ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਟਿਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
ਫਰੀਦਕੋਟ 17 ਜੂਨ: ਅੱਜ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਵੱਲੋਂ ਆਪਣੇ ਦਫਤਰ ਦਾ ਚਾਰਜ ਸੰਭਾਲਦਿਆਂ ਹੀ ਟਿਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ । ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਉਨ੍ਹਾਂ ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਾਬਾ ਫਰੀਦ ਜੀ ਦੀ ਵਰੋਸਾਈ ਪਵਿੱਤਰ ਧਰਤੀ ਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਹਰ ਤਰ੍ਹਾਂ ਨਾਲ ਜ਼ਿਲ੍ਹਾ ਵਾਸੀਆਂ ਦੇ ਪਹਿਲ ਦੇ ਆਧਾਰ ਤੇ ਕੰਮ ਕਰਨਗੇ।ਟਿੱਲਾ ਬਾਬਾ ਫਰੀਦ ਦੀ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਸ੍ਰੀ ਮਹੀਪ ਇੰਦਰ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਜੀ ਨੂੰ ਬਾਬਾ ਫਰੀਦ ਜੀ ਦੀ ਜੀਵਨੀ ਨਾਲ ਸਬੰਧਤ ਧਾਰਮਿਕ ਕਿਤਾਬਾਂ ਦਾ ਸੈਟ ਭੇਟ ਕੀਤਾ ਅਤੇ ਸਿਰੋਪਾਉ ਵੀ ਪਾਇਆ।ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਬਾਬਾ ਫਰੀਦ ਜੀ ਦੇ ਇਤਿਹਾਸ ਬਾਰੇ ਵੀ ਸੰਖੇਪ ਜਾਣਕਾਰੀ ਦਿੱਤੀ।