Tuesday 27 October 2020

ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਉੱਤਮ ਸੇਵਾਵਾਂ ਦੇਣ ਵਾਲੇ 39 ਅਧਿਆਪਕਾਂ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ

- Posted on 22 September 2020


ਅਧਿਆਪਕ ਰਾਸ਼ਟਰ ਦੇ ਨਿਰਮਾਣ ‘ਚ ਆਪਣਾ ਪੂਰਾ ਯੋਗਦਾਨ ਪਾਉਂਦਾ ਹੈ-ਡਿਪਟੀ ਕਮਿਸ਼ਨਰ

ਫਿਰੋਜ਼ਪੁਰ 22 ਸਤੰਬਰ :
ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਵੱਲੋਂ ਜ਼ਿਲਾ ਪੱਧਰੀ ਸਨਮਾਨ ਸਮਾਰੋਹ ਦੌਰਾਨ ਜ਼ਿਲੇ ਦੇ ਵੱਖ-ਵੱਖ ਸਕੂਲਾਂ ਦੇ ਵਧੀਆ ਕਾਰਗੁਜ਼ਾਰੀ ਵਾਲੇ 39 ਅਧਿਆਪਕ ਸਨਮਾਨਿਤ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਾਜੀਵ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹਨ, ਜੋ ਸਹੀ ਮਾਰਗ ਦਰਸ਼ਨ ਕਰ ਕੇ ਸਾਨੂੰ ਅਗਿਆਨ ਤੋਂ ਗਿਆਨ ਵੱਲ ਲਿਜਾਂਦੇ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 (ਕੋਰੋਨਾ) ਮਹਾਂਮਾਰੀ ਦੇ ਇਸ ਦੌਰ ਵਿੱਚ ਵੀ ਅਧਿਆਪਕਾਂ ਵੱਲੋਂ ਆਨਲਾਈਨ ਕਰਵਾਈ ਜਾ ਰਹੀ ਪੜ੍ਹਾਈ ਸਲਾਘਾਯੋਗ ਹੈ।  ਉਨ੍ਹਾਂ ਵੱਲੋਂ ਬੀਪੀਈਓ ਕੁਲਵਿੰਦਰ ਕੌਰ, ਹਰਮੇਸ ਲਾਲ, ਨਿਰਮਲ ਕਾਂਤਾ, ਜਸਵਿੰਦਰ ਕੌਰ, ਹਰਬੰਸ ਲਾਲ, ਤੇਜਸਵੀ ਚੱਡਾ,  11 ਸੈਂਟਰ ਹੈੱਡ ਅਧਿਆਪਕ, 11 ਹੈੱਡ ਅਧਿਆਪਕ ਅਤੇ 11 ਈਟੀਟੀ ਅਧਿਆਪਕ ਅਤੇ ਸਕਾਊਟ ਤੇ ਗਾਈਡ ਦੇ ਅਹੁਦੇਦਾਰ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸਮੁੱਚੇ ਅਧਿਆਪਕ ਵਰਗ ਨੂੰ ਤਨਦੇਹੀ ਅਤੇ ਮਿਹਨਤ ਨਾਲ ਆਪਣੀਆਂ ਸੇਵਾਵਾਂ ਸਿੱਖਿਆ ਦੇ ਖੇਤਰ ਵਿੱਚ ਨਿਭਾਉਣ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਨਿਰਮਾਣ ‘ਚ ਆਪਣਾ ਪੂਰਾ ਯੋਗਦਾਨ ਪਾਉਂਦੇ ਹਨ।  
ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਾਜੀਵ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਲਾਕਡਾਊਨ ਵਰਗੇ ਹਾਲਾਤਾਂ ਵਿੱਚ ਵੀ ਸਰਕਾਰੀ ਸਕੂਲਾਂ ਵੱਲੋਂ ਅਨੇਕਾਂ ਨਿਵੇਕਲੇ ਕੰਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਧੀਆ ਕਾਰਗੁਜ਼ਾਰੀ ਦਿਖਾਈ ਗਈ ਹੈ ਜਿਸ ਕਾਰਨ ਹੀ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਨਤੀਜੇ ਲਗਭਗ 100 ਫੀਸਦੀ ਰਹੇ ਹਨ ਅਤੇ ਕੋਰੋਨਾ ਦੇ ਸਮੇਂ ਵਿੱਚ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਵਿੱਚ 15 ਫੀਸਦੀ ਤੋਂ ਵੱਧ ਵਿਦਿਆਰਥੀਆਂ ਨੇ ਦਾਖਲਾ ਲਿਆ ਹੈ।
  ਇਸ ਮੌਕੇ ਬੀਪੀਈਓ ਰਣਜੀਤ ਸਿੰਘ, ਬੀਪੀਈਓ ਇੰਦਰਜੀਤ ਸਿੰਘ, ਬੀਪੀਈਓ ਸੁਮਨਦੀਪ ਕੌਰ, ਪ੍ਰਿੰਸੀਪਲ ਡਾਈਟ ਮੈਡਮ ਸੀਮਾ, ਜ਼ਿਲ੍ਹਾ ਕੁਆਰਡੀਨੇਟਰ ਪੜ੍ਹੋ ਪੰਜਾਬ ਮਹਿੰਦਰ ਸ਼ੈਲੀ, ਸੋਸ਼ਲ ਮੀਡੀਆ ਕੁਆਰਡੀਨੇਟਰ ਚਰਨਜੀਤ ਸਿੰਘ ਚਹਿਲ, ਜਸਵਿੰਦਰਪਾਲ ਸਿੰਘ ਅਤੇ ਪਵਨ ਕੁਮਾਰ ਵੀ ਹਾਜ਼ਰ ਸਨ।  

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com