Thursday 29 October 2020

ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਬਲਾਕ/ਪਿੰਡ ਪੱਧਰ ’ਤੇ ਕਮੇਟੀਆਂ ਦਾ ਗਠਨ

- Posted on 17 September 2020

ਇਹ ਕਮੇਟੀਆਂ ਕੋਵਿਡ-19 ਦੇ ਟੈਸਟ ਕਰਵਾਉਣ ਲਈ ਲੋਕਾਂ ਨੂੰ ਕਰਨਗੀਆਂ ਜਾਗਰੂਕ

ਕੋਰੋਨਾ ਸਬੰਧੀ ਝੂਠੀਆਂ ਖ਼ਬਰਾਂ ਫ਼ੈਲਾਉਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

ਬਰਨਾਲਾ, 17 ਸਤੰਬਰ :

            ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਮਿਸ਼ਨ ਫ਼ਤਿਹ’ ਦੇ ਤਹਿਤ ਲੋਕਾਂ ਵਿਚ ਕੋਰੋਨਾ ਸਬੰਧੀ ਜਾਗਰੂਕਤਾ ਵਧਾਉਣ ਲਈ ਲੋਕ ਸਾਂਝੇਦਾਰੀ ਮੁਹਿੰਮ ਚਲਾਈ ਗਈ ਹੈ। ਲੋਕ ਸਾਂਝੇਦਾਰੀ ਮੁਹਿੰਮ ਨੂੰ ਮੁਕੰਮਲ ਤੌਰ ਤੇ ਲਾਗੂ ਕਰਨ ਲਈ ਅਤੇ ਕੋਵਿਡ-19 ਦਾ ਟੈਸਟ ਕਰਵਾਉਣ ਲਈ ਆਮ ਜਨਤਾ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਸਰਕਾਰ ਦੀ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਬਲਾਕ ਅਤੇ ਪਿੰਡ ਪੱਧਰ ਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

            ਬਲਾਕ ਬਰਨਾਲਾ ਕਮੇਟੀ ਦੇ ਚੇਅਰਮੈਨ ਉਪ ਮੰਡਲ ਮੈਜਿਸਟ੍ਰੇਟਬਰਨਾਲਾ ਸ਼੍ਰੀ ਵਰਜੀਤ ਵਾਲੀਆ ਹਨਬਲਾਕ ਮਹਿਲ ਕਲਾਂ ਕਮੇਟੀ ਦੇ ਚੇਅਰਮੈਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰੁਣ ਕੁਮਾਰ ਜਿੰਦਲ ਹਨ ਅਤੇ ਬਲਾਕ ਤਪਾ ਕਮੇਟੀ ਦੇ ਚੇਅਰਮੈਨ ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ਼੍ਰੀ ਸੰਜੀਵ ਕੁਮਾਰ ਹਨ। ਉਨ੍ਹਾਂ ਦੱਸਿਆ ਕਿ ਪਿੰਡ ਪੱਧਰ ਤੇ ਇਨ੍ਹਾਂ ਕਮੇਟੀਆਂ ਦੇ ਇੰਚਾਰਜ ਸਰਪੰਚ ਹੋਣਗੇ। ਉਨ੍ਹਾਂ ਤੋਂ ਇਲਾਵਾ ਮੈਂਬਰਾਂ ਚ ਪੁਲਿਸ ਅਧਿਕਾਰੀ/ਕਰਮਚਾਰੀਯੂਥ ਕਲੱਬ ਪ੍ਰਧਾਨਸਕੂਲ ਪ੍ਰਿੰਸੀਪਲਪੰਚਾਇਤ ਸਕੱਤਰਸਬੰਧਤ ਪਟਵਾਰੀਸਿਹਤ ਵਿਭਾਗ ਦਾ ਅਧਿਕਾਰੀ/ਕਰਮਚਾਰੀਧਾਰਮਿਕ ਸੰਸਥਾ ਦਾ ਪ੍ਰਧਾਨਸਬੰਧਤ ਪਿੰਡ ਦਾ ਜੀ.ਓ.ਜੀ. ਅਤੇ ਔਰਤਾਂ ਦੀ ਪ੍ਰਤੀਨਿਧੀ ਸ਼ਾਮਲ ਹੋਣਗੇ।

            ਉਨ੍ਹਾਂ ਕਿਹਾ ਕਿ ਜਦੋਂ ਸਿਹਤ ਵਿਭਾਗ ਵਲੋਂ ਕੋਈ ਵੀ ਕਰਮਚਾਰੀ ਟੈਸਟਿੰਗ ਕਰਨ ਲਈ ਆਉਂਦਾ ਹੈ ਤਾਂ ਉਕਤ ਬਣਾਈਆਂ ਗਈਆਂ ਕਮੇਟੀਆਂ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਣਗੀਆਂ। ਇਸੇ ਤਰ੍ਹਾਂ ਕੋਵਿਡ-19 ਸਬੰਧੀ ਝੂਠੀਆਂ ਖ਼ਬਰਾਂ ਫ਼ੈਲਾਉਣ ਵਾਲੇ ਗਲਤ ਅਨਸਰਾਂ ਬਾਰੇ ਪਿੰਡ ਦੇ ਸਰਪੰਚ ਵਲੋਂ ਬਲਾਕ ਪੱਧਰ ਤੇ ਬਣਾਈ ਗਈ ਕਮੇਟੀ ਨੂੰ ਸੂਚਿਤ ਕੀਤਾ ਜਾਵੇਗਾ। ਪਿੰਡ ਪੱਧਰ ਤੇ ਬਣਾਈ ਗਈ ਕਮੇਟੀ ਨੂੰ ਉਪਰੋਕਤ ਬਲਾਕ ਪੱਧਰ ਤੇ ਬਣਾਈ ਗਈ ਕਮੇਟੀ ਮੋਨੀਟਰ ਕਰੇਗੀ ਅਤੇ ਬਲਾਕ ਪੱਧਰ ਤੇ ਬਣਾਈ ਗਈ ਕਮੇਟੀ ਨੂੰ ਉਪਰੋਕਤ ਕਮੇਟੀ ਚੇਅਰਮੈਨ ਮੋਨੀਟਰ ਕਰਨਗੇ। ਉਨ੍ਹਾਂ ਕਿਹਾ ਕਿ ਕੋਰੋਨਾ ਸਬੰਧੀ ਝੂਠੀਆਂ ਖ਼ਬਰਾਂ ਫ਼ੈਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com