ਕੋਵਿਡ 19: ਜ਼ਿਲਾ ਬਠਿੰਡਾ ਦੇ ਸਾਰੇ ਮਰੀਜ ਠੀਕ ਹੋ ਕੇ ਘਰ ਪਰਤੇ

ਬਠਿੰਡਾ, 22 ਮਈ: ਬਠਿੰਡਾ ਜ਼ਿਲੇ ਦੇ 2 ਕਰੋਨਾ ਨਾਲ ਲੜ ਰਹੇ ਲੋਕ ਜੋ ਹਾਲੇ ਡਾਕਟਰਾਂ ਦੀ ਦੇਖਰੇਖ ਹੇਠ ਸਰਕਾਰੀ ਹਸਪਤਾਲ ਵਿਚ ਸਨ ਨੂੰ ਉਹ ਅੱਜ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ। ਹੁਣ ਜ਼ਿਲੇ ਵਿਚ ਕੋਈ ਵੀ ਕਰੋਨਾ ਮਰੀਜ ਹਸਪਤਾਲ ਵਿਚ ਭਰਤੀ ਨਹੀਂ ਹੈ ਅਤੇ ਜ਼ਿਲੇ ਵਿਚ ਪਾਏ ਗਏ ਸਾਰੇ 43 ਮਰੀਜ ਠੀਕ ਹੋ ਕੇ ਘਰ ਪਰਤ ਚੁੱਕੇ ਹਨ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 41 ਮਰੀਜ ਪਹਿਲਾਂ ਹੀ ਪੂਰੀ ਤਰਾਂ ਠੀਕ ਹੋ ਕੇ ਘਰ ਪਰਤ ਚੁੱਕੇ ਸਨ ਅਤੇ ਕੇਵਲ ਦੋ ਜਣੇ ਹੀ ਹਸਪਤਾਲ ਵਿਚ ਸਨ ਉਹ ਵੀ ਅੱਜ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ। ਇਸ ਤਰਾਂ ਹੁਣ ਜ਼ਿਲਾ ਬਠਿੰਡਾ ਇਕ ਵਾਰ ਕਰੋਨਾ ਤੋਂ ਮੁਕਤ ਹੋ ਗਿਆ ਹੈ।

            ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਦੀ ਤਰਾਂ ਸਾਵਧਾਨੀਆਂ ਵਰਤਨੀਆਂ ਜਾਰੀ ਰੱਖਣ ਅਤੇ ਜਨਤਕ ਥਾਂਵਾਂ ਤੇ ਜਾਣ ਸਮੇਂ ਹਮੇਸਾ ਮਾਸਕ ਪਾਓ ਅਤੇ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰੋ ਤਾਂ ਜੋ ਕਰੋਨਾ ਨੂੰ ਜ਼ਿਲੇ ਤੋਂ ਦੂਰ ਰੱਖਿਆ ਜਾ ਸਕੇ।

            ਇਸ ਮੌਕੇ ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਦੱਸਿਆ ਕਿ ਜਿੰਨਾਂ ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਘਰ ਭੇਜਿਆ ਗਿਆ ਹੈ ਉਨਾਂ ਨੂੰ ਸਾਰੀਆਂ ਜਰੂਰੀ ਸਾਵਧਾਨੀਆਂ ਰੱਖਣ ਲਈ ਕਿਹਾ ਗਿਆ ਹੈ। ਇਸ ਮੌਕੇ ਘਰ ਪਰਤੇ ਰਹੇ ਮਰੀਜਾਂ ਨੇ ਡਾਕਟਰੀ ਅਮਲੇ ਦਾ ਧੰਨਵਾਦ ਵੀ ਕੀਤਾ।

Read more