Friday 10 July 2020

ਦਲਿਤ ਨੌਜਵਾਨ ਦੀ ਮੌਤ ਦਾ ਮਾਮਲਾ: ਪੰਜਾਬ ਸਰਕਾਰ ਐਸ. ਸੀ./ ਐਸ.ਟੀ. ਐਕਟ ਤਹਿਤ ਪੀੜਤ ਪਰਿਵਾਰ ਨੂੰ ਦੇਵੇਗੀ ਮੁਆਵਜਾ

- Posted on 17 November 2019

   

ਚੰਡੀਗੜ, 17 ਨਵੰਬਰ: ਜਿਲਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਵਿਖੇ ਕੁਝ ਵਿਅਕਤੀਆਂ ਵਲੋਂ ਦਲਿਤ ਨੌਜਵਾਨ ਦੀ ਕੁੱਟ-ਮਾਰ ਮਗਰੋਂ ਹੋਈ ਮੌਤ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸ਼ਾਮ ਪੀ ਜੀ ਆਈ ਚੰਡੀਗੜ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਦੀ ਤਰਫੋਂ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਘਟਨਾ ਤੇ ਡੂੰਘਾ ਦੁੱਖ ਜਾਹਰ ਕਰਦਿਆਂ ਉਚ ਅਧਿਕਾਰੀਆਂ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

ਸ੍ਰੀ ਧਰਮਸੋਤ ਨੇ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਤਰਫੋਂ ਹਰ ਸੰਭਵ ਮਦਦ ਦੇਣ ਦਾ ਵਿਸਵਾਸ ਦਿਵਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਐਸ.ਸੀ/ਐਸ.ਟੀ ਐਕਟ ਤਹਿਤ ਪੀੜਤ ਪਰਿਵਾਰ ਨੂੰ 8.15 ਲੱਖ ਰੁਪਏ ਦੀ ਰਾਸ਼ੀ ਮੁਆਵਜੇ ਵਜੋਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਵੱਲੋਂ ਇੱਕ ਪਰਿਵਾਰਕ ਮੈਂਬਰ ਨੂੰ 5 ਹਜਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਪ੍ਰਦਾਨ ਕੀਤੀ ਜਾਵੇਗੀ।

ਸ. ਧਰਮਸੋਤ ਨੇ ਆਖਿਆ ਕਿ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਲਈ ਜਲਦੀ ਹੀ ਢੁਕਵੇਂ ਕਦਮ ਚੁੱਕੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਬੇਹੱਦ ਘਿਨੌਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣਗੀਆਂ।

ਇਸ ਮੌਕੇ ਲਹਿਰਾਗਾਗਾ, ਜਿਲਾ ਸੰਗਰੂਰ ਦੇ ਐਸ.ਡੀ.ਐਮ. ਤੋਂ ਇਲਾਵਾ ਹੋਰ ਉੱਚ ਅਧਿਕਾਰੀ ਹਾਜਰ ਸਨ ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com