Tuesday 20 October 2020

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਕਿਸਾਨ ਵਿਰੋਧੀ ਬਿੱਲ ਦੇ ਵਿਰੁੱਧ ਕਾਂਗਰਸ ਭਵਨ ਵਿਖੇ ਲਗਾਇਆ ਗਿਆ ਧਰਨਾ

- Posted on 21 September 2020

·         ਬੱਸ ਸਟੈਂਡ ਚੌਂਕ ਵਿੱਚ ਪੁਤਲਾ ਸਾੜ ਕੇ ਕੀਤਾ ਰੋਸ ਮੁਜ਼ਾਹਰਾ

ਫਿਰੋਜ਼ਪੁਰ 21 ਸਤੰਬਰ 2020

                             ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰਪਰਮਿੰਦਰ ਸਿੰਘ ਪਿੰਕੀ ਵੱਲੋਂ ਕਾਂਗਰਸ ਭਵਨ ਫਿਰੋਜ਼ਪੁਰ ਛਾਉਣੀ ਵਿਖੇ ਹਲਕੇ ਦੇ ਕਿਸਾਨਾਂ ਤੇ ਕਾਂਗਰਸੀ ਆਗੂਆਂ ਨਾਲ ਇਕੱਠੇ ਹੋ ਕੇ ਕਿਸਾਨ ਵਿਰੋਧੀ ਬਿੱਲ ਦੇ ਵਿਰੁੱਧ ਧਰਨਾ ਲਗਾਇਆ ਗਿਆ ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨਾਲ ਰਲ ਕੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਰੋ ਮੁਜ਼ਾਹਰਾ ਵੀ ਕੀਤਾ ਗਿਆ ਇਸ ਤੋਂ ਬਾਅਦ ਉਹ ਆਰਿਫ ਕੇ ਦਾਣਾ ਮੰਡੀ ਵਿਖੇ ਕਿਸਾਨਾਂ ਵੱਲੋਂ ਲਗਾਏ ਧਰਨੇ ਵਿੱਚ ਸ਼ਾਮਲ ਹੋਏ।

          ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਭਾਰੀ ਰੋਸ ਵਿਅਕਤ ਕਰਦੇ ਹੋਏ ਕਿਹਾ ਕਿ ਕਾਂਗਰਸ ਹਮੇਸਾ ਹੀ ਕਿਸਾਨਾਂ ਦੇ ਹੱਕਾਂਅਧਿਕਾਰਾਂ ਦੀ ਰੱਖਿਆ ਕਰਦੀ ਆਈ ਹੈ ਤੇ ਹੁਣ ਵੀ ਕੇਂਦਰ ਸਰਕਾਰ ਭਾਜਪਾ ਨੂੰ ਕਿਸਾਨਾਂ ਦੇ ਮੂੰਹ ਵਿੱਚੋਂ ਰੋਟੀ ਕੱਢਣ ਨਹੀਂ ਦੇਵੇਗੀ ਉਨ੍ਹਾਂ ਕਿਹਾ ਕਿ  ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਇਸ ਕਿਸਾਨ ਵਿਰੋਧੀ ਬਿੱਲ ਦਾ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਇਸ ਕਿਸਾਨ ਵਿਰੋਧੀ ਬਿੱਲ ਦੇ ਖਿਲਾਫ ਤੇ ਕਿਸਾਨਾਂ ਦੀ ਰੱਖਿਆ ਦੇ ਲਈ ਉਹ ਵੱਧ ਤੋਂ ਵੱਧ ਧਰਨੇ ਲਗਾਉਣਗੇ

ਇਸ ਮੌਕੇ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰਗੁਰਚਰਨ ਸਿੰਘ ਨਾਹਰਸੀਨੀਅਰ ਵਾਈਸ ਪ੍ਰਧਾਨ ਕਾਂਗਰਸ ਹਰਿੰਦਰ ਸਿੰਘ ਖੋਸਾਸੀਨੀਅਰ ਮੀਤ ਪ੍ਰਧਾਨ ਕਾਂਗਰਸ ਤਜਿੰਦਰ ਸਿੰਘ ਬਿੱਟੂਐਡਵੋਕੇਟ ਤਰਸੇਮ ਅਰੋੜਾਰਿੰਕੂ ਗਰੋਵਰਬਲਵੀਰ ਬਾਠ,  ਸੁਖਵਿੰਦਰ ਸਿੰਘ ਅਟਾਰੀਅਮਰ ਸਿੰਘ ਮੱਧਰੇਬਲੀ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹਲਕੇ ਦੇ ਪੰਚਸਰਪੰਚਕਾਂਗਰਸੀ ਆਗੂ ਤੇ ਕਿਸਾਨ ਵੀ ਹਾਜ਼ਰ ਸਨ

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com