Tuesday 20 October 2020

ਨਸ਼ਾ ਕਰਨ ਨਾਲ ਵਿਅਕਤੀ ਸਿਹਤ ਦੇ ਨਾਲ ਨਾਲ ਆਪਣਾ ਭਵਿੱਖ ਵੀ ਖ਼ਰਾਬ ਕਰਦੈ- ਅਮਿਤ ਸਰੀਨ

- Posted on 10 September 2020


ਕੋਟਕਪੂਰਾ ਵਿਖੇ ਪੀ.ਬੀ.ਜੀ ਅਤੇ ਕੇ.ਸੀ.ਆਰ ਕਲੱਬ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ
ਤਹਿਸੀਲਦਾਰ ਵੱਲੋਂ ਹਰੀ ਝੰਡੀ ਵਿਖਾ ਕੇ ਕੀਤਾ ਗਿਆ ਰਵਾਨਾ
ਕੋਟਕਪੂਰਾ/ਫਰੀਦਕੋਟ, 10 ਸਤੰਬਰ 

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਸ਼ਿਆਂ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਐਸ.ਡੀ.ਐਮ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਪੀ.ਬੀ.ਜੀ ਵੈਲਫੇਅਰ ਕਲੱਬ ਅਤੇ ਕੇ.ਸੀ.ਆਰ ਕਲੱਬ ਦੇ 40 ਨੌਜਵਾਨਾਂ ਦੇ ਸਹਿਯੋਗ ਨਾਲ ਨਸ਼ਾਂ ਵਿਰੋਧੀ ਰੈਲੀ ਕੱਢੀ ਗਈ। ਇਸ ਰੈਲੀ ਨੂੰ ਤਹਿਸੀਲਦਾਰ ਕੋਟਕਪੂਰਾ ਸ੍ਰੀ ਰਾਜਿੰਦਰ ਸਿੰਘ ਸਰਾਂ ਵੱਲੋਂ ਝੰਡੀ ਵਿਖਾ ਕੇ ਸ਼ਹਿਰ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ. ਸ੍ਰੀ ਬਲਕਾਰ ਸਿੰਘ ਸੰਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਐਸ.ਡੀ.ਐਮ ਸ੍ਰੀ ਅਮਿਤ ਸਰੀਨ ਵੱਲੋਂ ਅੱਜ ਸਵੇਰੇ ਤੜਕਸਾਰ ਹੀ ਖੁਦ ਸਾਈਕਲ ਚਲਾਕੇ ਇਲਾਕਵਾਸੀਆਂ ਨੂੰ ਸ਼ਰੀਰ ਨੂੰ ਤੰਦਰੁਸਤ ਰੱਖਣ ਦਾ ਸੁਨੇਹਾ ਦਿੱਤਾ ਉਥੇ ਹੀ ਸ਼ਹਿਰ ਦੇ ਨੌਜਵਾਨ ਨਾਲ ਮਿਲਕੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾਂ ਨਾਸ਼ ਕਰਦਾ ਹੈ ਅਤੇ ਨਸ਼ਾਂ ਕਰਨ ਵਾਲੇ ਵਿਅਕਤੀ ਨੂੰ ਸਮਾਜ ’ਚ ਰਹਿਣਾ ਵੀ ਔਖਾ ਹੋ ਜਾਂਦਾ ਹੈ। ਇਸ ਲਈ ਸਮਾਂ ਰਹਿੰਦਿਆਂ ਇਸ ਤੋਂ ਛੁਟਕਾਰਾ ਪਾ ਲਿਆ ਜਾਵੇ। ਉਨਾਂ  ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਨੂੰ ਰੋਕਣ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਨਸ਼ਾ ਕਰਨ ਨਾਲ ਜਿੱਥੇ ਵਿਅਕਤੀ ਦੀ ਸਿਹਤ ਦਾ ਨੁਕਸਾਨ ਹੁੰਦਾ ਹੈ ਉੱਥੇ ਹੀ ਉਸ ਦਾ ਭਵਿੱਖ ਵੀ ਖ਼ਰਾਬ ਹੁੰਦਾ ਹੈ। ਉਨਾਂ ਕਿਹਾ ਕਿ ਜਦੋਂ ਕੋਈ ਬੁਰਾਈ ਸਮਾਜ ’ਚ ਘਰ ਕਰ ਜਾਵੇ ਤਾਂ ਇਸ ਤੇ ਕੰਟਰੋਲ ਕਰਨਾ ਔਖਾ ਹੈ ਪਰ ਨਾਮੁਮਕਿਨ ਨਹੀਂ ਹੈ। ਇਸ ਲਈ ਹਰੇਕ ਨੂੰ ਆਪਣੇ ਮਨ ਨੂੰ ਦਿ੍ਰੜ ਬਣਾਕੇ ਇਸ ਨੂੰ ਦੂਰ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਸਮਾਜ ਨੂੰ ਹੁਣ ਸੁਚੇਤ ਹੋਣ ਦੀ ਲੋੜ ਹੈ ਅਤੇ ਇਸ ਸਾਂਝੀ ਲੜਾਈ ’ਚ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਅਗਰ ਕੋਈ ਨਸ਼ਾ ਕਰਦਾ ਹੈ ਤਾਂ ਉਸ ਨੂੰ ਨੇੜੇ ਦੇ ਨਸ਼ਾ ਛੁਡਾਊ ਕੇਂਦਰ ਵਿਖੇ ਦਾਖਲ ਕਰਵਾਇਆ ਜਾਵੇ। ਸਰਕਾਰ ਵੱਲੋਂ ਸਿਵਲ ਹਸਪਤਾਲ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਇਸ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਮੌਕੇ ਪੀ.ਬੀ.ਜੀ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ, ਇੰਚਾਰਜ ਦਿਹਾਤੀ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਪੈ੍ਰਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ, ਕੋਟਕਪੂਰਾ ਸਾਈਕਲ ਰਾਈਡਰਜ਼  (ਕੇ.ਸੀ.ਆਰ) ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਂਅ ਅਤੇ ਦੋਨਾਂ ਕਲੱਬਾਂ ਦੇ ਸਮੂਹ ਮੈਂਬਰਾਂ ਨੇ ਇਸ ਨਸ਼ਾਂ ਵਿਰੋਧੀ ਸਾਈਕਲ ਰੈਲੀ ਵਿਚ ਹਿੱਸਾ ਲਿਆ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com