਰੀਤ ਕੌਰ ਨੂੰ ਵੱਖ-ਵੱਖ ਖੇਤਰਾਂ ‘ਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਤੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੀ ਸਾਇੰਸ ਅਧਿਆਪਕਾ ਨਿਰਮਲ ਕੌਰ ਨੇ ਸ਼ਹੀਦ ਹੌਲਦਾਰ ਸੁਖਵਿੰਦਰ ਸਿੰਘ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸਿੱਖਿਆ ਵਿਭਾਗ ਦੇ ਮੀਡੀਆ ਕੋਆਰਡੀਨੇਟਰ ਜਸਬੀਰ ਸਿੰਘ ਜੱਸੀ ਨੇ ਨਿਭਾਈ। ਇਸ ਮੌਕੇ ਸ਼ਹੀਦ ਦੀ ਸੁਪਤਨੀ ਬੀਬੀ ਰਾਜਿੰਦਰ ਕੌਰ ਅਤੇ ਪ੍ਰੀਵਾਰ ਮੈਂਬਰਾਂ ਦੇ ਨਾਲ-ਨਾਲ ਪਹੁੰਚੀਆਂ ਵੱਖ-ਵੱਖ ਹਸਤੀਆਂ ਦਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਸਨਮਾਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸਫ਼ਲਤਾ ਵਾਸਤੇ ਜਗਜੀਤ ਸਿੰਘ, ਤਰਸੇਮ ਲਾਲ, ਗੁਰਪ੍ਰੇਮ ਸਿੰਘ ਤਿੰਨੇ ਮੈਂਬਰ ਪੰਚਾਇਤ, ਜਸਪਾਲ ਸਿੰਘ ਪਾਲ, ਨਛੱਤਰ ਸਿੰਘ ਢੈੱਪਈ, ਸਕੂਲ ਅਧਿਆਪਕ ਗੁਰਮੀਤ ਸਿੰਘ, ਨਿਰਮਲ ਕੌਰ, ਮਹਿੰਦਰਪਾਲ ਕੌਰ, ਰਸ਼ਮਾ ਬਾਂਸਲ, ਸਿਮਰਜੀਤ ਕੌਰ ਨੇ ਅਹਿਮ ਭੂਮਿਕਾ ਅਦਾ ਕੀਤੀ। ਇਸ ਮੌਕੇ ਰਾਜਾ ਜਲੌਰ ਸਿੰਘ, ਨਿਰਮਲ ਸਿੰਘ ਐੱਸ.ਐੱਮ.ਐੱਸ.ਐੱਮ ਸਕੂਲ ਝੋਟੀਵਾਲਾ, ਕਰਮਜੀਤ ਸਿੰਘ ਟਹਿਣਾ, ਲਖਵਿੰਦਰ ਸਿੰਘ, ਹਿੰਮਤ ਸਿੰਘ ਵੀ ਹਾਜ਼ਰ ਸਨ।  

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com