ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਉਤਪਾਦਕਾਂ ਨੂੰ ਸਿਖਲਾਈ ਦੇਣ ਲਈ ਕੌਂਸਲਿੰਗ 10 ਨਵੰਬਰ ਨੂੰ
ਆਨ-ਲਾਈਨ ਸਿਖਲਾਈ ਅਤੇ ਵਿਭਾਗੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਓ
ਫਿਰੋਜ਼ਪੁਰ 9 ਨਵੰਬਰ 2020
ਕੋਵਿਡ-19 ਮਹਾਂਮਾਰੀ ਦੇ ਕਾਰਨ ਸਮਾਜਕ ਦੂਰੀ ਅਤੇ ਇੱਕਠ ਨਾ ਕਰਨ ਦੇ ਨਿਯਮਾਂ ਨੂੰ ਦੇਖਦਿਆਂ ਡੇਅਰੀ ਵਿਕਾਸ ਵਿਭਾਗ ਵੱਲੋਂ 16 ਨਵੰਬਰ 2020 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰ ਬੈਠੇ ਆਨ-ਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸੁਰੂ ਕੀਤਾ ਜਾ ਰਿਹਾ ਹੈ, ਜਿਸਦੀ ਕੌਂਸਲਿੰਗ ਮਿਤੀ: 10 ਨਵੰਬਰ 2020 ਨੂੰ ਹੋਵੇਗੀ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਨਿਰਵੈਰ ਸਿੰਘ ਬਰਾੜ ਅਤੇ ਸ੍ਰੀ ਬੀਰਪ੍ਰਤਾਪ ਸਿੰਘ ਗਿੱਲ ਡੇਅਰੀ ਵਿਕਾਸ ਅਫਸਰ ਫਿਰੋਜਪੁਰ ਨੇ ਦੱਸਿਆ ਕਿ ਦੁਧਾਰੂ ਪਸੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ 19 ਮਹਾਂਮਾਰੀ ਕਰਕੇ ਬੰਦ ਹੋ ਗਏ ਸਨ, ਹੁਣ ਕਿਸਾਨਾਂ/ਦੁੱਧ ਉਤਪਾਦਕਾਂ ਦੀ ਸਹੂਲਤ ਲਈ ਮੁੜ ਤੋਂ ਇਹ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ ਸੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਜਿਲ੍ਹਾ ਫਿਰੋਜਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ ਅਤੇ ਲੜਕੀਆਂ ਜਿੰਨਾਂ ਦੀ ਉਮਰ 18 ਤੋਂ 50 ਸਾਲ ਦੇ ਵਿਚਕਾਰ ਹੋਵੇ, ਘੱਟੋ ਘੱਟ 5 ਵੀ ਪਾਸ ਹੋਵੇ ਅਤੇ ਪਿੰਡ ਦੇ ਰਹਿਣ ਵਾਲਾ ਹੋਵੇ ਉਹ ਡੇਅਰੀ ਫਾਰਮਿੰਗ ਅਪਣਾ ਕੇ ਸਵੈ ਰੁਜਗਾਰ ਪ੍ਰਾਪਤ ਕਰ ਸਕਦੇ ਹਨ ।ਉਨ੍ਹਾਂ ਦੱਸਿਆ ਕਿ ਨੌਜਵਾਨ ਲੜਕੇ, ਲੜਕੀਆਂ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਪਸੂ ਖਰੀਦਣ ਲਈ ਕਰਜੇ ਦੀ ਸਹੂਲਤ, ਪਸੂਆਂ ਦੇ ਸੁੱਚਜੇ ਸੈਡ, ਸਿੰਗਲ ਰੋਅ ਫੋਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ, ਆਟੋਮੈਟਿਕ ਸਾਈਲੇਜ਼ ਬੇਲਰ ਕਮ ਰੈਪਰ ਮਸ਼ੀਨ ਦੀ ਖਰੀਦ ਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਸਵੈ ਰੁਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਦਫਤਰ ਡਿਪਟੀ ਡਾਇਰੈਕਟਰ ਡੇਅਰੀ ਬਲਾਕ ਏ, ਕਮਰਾ ਨੰ: 3,4 ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜਪੁਰ ਛਾਉਣੀ (01632-244304) ਨਾਲ ਸਪੰਰਕ ਕਰ ਸਕਦੇ ਹਨ