Saturday 26 September 2020

ਕੋਵਿਡ-19: ਤਕਨੀਕੀ ਸਿੱਖਿਆ ਮੰਤਰੀ ਚੰਨੀ ਨੇ ਵਿਦਿਆਰਥੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਦੇ ਪੋਰਟਲ ਦਾ ਕੀਤਾ ਉਦਘਾਟਨ

- Posted on 10 August 2020
ਚੰਡੀਗੜ੍ਹ, 10 ਅਗਸਤ: ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਵਿਦਿਆਰਥੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਦੇ ਪੋਰਟਲ ਦੀ ਸ਼ੁਰੂਆਤ ਕੀਤੀ। ਇਸ ਸਮਾਗਮ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਹਾਜ਼ਿਰ ਸਨ, ਉਨ੍ਹਾਂ ਤੋਂ ਇਲਾਵਾ ਐਮ.ਆਰ.ਐਸ.ਪੀ.ਟੀ.ਯੂ ਦੇ ਉਪ ਕੁਲਪਤੀ ਡਾ. ਮੋਹਨ ਪਾਲ ਸਿੰਘ ਈਸ਼ਰ, ਰਜਿਸਟਰਾਰ ਡਾ. ਬੂਟਾ ਸਿੰਘ ਸਿੱਧੂ ਅਤੇ ਅਕਾਦਮਿਕ ਮਾਮਲੇ, ਡੀਨ ਡਾ. ਸਵਿਨਾ ਬਾਂਸਲ ਆਨਲਾਈਨ ਮੌਜੂਦ ਰਹੇ।  ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ) ਦੇ ਵਿਦਿਆਰਥੀ ਵੱਖ ਵੱਖ ਸੇਵਾਵਾਂ ਜਿਵੇਂ ਕਿ ਆਰਜੀ ਡਿਗਰੀ ਸਰਟੀਫਿਕੇਟ (ਪੀ.ਡੀ.ਸੀ) ਟ੍ਰਾਂਸਕ੍ਰਿਪਟ, ਦਸਤਾਵੇਜ਼ / ਡਿਗਰੀ / ਨੰਬਰ ਕਾਰਡ (ਡੀ.ਐੱਮ.ਸੀ.) ਵਿੱਚ ਸੋਧ, ਤਸਦੀਕ, ਪ੍ਰਮਾਣ ਪੱਤਰ ਆਦਿ ਸੇਵਾਵਾਂ ਪ੍ਰਾਪਤ ਕਰਨ ਲਈ ਲਈ ਆਨਲਾਈਨ ਬਿਨੈ ਪੱਤਰ ਦੇ ਸਕਣਗੇ।ਵਿਦਿਆਰਥੀ ਪੋਰਟਲ ਦੇ ਸਟੂਡੈਂਟ ਲੌਗਇੰਨ ਵਿਚ ਜਾ ਕੇ ਆਨਲਾਈਨ ਫੀਸ ਭਰ ਸਕਦੇ ਹਨ ਅਤੇ ਦਸਤਾਵੇਜ਼ ਦੀਆਂ ਕਾਪੀਆਂ ਆਨਲਾਈਨ ਪ੍ਰਾਪਤ ਕਰ ਸਕਦੇ ਹਨ।
ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਐਮ.ਆਰ.ਐਸ.ਪੀ.ਟੀ.ਯੂ ਦੀ ਇਸ ਵਿਲੱਖਣ ਪਹਿਲਕਦਮੀ ਲਈ ਵਧਾਈ ਦਿੰਦਿਆਂ ਸ੍ਰੀ ਚੰਨੀ ਨੇ ਪੰਜਾਬ ਤਕਨੀਕੀ ਸਿੱਖਿਆ ਵਿਭਾਗ, ਪੰਜਾਬ ਤਕਨੀਕੀ ਸਿੱਖਿਆ ਬੋਰਡ ਅਤੇ ਆਈ.ਕੇ.ਜੀ ਪੀ.ਟੀ.ਯੂ, ਕਪੂਰਥਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਵੀ ਬਿਨਾਂ ਕਿਸੇ ਦੇਰੀ ਦੇ ਵਿਦਿਆਰਥੀਆਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਆਨਲਾਈਨ ਪੋਰਟਲ ਦੀ ਸ਼ੁਰੂਆਤ ਕਰਨ।ਮੰਤਰੀ ਨੇ ਕਿਹਾ ਕਿ ਕੋਵਿਡ ਸੰਕਟ ਦੌਰਾਨ ਆਨਲਾਈਨ ਪ੍ਰਸ਼ਾਸਨਿਕ ਸੇਵਾਵਾਂ ਅਤੇ ਕਲਾਸਾਂ ਵਿਦਿਆਰਥੀਆਂ ਲਈ ਇੱਕ ਬਹੁਤ ਵਧੀਆ ਵਿਧੀ ਹਨ ਤਾਂ ਜੋ ਉਨ੍ਹਾਂ ਨੂੰ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋਵੇ। ਮੰਤਰੀ ਨੇ ਅਧਿਕਾਰੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਪ੍ਰਣਾਲੀਆਂ ਨੂੰ ਚਲਾਉਂਦੇ ਸਮੇਂ ਆਨਲਾਈਨ ਧੋਖਾਧੜੀਆਂ ਦੀਆਂ ਗਤੀਵਿਧੀਆਂ ਤੋਂ ਵਧੇਰੇ ਸਾਵਧਾਨ ਰਹਿਣ ਲਈ ਵੀ ਕਿਹਾ।
ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੰਤਰੀ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਅਜਿਹੀਆਂ ਪ੍ਰਣਾਲੀਆਂ ਨੂੰ ਤਕਨੀਕੀ ਸਿੱਖਿਆ ਵਿਭਾਗ ਅਤੇ ਬੋਰਡ ਵਿੱਚ ਲਾਗੂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਆਈ.ਕੇ.ਜੀ ਪੀ.ਟੀ.ਯੂ ਜੋ ਪਹਿਲਾਂ ਹੀ ਵਿਦਿਆਰਥੀਆਂ ਨੂੰ ਆਨਲਾਈਨ ਪੋਰਟਲ ਰਾਹੀਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ, ਨੂੰ ਸੁਝਾਅ ਦਿੱਤਾ ਗਿਆ ਕਿ ਕੋਵਿਡ-19 ਦੇ ਮੱਦੇਜਜ਼ਰ ਪੋਰਟਲ `ਤੇ ਹੋਰ ਸੇਵਾਵਾਂ ਦਾ ਵਿਦਿਆਰਥੀਆਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਵਾਧਾ ਕਰ ਲਿਆ ਜਾਵੇ।    
ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮੋਹਨ ਪਾਲ ਸਿੰਘ ਈਸ਼ਰ ਨੇ ਨਵੇਂ ਸ਼ੁਰੂ ਕੀਤੇ ਗਏ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੇ ਪੋਰਟਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀ ਡਾਕ ਖਰਚੇ ਦਾ ਭੁਗਤਾਨ ਕਰਕੇ ਡਾਕ ਦੁਆਰਾ ਦਸਤਾਵੇਜ਼ ਪ੍ਰਾਪਤ ਕਰਨ ਦੇ ਵਿਕਲਪ ਦੀ ਚੋਣ ਵੀ ਕਰ ਸਕਦੇ ਹਨ। ਯੂਨੀਵਰਸਿਟੀ ਦਾ ਸਟਾਫ ਵਿਦਿਆਰਥੀਆਂ ਦੀਆਂ ਆਨਲਾਈਨ ਬੇਨਤੀਆਂ ਦੇ ਨਾਲ ਸਟਾਫ ਲੌਗਇਨ ਵਿੱਚ ਜਮ੍ਹਾਂ ਵੇਰਵਿਆਂ ਨੂੰ ਘੋਖੇਗਾ। ਬੇਨਤੀ ਦੀ ਪ੍ਰਕਿਰਿਆ ਤੋਂ ਬਾਅਦ ਲੋੜੀਂਦਾ ਦਸਤਾਵੇਜ਼ ਵਿਦਿਆਰਥੀ ਲੌਗਇਨ `ਤੇ ਅਪਲੋਡ ਕੀਤਾ ਜਾਏਗਾ। ਯੂਨੀਵਰਸਿਟੀ ਨੇ ਇਹ ਸਹੂਲਤ ਵੀ ਮੁਹੱਈਆ ਕਰਵਾਈ ਹੈ ਕਿ ਜੇ ਡਾਕ ਖਰਚੇ ਅਦਾ ਕੀਤੇ ਜਾਂਦੇ ਹਨ ਤਾਂ ਯੂਨੀਵਰਸਿਟੀ ਦੇ ਕਰਮਚਾਰੀ ਦਿੱਤੇ ਗਏ ਸ਼ਿਪਿੰਗ ਵੇਰਵਿਆਂ `ਤੇ ਦਸਤਾਵੇਜ਼ ਪੋਸਟ ਕਰਨਗੇ।ਇਹ ਪ੍ਰਣਾਲੀ ਯੂਨੀਵਰਸਿਟੀ ਅਕਾਉਂਟ ਮੈਨੇਜਮੈਂਟ ਸਿਸਟਮ ਨਾਲ ਵੀ ਜੁੜੀ ਹੋਈ ਹੈ ਤਾਂ ਜੋ ਭਰੀ ਗਈ ਫੀਸ ਦੀਆਂ ਰਸੀਦਾਂ ਆਪਣੇ ਢੁੱਕਵੀਆਂ ਸ਼ੇ੍ਰਣੀਆਂ ਅਧੀਨ ਵਿੱਤ ਪੁਸਤਕਾਂ ਵਿੱਚ ਸ਼ਾਮਲ ਹੋ ਜਾਣ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com