12 Jun 2021
Punjabi Hindi

ਨਵਾਂਸ਼ਹਿਰ : ਡੇਅਰੀ ਵਿਕਾਸ ਵਿਭਾਗ ਵੱਲੋਂ ਆਨਲਾਈਨ ਸਿਖਲਾਈ ਲਈ ਕਾਊਂਸਲਿੰਗ 26 ਨੂੰ

ਨਵਾਂਸ਼ਹਿਰ, 23 ਨਵੰਬਰ :
ਕੋਵਿਡ-19 ਮਹਾਮਾਰੀ ਕਾਰਨ ਜਿਥੇ ਦੇਸ਼ ਦੀ ਅਰਥ ਵਿਵਸਥਾ ’ਤੇ ਮਾੜਾ ਅਸਰ ਪਿਆ ਹੈ, ਉਥੇ ਸਰਕਾਰੀ ਗਤੀਵਿਧੀਆਂ ਵਿਚ ਵੀ ਖੜੋਤ ਆਈ ਹੈ। ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ’ਤੇ ਵੀ ਅਸਰ ਪਿਆ ਹੈ। ਇਸ ਖੜੋਤ ਨੂੰ ਤੋੜਨ ਲਈ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਮਿਤੀ 7 ਦਸੰਬਰ 2020 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦੀ ਕਾਊਂਸਲਿੰਗ 26 ਨਵੰਬਰ 2020 ਨੂੰ ਦਫ਼ਤਰ ਡੇਅਰੀ ਵਿਕਾਸ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿਚ ਦਾਖ਼ਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ, ਜਿਵੇਂ ਪਸ਼ੂ ਖ਼ਰੀਦਣ ਲਈ ਕਰਜ਼ੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸ਼ੈੱਡ, ਸਿੰਗਲ ਰੋਅ ਫੌਡਰ ਹਾਰਵੈਸਟਰ, ਸੈਲਫ ਪ੍ਰੋਪੈਲਡ, ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ, ਆਟੋਮੈਟਿਕ ਸਾਈਲੇਜ਼ ਬੇਲਰ-ਕਮ-ਰੈਪਰ ਮਸ਼ੀਨ ਦੀ ਖ਼ਰੀਦ ’ਤੇ ਸਬਸਿਡੀ ਦੀ ਸਹੂਲਤ ਆਦਿ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਡੇਅਰੀ ਵਿਕਾਸ ਅਫ਼ਸਰ, ਵੈਟਨਰੀ ਪੋਲੀਕਲੀਨਿਕ, ਬੰਗਾ ਰੋਡ, ਮਹਾਲੋਂ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਦਫ਼ਤਰ ਦੇ ਫੋਨ ਨੰਬਰ 01823-225050 ’ਤੇ ਕੰਮ ਵਾਲੇ ਦਿਨਾਂ ਦੌਰਾਨ ਜਾਣਕਾਰੀ ਲਈ ਜਾ ਸਕਦੀ ਹੈ। 
ਫੋਟੋ :
-ਹਰਵਿੰਦਰ ਸਿੰਘ, ਡੇਅਰੀ ਵਿਕਾਸ ਅਫ਼ਸਰ। 
Spread the love

Read more

12 Jun 2021
ਬਰਨਾਲਾ ਜ਼ਿਲ੍ਹਾ 75 ਸਾਲਾ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਮੁਕਾਬਲੇ ‘ਚ ਭਾਗੀਦਾਰੀ ਪੱਖੋਂ ਸੂਬੇ ਭਰ ‘ਚੋਂ ਅੱਵਲ ਬਰਨਾਲਾ,12 ਜੂਨ ਸਕੂਲ ਸਿੱਖਿਆ ਵਿਭਾਗ ਵੱਲੋਂ ਦੇਸ਼ ਦੇ 75 ਸਾਲਾ ਆਜ਼ਾਦੀ ਦਿਵਸ ਨੂੰ ਕਰਵਾਏ ਗਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲੇਖ ਮੁਕਾਬਲਿਆਂ ‘ਚ ਪ੍ਰਤੀ ਬਲਾਕ ਭਾਗੀਦਾਰੀ ਪੱਖੋਂ ਜ਼ਿਲ੍ਹਾ ਬਰਨਾਲਾ ਸੈਕੰਡਰੀ ਵਰਗ ਵਿੱਚੋਂ ਸੂਬੇ ਭਰ ‘ਚੋਂ ਪਹਿਲੇ ਸਥਾਨ ‘ਤੇ ਰਿਹਾ ਜਦਕਿ ਪ੍ਰਾਇਮਰੀ ਵਰਗ ਵਿੱਚੋਂ ਤੀਜੇ ਸਥਾਨ ‘ਤੇ ਰਿਹਾ। ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੇ ਦੱਸਿਆ ਕਿ ਆਗਾਮੀ ਵਰ੍ਹੇ ਮਨਾਏ ਜਾ ਰਹੇ ਦੇਸ਼ ਦੇ 75 ਸਾਲਾ ਆਜ਼ਾਦੀ ਸਮਾਗਮ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਆਨਲਾਈਨ ਲੇਖ ਮੁਕਾਬਲਿਆਂ ‘ਚ ਜ਼ਿਲ੍ਹੇ ਦੇ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ 1 ਜੂਨ ਤੋਂ 10 ਜੂਨ ਤੱਕ ਕਰਵਾਏ ਇਨ੍ਹਾਂ ਮੁਕਾਬਲਿਆਂ ‘ਚ ਜਿਲ੍ਹੇ ਦੇ ਵਿਦਿਆਰਥੀਆਂ ਵੱਲੋਂ ਭਾਗੀਦਾਰੀ ਪੱਖੋਂ ਸ਼ਾਨਦਾਰ ਪੁਜੀਸ਼ਨਾਂ ਦੀ ਪ੍ਰਾਪਤੀ ਨਾਲ ਜਿਲ੍ਹੇ ਦੇ ਮਾਣ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਪਹਿਲੀ ਤੋਂ ਬਾਰਵੀਂ ਜਮਾਤਾਂ ਲਈ ਤਿੰਨ ਵਰਗਾਂ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਵਿੱਚ ਕਰਵਾਏ ਗਏ। ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹਾ ਪ੍ਰਤੀ ਬਲਾਕ 659 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਸੂਬੇ ਭਰ ਵਿੱਚੋਂ ਪਹਿਲੇ ਨੰਬਰ ‘ਤੇ ਰਿਹਾ, ਜਦਕਿ ਪ੍ਰਾਇਮਰੀ ਵਰਗ ‘ਚ ਪ੍ਰਤੀ ਬਲਾਕ 164 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਤੀਜੇ ਸਥਾਨ ‘ਤੇ ਰਿਹਾ। ਮੁਕਾਬਲਿਆਂ ਦੇ ਸਹਾਇਕ ਨੋਡਲ ਅਫ਼ਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹੇ ਦੇ ਕੁੱਲ 1976 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪ੍ਰਾਇਮਰੀ ਵਰਗ ਵਿੱਚ 492 ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ।
© Copyright 2021, Punjabupdate.com