Tuesday 04 August 2020

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲਿਆਂ ਦੇ ਜ਼ਿਲਾ ਪੱਧਰੀ ਨਤੀਜ਼ੇ ਐਲਾਨੇ

- Posted on 29 July 2020

ਬਠਿੰਡਾ, 29 ਜੁਲਾਈ

ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਸ਼ਬਦ ਗਾਇਨ ਮੁਕਾਬਲਿਆਂ ਦੇ ਨਤੀਜ਼ੇ ਐਲਾਨੇ ਗਏ। ਸਟੇਟ ਸਿੱਖਿਆ ਕਮੇਟੀ ਵਲੋਂ ਐਲਾਨੇ ਗਏ ਨਤੀਜਿਆਂ ਵਿੱਚ ਲੜਕੀਆਂ ਮੋਹਰੀ ਰਹੀਆਂ। ਇਹ ਜਾਣਕਾਰੀ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਇਕਬਾਲ ਸਿੰਘ ਬੁੱਟਰ ਨੇ ਸਾਂਝੀ ਕੀਤੀ।

        ਉਪ ਜ਼ਿਲਾ ਸਿੱਖਿਆ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਪੜਾਅ ਤਹਿਤ 6 ਜੁਲਾਈ ਤੋਂ 12 ਜੁਲਾਈ ਤੱਕ ਸ਼ਬਦ ਗਾਇਨ ਦੇ ਮੁਕਾਬਲੇ ਕਰਵਾਏ ਗਏ ਸਨ। ਇਨਾਂ ਮੁਕਾਬਲਿਆਂ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਆਪਣੇ ਧਾਰਮਿਕ ਸ਼ਬਦ ਗਾਇਨ ਦੇ ਵੀਡੀਓ ਲਿੰਕ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੇ ਗਏ ਸਨ। ਤਿੰਨ ਵੱਖ-ਵੱਖ ਵਰਗਾਂ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਦੇ ਵਿਦਿਆਰਥੀਆਂ ਦੇ ਹੋਏ ਇਨਾਂ ਆਨ-ਲਾਇਨ ਸ਼ਬਦ ਗਾਇਨ ਮੁਕਾਬਲਿਆਂ ਦੇ ਪ੍ਰਾਪਤ ਹੋਏ ਜ਼ਿਲਾ ਪੱਧਰੀ ਨਤੀਜਿਆਂ ਅਨੁਸਾਰ ਪ੍ਰਾਇਮਰੀ ਵਰਗ ਵਿਚ ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰ ਸਿੰਘ ਦੇ ਵਿਦਿਆਰਥਣ ਡਿੰਪਲਪ੍ਰੀਤ ਕੌਰ ਨੇ ਪਹਿਲਾ ਤੇ ਸਰਕਾਰੀ ਅਦਰਸ਼ ਪ੍ਰਾਇਮਰੀ ਸਕੂਲ ਬਠਿੰਡਾ ਦੀ ਵਿਦਿਆਰਥਣ ਦਿਲਜੋਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ।

        ਇਸੇ ਤਰਾਂ ਮਿਡਲ ਵਰਗ ਵਿਚ ਹੋਏ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਸਰਕਾਰੀ ਗਰਲਜ਼ ਸੈਕੰਡਰੀ ਸਕੂਲ ਬਠਿੰਡਾ ਦੀ ਵਿਦਿਆਰਥਣ ਬਾਣੀ ਲਾਖ਼ਾ ਨੇ ਪਹਿਲਾ ਤੇ ਲਕਸ਼ਮੀ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ।

        ਉਪ ਜ਼ਿਲਾ ਸਿੱਖਿਆ ਅਫ਼ਸਰ ਨੇ ਅੱਗੇ ਦੱਸਿਆ ਕਿ ਸੈਕੰਡਰੀ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਈਰੂਪਾ ਦੇ ਵਿਦਿਆਰਥੀ ਹਰਜਿੰਦਰ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਾਲਿਆਵਾਲੀ ਦੇ ਵਿਦਿਆਰਥੀ ਰਣਵੀਰ ਅਲੀ ਕ੍ਰਮਵਾਰ ਪਹਿਲੇ ਅਤੇ ਦੂਸਰੇ ਸਥਾਨ ‘ਤੇ ਰਹੇ।

        ਇਸੇ ਤਰਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਹੋਏ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਮਿਡਲ ਵਰਗ ਵਿੱਚ ਸਰਕਾਰੀ ਹਾਈ ਸਕੂਲ ਰਾਜਗੜ ਦੇ ਵਿਦਿਆਰਥੀ ਉਦੈ ਸਿੰਘ ਤੇ ਸੈਕੰਡਰੀ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਭਾਰਾ ਦੀ ਵਿਦਿਆਰਥਣ ਨਵਜੋਤ ਕੌਰ ਜੇਤੂ ਰਹੀ।  

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com