ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਹੇਠ ਰੱਖੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਚ ਵੈਸਾਖੀ ਮੌਕੇ ਵੱਡੇ ਇਕੱਠ ਨਾ ਕਰਨ ਦਾ ਲਿਆ ਫੈਸਲਾ

ਤਲਵੰਡੀ ਸਾਬੋ, 03 ਅਪ੍ਰੈਲ:  ਖਾਲਸਾ ਸਾਜਨਾ ਦਿਵਸ ਵੈਸਾਖੀ ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿੱਚ ਵੈਸਾਖੀ ਮੌਕੇ ਗੁਰਦਵਾਰਾ ਸਾਹਿਬਾਨ ਵਿੱਚ ਸੰਗਤਾਂ ਦਾ ਕੋਈ ਵੱਡਾ ਇਕੱਠ ਨਾ ਕਰਨ ਦਾ ਫੈਸਲਾ ਲਿਆ ਹੈ।ਮੀਟਿੰਗ ਵਿਚ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਜਥੇਦਾਰ ਤਖਤ ਸ੍ਰੀ ਪਟਨਾ ਸਾਹਿਬ,ਗਿਆਨੀ ਰਘੁਵੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ,ਗਿਆਨੀ ਕੁਲਵੰਤ ਸਿੰਘ ਜਥੇਦਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ,ਗਿਆਨੀ ਗੁਰਜੰਟ ਸਿੰਘ ਹੈਡ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ ਸ਼ਾਮਿਲ ਹੋਏ।ਸੰਗਤਾਂ ਨੂੰ ਵੈਸਾਖੀ ਮੌਕੇ ਘਰਾਂ ਵਿੱਚ ਸਹਿਜ ਪਾਠ ਕਰਨ ਦੇ ਨਿਰਦੇਸ਼ ਦਿੰਦਿਆ ਨਾਲ ਹੀ ਅਫਗਾਨਿਸਤਾਨ ਵਿੱਚ ਸਿੱਖਾਂ ਦੇ ਹੋਏ ਕਤਲੇਆਮ ਦੀ ਨਿੰਦਾ ਕੀਤੀ ਗਈ।ਮੀਟਿੰਗ ਦੌਰਾਨ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕੀਤਾ ਗਿਆ।

Read more